Punjab: ਭਰਤੀ ਹੋਣ ਵਾਲਿਆਂ ਲਈ ਚੰਗੀ ਖ਼ਬਰ, 24 ਅਗਸਤ ਤੋਂ 6 ਸਤੰਬਰ ਤੱਕ ਹੋਵੇਗੀ...
Wednesday, Jul 23, 2025 - 03:10 PM (IST)

ਜਲੰਧਰ (ਪੁਨੀਤ)-ਜਲੰਧਰ ਜ਼ਿਲ੍ਹੇ ਵਿਚ ਅਗਨੀਵੀਰ ਹਵਾਈ ਇਨਟੇਕ 1/2026 ਤਹਿਤ ਭਰਤੀ ਰੈਲੀ 24 ਅਗਸਤ ਤੋਂ 6 ਸਤੰਬਰ ਤੱਕ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਵਿਚ ਕਰਵਾਈ ਜਾਵੇਗੀ। ਡੀ. ਸੀ. ਹਿਮਾਂਸ਼ੂ ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਖ਼ਤਰੇ ਦੇ ਨਿਸ਼ਾਨ 'ਤੇ ਪੁੱਜਾ ਇਸ ਦਰਿਆ ਦਾ ਪਾਣੀ, ਟੁੱਟਣ ਲੱਗੇ ਆਰਜੀ ਬੰਨ੍ਹ
ਇਹ ਰੈਲੀ 1 ਏਅਰਮੈਨ ਸਿਲੈਕਸ਼ਨ ਸੈਂਟਰ ਅੰਬਾਲਾ ਵੱਲੋਂ ਕਰਵਾਈ ਜਾ ਰਹੀ ਹੈ। ਆਯੋਜਨ ਦੇ ਸਫ਼ਲ ਸੰਚਾਲਨ ਲਈ ਕਾਲਜ ਦੇ ਸਟੇਡੀਅਮ ਅਤੇ ਇਨਡੋਰ ਵਿਚ ਸਹੂਲਤਾਂ 20 ਅਗਸਤ ਤੋਂ 8 ਸਤੰਬਰ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਰੈਲੀ ਦੀ ਨਿਗਰਾਨੀ ਲਈ ਐੱਸ. ਡੀ . ਐੱਮ. ਆਦਮਪੁਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਤਾਂ ਜੋ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਇਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਰੈਲੀ ਵਿਚ ਹਿੱਸਾ ਲੈਣ ਵਾਲੇ ਨੌਜਵਾਨਾਂ ਦੀ ਸਹੂਲਤ, ਸੁਰੱਖਿਆ ਅਤੇ ਪ੍ਰਬੰਧਾਂ ਵਿਚ ਕੋਈ ਕਮੀ ਨਾ ਰਹੇ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e