ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇਸ਼ ਨਾਲ ਧ੍ਰੋਹ ਕਮਾਉਣ ਵਾਲੀ ਗੱਲ : ਧਾਲੀਵਾਲ

Thursday, Jun 23, 2022 - 02:31 AM (IST)

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇਸ਼ ਨਾਲ ਧ੍ਰੋਹ ਕਮਾਉਣ ਵਾਲੀ ਗੱਲ : ਧਾਲੀਵਾਲ

ਗੁਰੂ ਕਾ ਬਾਗ (ਭੱਟੀ) : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜਾ ਕਲਾਂ ਵਿਖੇ 30 ਲੱਖ ਦੀ ਲਾਗਤ ਨਾਲ ਥਾਪਰ ਮਾਡਲ ਤਹਿਤ ਬਣਨ ਵਾਲੇ ਛੱਪੜ ਤੇ ਹੋਰ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਥਾਪਰ ਮਾਡਲ ਤਹਿਤ ਛੱਪੜਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਹਰ ਪਿੰਡ ਵਿੱਚ ਵਿਕਾਸ ਦੇ ਕੰਮ ਬੜੀ ਤੇਜ਼ੀ ਨਾਲ ਹੋਣਗੇ।

ਇਹ ਵੀ ਪੜ੍ਹੋ : CM ਵੱਲੋਂ ਖੇਤੀਬਾੜੀ ਵਿਭਾਗ ਨੂੰ ਗੁਲਾਬੀ ਸੁੰਡੀ ਕਾਰਨ ਕਪਾਹ ਦੇ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼

ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇਸ਼ ਨਾਲ ਧ੍ਰੋਹ ਕਮਾਉਣ ਵਾਲੀ ਗੱਲ ਹੈ, ਜਦ ਕਿ ਕੇਂਦਰ ਸਰਕਾਰ ਵੱਲੋਂ ਫੌਜ ਨੂੰ ਠੇਕੇ 'ਤੇ ਦੇਣ ਦਾ ਕੀਤਾ ਗਿਆ ਫੈਸਲਾ ਦੇਸ਼ ਦੇ ਨੌਜਵਾਨਾਂ ਨਾਲ ਬੇਇਨਸਾਫ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਸ ਯੋਜਨਾ ਨੂੰ ਵਾਪਸ ਲੈਣ ਦੀ ਬੇਨਤੀ ਕੀਤੀ ਗਈ ਹੈ। ਸੰਗਰੂਰ ਲੋਕ ਸਭਾ ਦੀ ਚੋਣ 'ਚ ਆਮ ਆਦਮੀ ਪਾਰਟੀ ਵੱਲੋਂ ਸ਼ਾਨਦਾਰ ਜਿੱਤ ਹਾਸਲ ਕੀਤੀ ਜਾਵੇਗੀ ਕਿਉਂਕਿ ਲੋਕ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਨਜ਼ਰ ਆ ਰਹੇ ਹਨ। ਇਸ ਮੌਕੇ ਬੀ.ਡੀ.ਪੀ.ਓ. ਸ਼ਮਸ਼ੇਰ ਸਿੰਘ ਬੱਲ, ਬਲਾਕ ਪ੍ਰਧਾਨ ਬਲਦੇਵ ਸਿੰਘ ਬੱਬੂ ਚੇਤਨਪੁਰਾ, 'ਆਪ' ਦੇ ਯੂਥ ਆਗੂ ਬੱਬੂ ਖੋਜੀ ਤੇੜਾ, ਜੇ.ਈ. ਭਜਨ ਸਿੰਘ, ਪੰਚਾਇਤ ਸਕੱਤਰ ਅਮੋਲਕ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਸਰਪੰਚ ਗੁਲਜ਼ਾਰ ਸਿੰਘ, ਮਾ. ਪਲਵਿੰਦਰ ਸਿੰਘ ਖੋਜੀ, ਆਦਿ ਪਿੰਡ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ : ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਹੰਗਾਮਾ (ਵੀਡੀਓ)


author

Mukesh

Content Editor

Related News