ਕੇਂਦਰ ਸਰਕਾਰ ਜ਼ਿੱਦ ਛੱਡ ਕੇ ਵਾਪਸ ਲਵੇ ਖੇਤੀਬਾੜੀ ਨਾਲ ਸਬੰਧਿਤ ਕਾਲੇ ਕਾਨੂੰਨ: ਲੌਂਗੋਵਾਲ

01/01/2021 12:10:01 PM

ਸੁਨਾਮ ਊਧਮ ਸਿੰਘ ਵਾਲਾ (ਬਾਂਸਲ): ਸਥਾਨਕ ਸ਼੍ਰੋਮਣੀ ਅਕਾਲੀ ਦਲ ਸ਼ਹਿਰ ਦੀ ਮੀਟਿੰਗ ਪੀਰ ਬਾਬਾ ਚਿਰੰਗੀ ਸ਼ਾਹ ਧਰਮਸ਼ਾਲਾ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਐੱਸ.ਜੀ.ਪੀ.ਸੀ. ਪ੍ਰਧਾਨ ਦੀ ਰਹਿਨੁਮਾਈ ਹੇਠ ਹੋਈ, ਜਿਸ ’ਚ ਵਿਸ਼ੇਸ਼ ਤੌਰ ’ਤੇ ਪਾਰਟੀ ਵਰਕਰਾਂ ਨਾਲ ਆਡ਼੍ਹਤੀਆ ਐਸੋਸੀਏਸ਼ਨ ਪ੍ਰਧਾਨ ਰਵਿੰਦਰ ਸਿੰਘ ਚੀਮਾ, ਬੁਲਾਰਾ ਵਿਨਰਜੀਤ ਸਿੰਘ ਗੋਲਡੀ, ਰਾਜਿੰਦਰ ਦੀਪਾ ਅਤੇ ਗੁਰਪ੍ਰੀਤ ਸਿੰਘ ਲਖਮੀਰਵਾਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਇਹ ਵੀ ਪੜ੍ਹੋ: ਮੁੱਦਕੀ ਦੇ ਨਿਸ਼ਾਨ ਸਿੰਘ ਨੇ ਮਲੇਸ਼ੀਆ ’ਚ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ

ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਸੁਨਾਮ ਵਿਖੇ 23 ਵਾਰਡਾਂ ’ਚ ਨਗਰ ਕੌਂਸਲ ਚੋਣਾਂ ਲੜੀਆਂ ਜਾਣਗੀਆਂ ਅਤੇ ਕਮੇਟੀ ਬਣਾ ਕੇ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਧੱਕੇਸ਼ਾਹੀ ਖ਼ਿਲਾਫ਼ ਡੱਟ ਕੇ ਚੋਣਾਂ ਲੜਨਗੇ। ਉਨ੍ਹਾਂ ਨੇ ਖੇਤੀਬਾੜੀ ਕਾਨੂੰਨ ’ਤੇ ਕਿਹਾ ਕਿ ਸਰਕਾਰ ਨੂੰ ਜ਼ਿੱਦ ਛੱਡ ਕੇ ਆਪਣੇ ਕਾਲੇ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ ।

ਇਹ ਵੀ ਪੜ੍ਹੋ: ਸਾਲ 2020! ਅਧਿਆਪਕਾਂ, ਵਿਦਿਆਰਥੀਆਂ ਤੇ ਹੋਰ ਜਥੇਬੰਦੀਆਂ ਦੇ ਨਿਸ਼ਾਨੇ ’ਤੇ ਰਹੀ ਸਿੱਖਿਆ ਮੰਤਰੀ ਦੀ ਰਿਹਾਇਸ਼

ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਗਰ ਕੌਂਸਲ ਚੋਣਾਂ ਤੱਕੜੀ ਚੋਣ ਨਿਸ਼ਾਨ ’ਤੇ ਲੜਨ ਲਈ ਕਿਹਾ ਗਿਆ ਹੈ ਅਤੇ ਉਹ ਵਾਰਡਾਂ ’ਚ ਚੋਣ ਨਿਸ਼ਾਨ ’ਤੇ ਹੀ ਲੜਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਗੁੰਡਾਗਰਦੀ ਦੇ ਖਿਲਾਫ ਉਹ ਡਟ ਕੇ ਖੜ੍ਹਨਗੇ।

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਮੋਰਚੇ ’ਚ ਬੈਠੇ ਇਕ ਹੋਰ ਕਿਸਾਨ ਦੀ ਹੋਈ ਮੌਤ

ਜਦੋਂ ਦਾ ਕਿਸਾਨ ਭਰਾਵਾਂ ਵੱਲੋਂ ਦਿੱਲੀ ਵਿਖੇ ਮੋਰਚਾ ਲਾਇਆ ਗਿਆ ਹੈ ਉਦੋਂ ਤੋਂ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਫ੍ਰੀ ਬੱਸਾਂ ਅਤੇ ਉਨ੍ਹਾਂ ਦੇ ਕਈ ਲੀਡਰਾਂ ਵੱਲੋਂ ਪੰਪਾਂ ’ਤੇ ਤੇਲ ਅਤੇ ਹੋਰ ਕਈ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਕਾਂਗਰਸ ਕੱਲਾ ਕਿਸਾਨਾਂ ਨਾਲ ਹੋਣ ਦੀ ਗੱਲ ਕਰ ਰਹੀ ਹੈ ਪਰ ਕਰ ਕੁਝ ਨਹੀਂ ਰਹੀ। ਇਸ ਮੌਕੇ ਪ੍ਰਭਸ਼ਰਨ ਸਿੰਘ ਬੱਬੂ ,ਕੇਸਰ ਸਿੰਘ ,ਹਾਕਮ ਸਿੰਘ, ਲੱਕੀ, ਅਸ਼ਵਨੀ ਅਤੇ ਕਈ ਹੋਰ ਵਰਕਰ ਅਤੇ ਲੀਡਰ ਮੌਜੂਦ ਸਨ ।


Shyna

Content Editor

Related News