ਹੋਰ ਤੇਜ਼ ਹੋਇਆ ਕਿਸਾਨਾਂ ਦਾ ਪ੍ਰਦਰਸ਼ਨ, ਅੰਮ੍ਰਿਤਸਰ 'ਚ ਘੇਰਿਆ 'ਮਾਲ'
Saturday, Oct 17, 2020 - 06:15 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਖੇਤੀ ਕਾਨੂੰਨਾਂ 'ਤੇ ਕੇਂਦਰ ਨਾਲ ਗੱਲਬਾਤ ਅਸਫ਼ਲ ਰਹਿਣ 'ਤੇ ਕਿਸਾਨਾਂ ਦਾ ਰੋਸ ਹੋਰ ਵੱਧਦਾ ਜਾ ਰਿਹਾ ਹੈ। ਜਿਸ ਦੇ ਚੱਲਦੇ ਅੱਜ ਕਿਸਾਨਾਂ ਨੇ ਅੰਮ੍ਰਿਤਸਰ ਵਿਚ ਇਕ ਮਾਲ ਦਾ ਘਿਰਾਓ ਕੀਤਾ। ਇਸ ਪ੍ਰਦਰਸ਼ਨ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਿੱਖ ਜਥੇਬੰਦੀਆਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ 2017 ਦੇ ਮੰਡੀਕਰਣ ਐਕਟ ਵਿਰੁੱਧ ਬਿੱਲ ਪੇਸ਼
ਕਿਸਾਨਾਂ ਦਾ ਕਹਿਣਾ ਹੈ ਕਿ ਇਹ ਵੱਡੇ-ਵੱਡੇ ਮਾਲ ਅੰਬਾਨੀ-ਅਡਾਨੀ ਦੀ ਦੇਣ ਹਨ, ਜਿਸ ਦੇ ਚੱਲਦੇ ਉਨ੍ਹਾਂ ਵਲੋਂ ਮਾਲ ਦਾ ਘਿਰਾਅ ਕੀਤਾ ਜਾ ਰਿਹਾ ਹੈ। ਕਿਸਾਨਾਂ ਮੁਤਾਬਕ ਬਿਲ ਦੇ ਨਾਮ 'ਤੇ ਉਨ੍ਹਾਂ ਦੀ ਲੁੱਟ ਹੋ ਰਹੀ ਹੈ ਜਿਹੜੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤਕ ਉਨ੍ਹਾਂ ਦਾ ਪ੍ਰਦਰਸ਼ਨ ਨਹੀਂ ਰੁਕੇਗੀ। ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਇਸ 'ਤੇ ਕੋਈ ਫ਼ੈਸਲਾ ਨਾ ਲਿਆ ਤਾਂ ਉਹ ਵਿਰੋਧ ਹੋਰ ਤੇਜ਼ ਕਰਨਗੇ।
ਇਹ ਵੀ ਪੜ੍ਹੋ : ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਦੇਸ਼ ਦੀ ਸਿਆਸਤ 'ਚ ਵੱਡਾ ਧਮਾਕਾ ਕਰਨ ਜਾ ਰਿਹਾ ਅਕਾਲੀ ਦਲ