ਪੀ. ਏ. ਯੂ. ਖੇਤੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

Tuesday, Sep 09, 2025 - 06:06 PM (IST)

ਪੀ. ਏ. ਯੂ. ਖੇਤੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਪਟਿਆਲਾ (ਸੁਖਦੀਪ ਸਿੰਘ ਮਾਨ) : ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਾਰ ਲੈਣ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਜ਼ਿਲ੍ਹੇ ਦੇ ਭੁੰਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਭਸਮੜਾ, ਜਲਾਹਖੇੜੀ, ਸਾਧੂਨਗਰ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।

ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਹੜ੍ਹ ਕਾਰਨ ਫ਼ਸਲਾਂ ਅਤੇ ਪਸ਼ੂਆਂ ਨੂੰ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸੰਬੰਧੀ ਉਪਾਅ ਦੱਸੇ ਅਤੇ ਇਸ ਸੰਕਟ ਦੇ ਸਮੇਂ ਪਸ਼ੂਆਂ ਦੀ ਖ਼ੁਰਾਕ ਅਤੇ ਪ੍ਰਬੰਧਨ ਬਾਰੇ ਸਲਾਹ ਵੀ ਦਿੱਤੀ। ਇਸ ਦੇ ਨਾਲ-ਨਾਲ, ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਤੁਰੰਤ ਲੋੜਾਂ ਦਾ ਸਰਵੇਖਣ ਵੀ ਕੀਤਾ ਗਿਆ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਫ਼ਸਲਾਂ ਦੀ ਸਾਂਭ ਸੰਭਾਲ ਕਰਨ ਲਈ ਪੀ. ਏ. ਯੂ. ਲੁਧਿਆਣਾ ਵੱਲੋਂ ਸਿਫ਼ਾਰਿਸ਼ ਅਚਨਚੇਤੀ ਫ਼ਸਲ ਯੋਜਨਾ ਬੰਦੀ (ਕੌਂਟੀਜੇਂਸੀ ਪਲਾਨ) ਬਾਰੇ ਚਾਨਣਾ ਪਾਇਆ।


author

Gurminder Singh

Content Editor

Related News