ਖੇਤੀ ਬਿੱਲਾਂ ਦਾ ਵਿਰੋਧ ਕਰ ਰਹੀ ਬਾਦਲ ਜੋੜੀ ''ਤੇ ਸਿੱਧੂ ਦਾ ਵੱਡਾ ਬਿਆਨ

Friday, Sep 25, 2020 - 06:26 PM (IST)

ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸਮੂਹ ਪੰਜਾਬੀਆਂ ਵਲੋਂ ਪੰਜਾਬ ਅਤੇ ਕਿਸਾਨ ਮਾਰੂ ਬਿਲਾਂ ਨੂੰ ਰੱਦ ਕਰਾਉਣ ਲਈ ਵਿੱਢੇ ਗਏ ਫੈਸਲਾਕੁੰਨ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸੰਘਰਸ ਦੀ ਧਾਰ ਆਪਣੀ ਭਾਈਵਾਲ ਪਾਰਟੀ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਹਟਾ ਕੇ ਕਾਂਗਰਸ ਵੱਲ ਕਰਨ ਲਈ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਸਿੱਧੂ ਨੇ ਸੁਖਬੀਰ ਬਾਦਲ ਨੂੰ ਸਿਰੇ ਦਾ ਮੌਕਾਪ੍ਰਸਤ ਵਿਅਕਤੀ ਗਰਦਾਨਦਿਆਂ ਕਿਹਾ ਕਿ ਸਿਆਸੀ ਮੌਕਾਪ੍ਰਸਤੀ ਦੀ ਇਸ ਤੋਂ ਵੱਡੀ ਉਦਾਹਰਣ ਕੀ ਹੋ ਸਕਦੀ ਹੈ ਕਿ ਪੂਰੇ ਚਾਰ ਮਹੀਨੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰਨ ਤੋਂ ਬਾਅਦ ਜਦੋਂ ਲੋਕਾਂ ਦਾ ਰੋਹ ਅਸਮਾਨੀ ਚੜ੍ਹਦਾ ਦਿੱਸਿਆ ਤਾਂ ਉਸ ਨੇ ਝੱਟ ਗਿਰ-ਗਿਟ ਵਾਂਗ ਰੰਗ ਬਦਲ ਕੇ ਆਰਡੀਨੈਂਸਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਉੱਤੇ ਦੋਗਲੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ, ਉਨ੍ਹਾਂ ਕਿਹਾ ਕਿ  ਅੱਜ ਵੀ ਉਹ ਇਕ ਪਾਸੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਿਹਾ ਹੈ ਅਤੇ ਦੂਜੇ ਪਾਸੇ ਇਹ ਬਿੱਲ ਲਿਆ ਕੇ ਕਿਸਾਨੀ ਅਤੇ ਪੰਜਾਬ ਨੂੰ ਤਬਾਹ ਕਰਨ ਲਈ ਤਹੂ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗਠਜੋੜ ਤੋੜਣ ਨੂੰ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ :  ਚੱਬੇਵਾਲ 'ਚ ਧਰਨੇ ਦੌਰਾਨ ਅਕਾਲੀਆਂ ਤੇ ਕਿਸਾਨਾਂ ਵਿਚਾਲੇ ਖੜਕੀ (ਤਸਵੀਰਾਂ)

ਸਿਹਤ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਉਸਦੀ ਪਤਨੀ ਹਰਸਿਮਰਤ ਕੌਰ ਬਾਦਲ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਅਕਾਲੀ ਦਲ ਨੇ ਤਾਂ ਪਹਿਲੇ ਦਿਨ ਤੋਂ ਹੀ ਇਨ੍ਹਾਂ ਬਿੱਲਾਂ 'ਤੇ ਇਤਰਾਜ਼ ਪ੍ਰਗਟਾਏ ਸਨ ਜਦਕਿ ਸੱਚ ਇਹ ਹੈ ਕਿ ਪਹਿਲਾਂ ਆਰਡੀਨੈਂਸ ਜਾਰੀ ਕਰਨ ਅਤੇ ਫਿਰ ਇਨ੍ਹਾਂ ਆਰਡੀਨੈਂਸਾਂ ਨੂੰ ਪਾਰਲੀਮੈਂਟ ਵਿਚ ਪੇਸ਼ ਕਰਨ ਦੀ ਪ੍ਰਵਾਨਗੀ ਦੇਣ ਸਮੇਂ ਕੇਂਦਰ ਸਰਕਾਰ ਦੇ ਮੰਤਰੀ ਮੰਡਲ ਦੀਆਂ ਹੋਈਆਂ ਮੀਟਿੰਗਾਂ ਵਿਚ ਹਰਸਿਮਰਤ ਕੌਰ ਬਾਦਲ ਨੇ ਵੀ ਇਨ੍ਹਾਂ ਬਿੱਲਾਂ ਦੀ ਹਮਾਇਤ ਕੀਤੀ ਸੀ।

ਇਹ ਵੀ ਪੜ੍ਹੋ :  ਵਿਆਹ ਦੇ ਸ਼ਗਨਾਂ 'ਚ ਪਿਆ ਭੜਥੂ, ਡੀ. ਜੇ. 'ਤੇ ਨੱਚਦਿਆਂ ਮਚ ਗਿਆ ਚੀਕ-ਚਿਹਾੜਾ

ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਪੱਕਾ ਤਹੱਈਆ ਕੀਤਾ ਹੋਇਆ ਹੈ ਕਿ ਕਿਸਾਨੀ ਅਤੇ ਸਮੁੱਚੇ ਪੰਜਾਬ ਲਈ ਘਾਤਕ ਸਿੱਧ ਹੋਣ ਵਾਲੇ ਇਨ੍ਹਾਂ ਕਾਨੂੰਨਾਂ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵਾਂਗੇ ਭਾਵੇਂ ਉਨ੍ਹਾਂ ਨੂੰ ਕਿਸੇ ਵੀ ਪੱਧਰ 'ਤੇ ਕੋਈ ਵੀ ਲੜਾਈ ਕਿਉਂ ਨਾ ਲੜਣੀ ਪਵੇ। ਉਨ੍ਹਾਂ ਅਕਾਲੀਆਂ ਨੂੰ ਯਾਦ ਕਰਾਇਆ ਕਿ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੇ ਹੀ ਆਪਣੀ ਪਿਛਲੀ ਪਾਰੀ ਵਿਚ ਪੰਜਾਬ 'ਤੇ ਠੋਸੇ ਗਏ ਦਰਿਆਈ ਪਾਣੀਆਂ ਬਾਰੇ ਸਾਰੇ ਸਮਝੌਤਿਆਂ ਨੂੰ ਰੱਦ ਕਰਕੇ ਸਤਲੁਜ-ਯਮੁਨਾ ਲਿੰੰਕ ਨਹਿਰ ਦੀ ਉਸਾਰੀ ਨੂੰ ਰੋਕਿਆ ਸੀ ਜੋ ਅੱਜ ਤੱਕ ਵੀ ਰੁਕੀ ਹੋਈ ਹੈ।

ਇਹ ਵੀ ਪੜ੍ਹੋ :  ਖੇਤੀ ਬਿੱਲਾਂ ਦੇ ਵਿਰੋਧ 'ਚ ਅਕਾਲੀ ਨੇਤਾ ਨੇ ਸਾੜਿਆ ਟ੍ਰੈਕਟਰ, ਮੋਦੀ ਨੂੰ ਦਿੱਤੀ ਆਤਮਦਾਹ ਦੀ ਚਿਤਾਵਨੀ

ਸਿਹਤ ਮੰਤਰੀ ਨੇ ਕਿਹਾ ਕਿ ਜਿਹੜਾ ਅਕਾਲੀ ਦਲ ਅੱਜ ਇਨ੍ਹਾਂ ਕਾਨੂੰਨਾਂ ਵਿਰੁੱਧ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਦੁਹਾਈ ਦੇ ਰਿਹਾ ਹੈ, ਇਸੇ ਅਕਾਲੀ ਦਲ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬਪਾਰਟੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਵਲੋਂ ਲਿਆਂਦੇ ਗਏ ਮਤੇ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਨ੍ਹਾਂ ਆਰਡੀਨੈਂਸਾਂ  ਨੂੰ ਰੱਦ ਕਰਨ ਦਾ ਮਤਾ ਪਾਸ ਕਰਨ ਸਮੇਂ ਅਕਾਲੀ ਦਲ ਦੇ ਸਾਰੇ ਮੈਂਬਰ ਜਾਣ ਬੁੱਝ ਕੇ ਗੈਰਹਾਜ਼ਰ ਹੋ ਗਏ ਸਨ ਜਦੋਂ ਕਿ ਅਕਾਲੀਆਂ ਦੀ ਜੋਟੀਦਾਰ ਭਾਜਪਾ ਨੇ ਇਸ ਮਤੇ ਦਾ ਵਿਰੋਧ ਕੀਤਾ ਸੀ।

ਇਹ ਵੀ ਪੜ੍ਹੋ :  ਚੁੱਪ-ਚੁਪੀਤੇ 'ਸਿੱਟ' ਸਾਹਮਣੇ ਪੇਸ਼ ਹੋਏ ਸੁਮੇਧ ਸੈਣੀ


Gurminder Singh

Content Editor

Related News