ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਆਈ ਬੁਰੀ ਖ਼ਬਰ, ਨੌਜਵਾਨ ਕਿਸਾਨ ਦੀ ਅਚਾਨਕ ਮੌਤ

Wednesday, Aug 04, 2021 - 06:26 PM (IST)

ਮੁਹਾਲੀ (ਪਰਦੀਪ) : ਇਥੋਂ ਦੇ ਨੇੜਲੇ ਪਿੰਡ ਰਾਏਪੁਰ ਕਲਾਂ ਦੇ ਨੌਜਵਾਨ ਕਿਸਾਨ ਜਤਿੰਦਰ ਸਿੰਘ (34) ਦੀ ਬੁੱਧਵਾਰ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਿਸਾਨਾਂ ਦੇ ਸੰਘਰਸ਼ ਵਿਚ ਸਿੰਘੂ ਬਾਰਡਰ ’ਤੇ ਪਿੰਡ ਰਾਏਪੁਰ ਕਲਾਂ ਦੇ ਵਸਨੀਕਾਂ ਵੱਲੋਂ ਚਲਾਏ ਜਾ ਰਹੇ ਲੰਗਰ ਵਿਚ ਸੇਵਾਵਾਂ ਨਿਭਾਉਂਦਾ ਆ ਰਿਹਾ ਸੀ। ਉਹ ਬੀਤੇ ਐਤਵਾਰ ਨੂੰ ਹੀ ਲਗਾਤਾਰ 20 ਦਿਨ ਸਿੰਘੂ ਬਾਰਡਰ ’ਤੇ ਲਗਾਉਣ ਮਗਰੋਂ ਵਾਪਸ ਆਇਆ ਸੀ। ਪਿੰਡ ਦੇ ਕਿਸਾਨ ਆਗੂ ਲਖਮੀਰ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਦੀ ਅੱਜ ਤੜਕੇ ਮੌਤ ਹੋਈ।

ਇਹ ਵੀ ਪੜ੍ਹੋ : ਪ੍ਰਧਾਨ ਬਣਦੇ ਹੀ ਨਵਜੋਤ ਸਿੱਧੂ ਨੇ ਲੱਭਿਆ ਖੇਤੀ ਕਾਨੂੰਨਾਂ ਦਾ ਹੱਲ, ਇਹ ਵੱਡਾ ਕਦਮ ਚੁੱਕਣ ਦਾ ਐਲਾਨ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਜਤਿੰਦਰ ਸਿੰਘ ਦੀ ਪਤਨੀ ਅਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੀ ਬਿਰਧ ਮਾਤਾ ਅਤੇ 9 ਸਾਲਾ ਪੁੱਤਰ ਦਾ ਇਕਲੌਤਾ ਸਹਾਰਾ ਸੀ। ਉਨ੍ਹਾਂ ਸਰਕਾਰ ਪਾਸੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਮ੍ਰਿਤਕ ਕਿਸਾਨਾਂ ਲਈ ਐਲਾਨੀ ਸਕੀਮ ਦੇ ਅਨੁਸਾਰ ਪੰਜ ਲੱਖ ਦੀ ਮੁਆਵਜ਼ਾ ਰਾਸ਼ੀ ਤੇ ਹੋਰ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ। ਉਧਰ ਨੌਜਵਾਨ ਕਿਸਾਨ ਜਤਿੰਦਰ ਸਿੰਘ ਦੀ ਇਸ ਤਰ੍ਹਾਂ ਹੋਈ ਅਚਾਨਕ ਮੌਤ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਹੋਏ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ’ਚ ਨਵਾਂ ਮੋੜ, ਜੱਗੂ ਭਗਵਾਨਪੁਰੀਆ ਨੇ ਲਈ ਜ਼ਿੰਮੇਵਾਰੀ

ਨੋਟ - ਖੇਤੀ ਕਾਨੂੰਨਾਂ ’ਤੇ ਕੇਂਦਰ ਸਰਕਾਰ ਦੇ ਰਵੱਈਏ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਦੱਸੋ।

 


Gurminder Singh

Content Editor

Related News