ਖੇਤੀ ਮਸ਼ੀਨਰੀ ’ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਤੱਕ ਪੋਰਟਲ ''ਤੇ ਕਰ ਸਕਦੇ ਨੇ ਅਪਲਾਈ

Monday, Aug 12, 2024 - 10:54 AM (IST)

ਖੇਤੀ ਮਸ਼ੀਨਰੀ ’ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਤੱਕ ਪੋਰਟਲ ''ਤੇ ਕਰ ਸਕਦੇ ਨੇ ਅਪਲਾਈ

ਫਾਜ਼ਿਲਕਾ (ਨਾਗਪਾਲ) : ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੈਮ ਸਕੀਮ ਤਹਿਤ ਖੇਤੀ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਦੀਆਂ ਵੱਖ-ਵੱਖ ਮਸ਼ੀਨਾਂ ’ਤੇ ਸਬਸਿਡੀ ਦਿੱਤੀ ਜਾਵੇਗੀ। ਜ਼ਿਲ੍ਹਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ’ਤੇ ਦੇ ਸਕਦੇ ਹਨ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਮੈਮ ਸਕੀਮ ਅਧੀਨ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਪੈਡੀ ਟਰਾਂਸਪਲਾਂਟਰ, ਡੀ. ਐੱਸ. ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ. ਟੀ. ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿਲੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ’ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ਼ ਅਨੁਸਾਰ ਹੀ ਹੋਵੇਗੀ ਅਤੇ ਸਬਸਿਡੀ ’ਤੇ ਉਪਲੱਬਧ ਕਰਵਾਈਆਂ ਜਾ ਰਹੀਆਂ ਸਮੂਹ ਮਸ਼ੀਨਾਂ ਦੀ ਸੂਚੀ ਪੋਰਟਲ ’ਤੇ ਵੀ ਉਪਲੱਬਧ ਹੈ।


author

Babita

Content Editor

Related News