ਖੇਤੀ ਕਾਨੂੰਨਾਂ ਦੇ ਹੱਕ ’ਚ ਬੋਲੇ ਸ਼ਵੇਤ ਮਲਿਕ, ਕਿਹਾ ‘ਕਿਸਾਨਾਂ ਦੀ ਭਲਾਈ ਲਈ ਬਣਾਏ ਗਏ ਹਨ ਕਾਨੂੰਨ’

02/25/2021 4:00:28 PM

ਅੰਮ੍ਰਿਤਸਰ (ਸੁਮਿਤ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿਥੇ ਪੂਰੀ ਦੁਨੀਆਂ ’ਚ ਕੀਤਾ ਜਾ ਰਿਹਾ ਹੈ, ਉਥੇ ਹੀ ਬੀ.ਜੇ.ਪੀ. ਆਗੂਆਂ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਹੀ ਠਹਿਰਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ’ਚ ਅੱਜ ਬੀ.ਜੇ.ਪੀ. ਆਗੂ ਅਤੇ ਰਾਜ ਸਭਾ ਦੇ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਦੇ ਹੱਕ ’ਚ ਬੋਲਦੇ ਹੋਏ ਦਿਖਾਈ ਦਿੱਤੇ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਕਿਸਾਨਾਂ ਦੀ ਭਲਾਈ ਲਈ ਬਣਾਏ ਗਏ ਹਨ। ਇਨ੍ਹਾਂ ਕਾਨੂੰਨਾਂ ਵਿੱਚ ਕੋਈ ਵੀ ਨਵਾਂ ਕਾਨੂੰਨ ਨਹੀਂ ਲਿਆਂਦਾ ਗਿਆ ਸਗੋਂ ਪੁਰਾਣੇ ਕਾਨੂੰਨਾਂ ਨੂੰ ਹੀ ਸੁਧਾਰਿਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ "ਕਾਂਗਰਸ ਵੱਲੋਂ 2019 ਦੇ ਮੈਨੀਫੈਸਟੋ ਵਿੱਚ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕੀਤਾ ਗਿਆ ਸੀ, ਜਦਕਿ ਹੁਣ ਕਾਂਗਰਸ ਦੀ ਸਰਕਾਰ ਵਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ"। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਖੇਤੀ ਕਾਨੂੰਨਾਂ ਦਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਖੇਤੀ ਮੰਤਰੀ ਸ਼ਰਦ ਪਾਵਰ ਵੀ ਸਮਰਥਨ ਕਰ ਰਹੇ ਸਨ। ਜਦ ਇਹ ਗੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਨਮੋਹਨ ਸਿੰਘ ਨੂੰ ਸੰਬੋਧਿਤ ਕਰ ਕੇ ਸੰਸਦ ਵਿੱਚ ਕਹਿ ਗਈ ਤਾਂ ਉਸ ਸਮੇਂ ਕੋਈ ਵੀ ਕਾਂਗਰਸੀ ਆਗੂ ਕਿਉਂ ਇਸਦੇ ਖ਼ਿਲਾਫ਼ ਨਹੀਂ ਬੋਲਿਆ।

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ


rajwinder kaur

Content Editor

Related News