ਦੁਖ਼ਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ

Sunday, May 16, 2021 - 07:14 PM (IST)

ਦੁਖ਼ਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ

ਗਿੱਦੜਬਾਹਾ (ਚਾਵਲਾ): ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਅੰਦੋਲਨ ਦੇ ਰੂਪ ਵਿਚ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ ’ਚੋਂ ਅੱਜ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਹਲਕੇ ਦੇ ਪਿੰਡ-ਪਿੰਡ ਸਮਾਘ ਦਾ ਕਿਸਾਨ ਮੋਹਰ ਸਿੰਘ ਪੁੱਤਰ ਸਰਬਨ ਸਿੰਘ ਜੋ ਲਗਾਤਾਰ ਦਿੱਲੀ ਵਿਖੇ ਕਿਸਾਨ ਅੰਦੋਲਨ ’ਚ ਮੌਜੂਦ ਸੀ। ਕੁਝ ਦਿਨ ਪਹਿਲਾਂ ਪਿੰਡ ਆ ਕੇ ਬਿਮਾਰ ਹੋ ਗਿਆ, ਜਿਸ ਨੂੰ ਇਲਾਜ ਲਈ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਫਰੀਦਕੋਟ ਮੈਡੀਕਲ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਕੁਝ ਦਿਨ ਜੇਰੇ ਇਲਾਜ ਰਹਿਣ ਤੋਂ ਬਾਅਦ ਕਿਸਾਨ ਮੋਹਰ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:  ਨਵਜੋਤ ਸਿੱਧੂ ਨੂੰ ਘੇਰਨ ਦੀ ਤਿਆਰੀ! ਵਿਜੀਲੈਂਸ ਦੀ ਰਾਡਾਰ 'ਤੇ ਦੋ ਕਰੀਬੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂਡਾ ਗੁੱਜਰ ਅਤੇ ਨਾਨਕ ਸਿੰਘ ਨੇ ਦੱਸਿਆ ਕਿ ਕਿਸਾਨ ਮੋਹਰ ਸਿੰਘ ਲਗਾਤਾਰ ਦਿੱਲੀ ਕਿਸਾਨ ਅੰਦੋਲਨ ’ਚ ਮੌਜੂਦ ਸੀ ਅਤੇ ਕੁਝ ਦਿਨ ਪਹਿਲਾਂ ਹੀ ਘਰ ਆਇਆ ਸੀ। ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਤੇ ਫ਼ਿਰ ਉਸ ਨੇ ਅੱਜ ਫਰੀਦਕੋਟ ਵਿਖੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ:  ਕੋਰੋਨਾ ਕਾਰਨ ਉੱਜੜਨ ਲੱਗੇ ਪਰਿਵਾਰਾਂ ਦੇ ਪਰਿਵਾਰ, ਤਪਾ ਮੰਡੀ 'ਚ ਮਾਂ-ਪੁੱਤ ਮਗਰੋਂ ਹੁਣ ਪਿਓ ਦੀ ਮੌਤ

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਕੁਰਬਾਨੀਆਂ ਵਿਅਰਥ ਨਹੀਂ ਜਾਣਗੀਆਂ ਤੇ ਤਿੰਨ ਖੇਤੀ ਕਾਨੂੰਨਾਂ ਨੂੰ ਉਹ ਵਾਪਸ ਕਰਵਾ ਕੇ ਦਿੱਲੀ ਤੋਂ ਵਾਪਸ ਆਉਣਗੇ ਇਹੀ ਕਿਸਾਨ ਨੂੰ ਸੱਚੀ ਸ਼ਰਧਾਜਲੀ ਹੋਵੇਗੀ। ਪ੍ਰਾਪਤ ਜਾਣਕਾਰੀ ਮੁਤਾਬਕ ਮੋਹਰ ਸਿੰਘ ਇਕ ਛੋਟਾ ਕਿਸਾਨ ਸੀ ਜਿਸ ਕੋਲ ਚਾਰ ਏਕੜ ਜ਼ਮੀਨ ਸੀ। ਉਹ ਆਪਣੇ ਪਿੱਛੇ ਪਤਨੀ ਅਤੇ 3 ਬੱਚੇ ਛੱਡ ਗਏ ਹਨ। ਅੱਜ ਕਿਸਾਨ ਜੱਥੇਬੰਦੀ ਦੇ ਝੰਡੇ ’ਚ ਲਪੇਟ ਕੇ ਕਿਸਾਨ ਦਾ ਅੰਤਿਮ ਸੰਸਕਾਰ ਕੀਤਾ ਗਿਆ। ਬੀ. ਕੇ. ਯੂ. ਏਕਤਾ ਸਿੱਧੂਪੁਰ ਨੇ ਕਿਸਾਨ ਨੂੰ ਮੁਆਜਵਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News