ਕਿਸਾਨ ਖੇਤੀਬਾੜੀ ਮਾਹਿਰਾਂ ਦੀਆਂ ਸਲਾਹਾਂ ''ਤੇ ਅਮਲ ਕਰਨ : ਵਿਧਾਇਕ

Thursday, May 03, 2018 - 01:52 PM (IST)

ਕਿਸਾਨ ਖੇਤੀਬਾੜੀ ਮਾਹਿਰਾਂ ਦੀਆਂ ਸਲਾਹਾਂ ''ਤੇ ਅਮਲ ਕਰਨ : ਵਿਧਾਇਕ

ਬਾਘਾਪੁਰਾਣਾ (ਚਟਾਨੀ) - ਆਰਥਕ ਸੰਕਟ 'ਚ ਘਿਰੀ ਪੰਜਾਬ ਦੀ ਕਿਸਾਨੀ ਨੂੰ ਆਪਣੀ ਆਰਥਿਕਤਾ ਨੂੰ ਮੁੜ ਲੀਹਾਂ 'ਤੇ ਲੈ ਕੇ ਆਉਣ ਲਈ ਖੇਤੀਬਾੜੀ ਮਾਹਿਰਾਂ ਦੀਆਂ ਸਲਾਹਾਂ 'ਤੇ ਅਮਲ ਕਰਨਾ ਚਾਹੀਦਾ ਹੈ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਕਲਿਆਣ ਕਾਰਜਨਾਲਾ ਆਈਸ ਬਲਾਕ ਬਾਘਾਪੁਰਾਣਾ ਦੇ ਖੇਤੀਬਾੜੀ ਵਿਭਾਗ ਵੱਲੋਂ ਆਯੋਜਿਤ ਕਿਸਾਨ ਸੰਮੇਲਨ ਦੌਰਾਨ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਕੀਤਾ। 
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਥਾਂ ਨਵੀਆਂ ਖੇਤੀ ਤਕਨੀਕਾਂ ਰਾਹੀਂ ਖੇਤਾਂ 'ਚ ਗਾਲਣਾ ਚਾਹੀਦਾ ਹੈ ਤਾਂ ਜੋ ਵਾਤਾਵਰਣ ਨੂੰ ਬਚਾਇਆ ਜਾ ਸਕੇ। ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਹਰਿੰਦਰਜੀਤ ਸਿੰਘ ਨੇ ਖੇਤੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬਲਾਕ ਖੇਤੀ ਅਫਸਰ ਡਾ. ਜਰਨੈਲ ਸਿੰਘ, ਡਾ. ਨਵਦੀਪ ਸਿੰਘ ਜੌੜਾ, ਡਾ. ਗੁਰਮਿੰਦਰ ਸਿੰਘ, ਡਾ. ਹਰਸਿਮਰਨ ਕੌਰ ਨੇ ਕਿਸਾਨਾਂ ਨਾਲ ਨਵੀਨਤਮ ਖੇਤੀ ਤਕਨੀਕਾਂ, ਮੰਡੀਕਰਨ ਦੇ ਨਵੇਂ ਰਸਤੇ ਅਤੇ ਖੇਤੀ ਆਮਦਨ ਵਧਾਉਣ ਦੇ ਨੁਕਤੇ ਸਾਂਝੇ ਕੀਤੇ। ਇਸ ਮੌਕੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਸੇਖਾਂ, ਸਰਪੰਚ ਨਾਇਬ ਸਿੰਘ ਆਦਿ ਹਾਜ਼ਰ ਸਨ। ਉਕਤ ਆਗੂਆਂ ਨੇ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।


Related News