ਅਗਨੀਵੀਰ ਭਰਤੀ ਦੇ ਚਾਹਵਾਨਾਂ ਲਈ ਬੇਹੱਦ ਅਹਿਮ ਖ਼ਬਰ

Saturday, Jun 07, 2025 - 03:22 PM (IST)

ਅਗਨੀਵੀਰ ਭਰਤੀ ਦੇ ਚਾਹਵਾਨਾਂ ਲਈ ਬੇਹੱਦ ਅਹਿਮ ਖ਼ਬਰ

ਬਰਨਾਲਾ: ਸਿਖਲਾਈ ਅਧਿਕਾਰੀ ਸੀ-ਪਾਈਟ ਕੈਂਪ ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਰ.ਓ. ਪਟਿਆਲਾ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਲਿਖਤੀ ਪੇਪਰ 30 ਜੂਨ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਜਿਸ ਕਰਕੇ ਜ਼ਿਲ੍ਹਾ ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਨੌਜਵਾਨਾਂ ਲਈ ਲਿਖਤੀ ਪੇਪਰ ਦੀ ਤਿਆਰੀ ਦਾ ਆਖਰੀ ਬੈਚ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਕੁੜੀਆਂ ਦੇ ਖਾਤੇ 'ਚ ਆਉਣ ਲੱਗੇ ਪੈਸੇ! ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਜਾਰੀ

ਉਨ੍ਹਾਂ ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਆ ਕੇ ਲਿਖਤੀ ਪੇਪਰ ਦੀ ਤਿਆਰੀ ਕਰਨ । ਉਨ੍ਹਾਂ ਕਿਹਾ ਕਿ ਉਕਤ ਜ਼ਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਮਿਤੀ 6 ਜੂਨ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ 'ਤੇ ਸੀ-ਪਾਈਟ ਕੈਂਪ, ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ ਵਿਖੇ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਤਾਜ਼ਾ ਪਾਸਪੋਰਟ ਸਾਈਜ਼ ਫੋਟੋ, ਜਾਤੀ ਸਰਟੀਫਿਕੇਟ ਅਤੇ ਰੈਜ਼ੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ ਦਸਤਾਵੇਜ਼ ਸਮੇਤ ਨਿੱਜੀ ਤੌਰ 'ਤੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News