ਕੈਬਨਿਟ ਮੰਤਰੀ ਵੱਲੋਂ ਮਿਲੇ ਭਰੋਸੇ ਮਗਰੋਂ ਖੇਤੀਬਾੜੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਜਲਦ ਪੂਰੀਆਂ ਹੋਣਗੀਆਂ ਮੰਗਾਂ

01/24/2024 5:59:03 AM

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਖ਼ਤਮ ਕਰ ਦਿੱਤੀ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ  ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿਚ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਦਿਆਂ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 'ਆਪ' ਨਾਲ ਗਠਜੋੜ ਬਾਰੇ ਬੋਲੇ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ- 'ਪਾਰਟੀ ਹਾਈਕਮਾਨ ਕਰੇਗੀ ਫ਼ੈਸਲਾ'

ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਯੂਨੀਅਨ ਦੀਆਂ ਵੱਖ-ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ  ਸਭਾਵਾਂ ਵਿੱਚ ਸਟਾਫ ਦੀ ਭਰਤੀ, ਸਭਾਵਾਂ ਵਿੱਚ ਖਾਦ ਦੇ ਮਾਰਜਨ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। ਡਾ.ਬਲਜੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਪ੍ਰੋਫ਼ੈਸਰ ਭੁੱਲਰ ਦੀ ਰਿਹਾਈ ਦੇ ਮਾਮਲੇ 'ਤੇ 'ਆਪ' ਨੇ ਅਕਾਲੀ ਦਲ ਦੇ ਦੋਸ਼ ਨਕਾਰੇ, ਦੱਸੀ ਸਾਰੀ ਗੱਲ

ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ 'ਤੇ ਵਚਨਬੱਧ ਹੈ। ਇਸ ਮੌਕੇ ਕੋਆਪਰੇਟਿਵ ਸੁਸਾਇਟੀਜ਼ ਦੇ ਰਜਿਸਟਰਾਰ ਵਿਮਲ ਕੁਮਾਰ ਸੇਤੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra