ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੱਜ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰੇਗੀ 'ਆਪ'

Friday, Jan 29, 2021 - 10:44 AM (IST)

ਚੰਡੀਗੜ੍ਹ (ਰਮਨਜੀਤ) - ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਅਤੇ ਤਿੰਨੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ 29 ਜਨਵਰੀ ਨੂੰ ਬਜਟ ਸੈਸ਼ਨ ਤੋਂ ਪਹਿਲਾਂ ਹੋਣ ਵਾਲੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਪਹਿਲੇ ਦਿਨ ਤੋਂ ਹੀ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ। ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਲਈ ਮਹਾਮਾਰੀ ਦੌਰਾਨ ਚੋਰ ਦਰਵਾਜ਼ੇ ਰਾਹੀਂ ਮੋਦੀ ਸਰਕਾਰ ਵਲੋਂ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਆਰਡੀਨੈਂਸ ਰਾਹੀਂ ਲਿਆਂਦਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

ਇਨ੍ਹਾਂ ਕਾਲੇ ਕਾਨੂੰਨਾਂ ਰਾਹੀਂ ਮੋਦੀ ਸਰਕਾਰ ਨੇ ਪੂਰੇ ਦੇਸ਼ ਦੀ ਕਿਸਾਨੀ ਅਤੇ ਕਿਸਾਨਾਂ ਨੂੰ ਆਪਣੇ ਸਾਥੀ ਉਦਯੋਗਪਤੀਆਂ ਦੇ ਹੱਥਾਂ ਵਿਚ ਵੇਚ ਦਿੱਤਾ ਹੈ। ਅਸੀਂ ਅਤੇ ਸਾਡੀ ਪਾਰਟੀ ਗੈਰ ਲੋਕਤੰਤਰਿਕ ਫੈਸਲੇ ਅਤੇ ਜਨਵਿਰੋਧੀ ਕਾਨੂੰਨਾਂ ਦਾ ਪੁਰਜੋਰ ਵਿਰੋਧ ਕਰਦੇ ਹਾਂ।

ਪੜ੍ਹੋ ਇਹ ਵੀ ਖ਼ਬਰ - ਮਜੀਠਾ ’ਚ ਵੱਡੀ ਵਾਰਦਾਤ : ਪੈਸਿਆਂ ਦੇ ਲੈਣ-ਦੇਣ ਕਾਰਨ 2 ਦੋਸਤਾਂ ਦਾ ਬੇਰਹਿਮੀ ਨਾਲ ਕਤਲ

ਮਾਨ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਵਿਚ 29 ਜਨਵਰੀ ਨੂੰ ਹੋਣ ਵਾਲੇ ਰਾਸ਼ਟਰਪਤੀ ਦੇ ਭਾਸ਼ਣ ਦਾ ਆਮ ਆਦਮੀ ਪਾਰਟੀ ਬਾਈਕਾਟ ਕਰੇਗੀ। ਪਾਰਟੀ ਦੇ ਰਾਜ ਸਭਾ ਦੇ ਤਿੰਨੇ ਮੈਂਬਰ ਅਤੇ ਲੋਕ ਸਭਾ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਗੇ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ


rajwinder kaur

Content Editor

Related News