ਪੰਜਾਬ ਵਿਧਾਨ ਸਭਾ 'ਚ 'ਅਗਨੀਪਥ' ਖ਼ਿਲਾਫ਼ ਮਤਾ ਪਾਸ, CM ਮਾਨ ਨੇ ਭਾਜਪਾ 'ਤੇ ਕੱਸਿਆ ਤੰਜ

06/30/2022 3:03:57 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਅੰਦਰ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ 'ਚ ਨੌਜਵਾਨ ਫ਼ੌਜ 'ਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਾਲੇ ਬੱਦਲਾਂ ਨੇ ਸਵੇਰੇ ਹੀ ਪਾਇਆ ਹਨ੍ਹੇਰ, ਭਾਰੀ ਮੀਂਹ ਨੇ ਸੁਹਾਵਣਾ ਕੀਤਾ ਮੌਸਮ (ਤਸਵੀਰਾਂ)

ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਇਹ ਯੋਜਨਾ ਵਾਪਸ ਲੈਣ ਦੀ ਮੰਗ ਕਰਨਗੇ। ਇਸ ਮਤੇ ਦਾ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਵਿਰੋਧ ਕੀਤਾ ਗਿਆ। ਉਨ੍ਹਾਂ ਨੂੰ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲਿਆਂ ਨੂੰ ਜੇਕਰ ਇੰਨੀ ਹੀ ਇਹ ਸਕੀਮ ਵਧੀਆ ਲੱਗਦੀ ਹੈ ਤਾਂ ਫਿਰ ਆਪਣੇ ਮੁੰਡਿਆਂ ਨੂੰ ਅਗਨੀਵੀਰ ਬਣਾ ਲੈਣ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ PU ਦੇ ਕੇਂਦਰੀਕਰਨ ਖ਼ਿਲਾਫ਼ ਮਤਾ ਪਾਸ, ਭਾਜਪਾ ਨੇ ਜਤਾਇਆ ਵਿਰੋਧ

ਉਨ੍ਹਾਂ ਕਿਹਾ ਕਿ ਔਖੇ ਟੈਸਟ ਪਾਸ ਕਰਨ ਤੋਂ ਬਾਅਦ ਅਗਨੀਵੀਰ ਮੋਰਚੇ 'ਤੇ ਬੈਠ ਕੇ ਕਿਤਾਬਾਂ ਕਿਵੇਂ ਪੜ੍ਹਨਗੇ, ਜਿਵੇਂ ਕਿ ਭਾਜਪਾ ਕਹਿੰਦੀ ਹੈ ਕਿ ਅਗਨੀਵੀਰਾਂ ਨੂੰ ਪੜ੍ਹਾਇਆ ਵੀ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸਿੱਧਾ ਕਹਿ ਦੇਵੇ ਕਿ ਉਨ੍ਹਾਂ ਕੋਲ ਪੈਸੇ ਨਹੀਂ ਹਨ ਅਤੇ ਉਹ ਫ਼ੌਜੀਆਂ ਨੂੰ ਪੈਨਸ਼ਨਾਂ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਫ਼ੌਜੀ ਰਿਟਾਇਰ ਹੋ ਕੇ ਆਉਂਦੇ ਹਨ ਤਾਂ ਲੋਕ ਉਨ੍ਹਾਂ ਦਾ ਇੰਨਾ ਮਾਣ-ਸਤਿਕਾਰ ਕਰਦੇ ਹਨ।

ਇਹ ਵੀ ਪੜ੍ਹੋ : ਸ਼ਰਾਬ ਦੇ ਠੇਕੇ ਟੁੱਟੇ ਤਾਂ ਪਿਆਕੜ ਵੀ ਬੋਤਲਾਂ 'ਤੇ ਟੁੱਟ ਪਏ, ਕਈ ਠੇਕਿਆਂ 'ਤੇ ਮੁੱਕੀ ਸ਼ਰਾਬ

ਭਗਵੰਤ ਮਾਨ ਨੇ ਕਿਹਾ ਕਿ ਅਗਨੀਵੀਰਾਂ ਨੂੰ ਤਾਂ ਨੌਕਰੀ ਪਿੱਛੋਂ ਕਿਸੇ ਤਰ੍ਹਾਂ ਦੀ ਪੈਨਸ਼ਨ ਵੀ ਨਹੀਂ ਮਿਲੇਗੀ ਅਤੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਵੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨਗੇ ਅਤੇ ਇਸ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕਰਨਗੇ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News