ਖੇਤੀਬਾੜੀ ਬਿੱਲਾਂ ਦੇ ਵਿਰੋਧ ’ਚ ਕਾਂਗਰਸੀਆਂ ਨੇ ਮੋਦੀ ਸਰਕਾਰ ਵਿਰੁੱਧ ਲਾਇਆ ਧਰਨਾ

Monday, Sep 21, 2020 - 04:23 PM (IST)

ਜਲਾਲਾਬਾਦ (ਸੇਤੀਆ, ਸੁਮਿਤ, ਟੀਨੂੰ, ਬੰਟੀ)— ਖੇਤੀਬਾੜੀ ਸਬੰਧੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਰਮਿੰਦਰ ਆਵਲਾ ਦੀ ਰਹਿਨੁਮਾਈ ਹੇਠ ਅਨਾਜ ਮੰਡੀ ਦੇ ਮੁੱਖ ਗੇਟ ਮੁੰਹਰੇ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਵੀ ਰੋਸ਼ ਧਰਨੇ ਦਿੱਤੇ ਗਏ।

ਇਹ ਵੀ ਪੜ੍ਹੋ: ਚੋਣਾਂ ਤਕ ਜਿੱਤ ਹੱਥੋਂ ਨਿਕਲਦੀ ਦਿਸੀ ਤਾਂ ਮੁੜ ਇਕ ਹੋ ਸਕਦੇ ਨੇ ਅਕਾਲੀ ਦਲ-ਭਾਜਪਾ !

ਅਨਾਜ ਮੰਡੀ ’ਚ ਰੋਸ ਧਰਨੇ ਦੌਰਾਨ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੇ ਧਰਨੇ ’ਚ ਭਾਗ ਲਿਆ। ਧਰਨੇ ਦੌਰਾਨ ਮਲਕੀਤ ਸਿੰਘ ਹੀਰਾ, ਜੱਟ ਮਹਾਂ ਸਭਾ ਆਗੂ ਗੁਰਪਾਲ ਸੰਧੂੂ, ਅਨੂਪ ਮੈਣੀ, ਬਿੰਦਰ ਕਮੀਰੀਆ, ਰਤਨ ਸਿੰਘ ਚੇਅਰਮੈਨ, ਰਾਜ ਬਖਸ਼ ਕੰਬੋਜ, ਸੋਨੂੰ ਦਰਗਨ, ਕੁਲਦੀਪ ਧਵਨ, ਬਿੰਦਰ ਕਮੀਰੀਆ ਤੋਂ ਇਲਾਵਾ ਸੀਨੀਅਰ ਦੇ ਆਗੂ ਮੌਜੂਦ ਸਨ। ਧਰਨੇ ਦੌਰਾਨ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਬੰਧੋਨ ਕਰਦੇ ਹੋਏ ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਪਾਸ ਕੀਤਾ ਗਿਆ, ਉਹ ਸਰਾਸਰ ਕਿਸਾਨ ਵਿਰੋਧੀ ਹੈ। ਜਿਸ ਨਾਲ ਕਿਸਾਨੀ ਬਿਲਕੁੱਲ ਖ਼ਤਮ ਹੋ ਜਾਵੇਗੀ।

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ

ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਰੱਦ ਨਹÄ ਕਰਦੀ ਉਨੀ ਦੇਰ ਤੱਕ ਕਾਂਗਰਸ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਵਿਧਾਇਕ ਆਵਲਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਇਹ ਦੱਸਣ ਕਿ ਭਾਜਪਾ ਨਾਲ ਨਹੁੰ-ਮਾਸ ਦਾ ਰਿਸ਼ਤਾ ਕਦੋੋ ਖ਼ਤਮ ਹੋਵੇਗਾ ਕਿਉਂਕਿ ਅਜੇ ਵੀ ਅਕਾਲੀ ਦਲ ਕਿਸਨ ਵਿਰੋਧੀ ਬਿੱਲ ਪਾਸ ਕਰਨ ਵਾਲੀ ਐੱਨ. ਡੀ. ਏ. ਸਰਕਾਰ ਦਾ ਹਿੱਸਾ ਬਣਿਆ ਹੋਇਆ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ

ਵਿਧਾਇਕ ਆਵਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਕ ਪਾਸੇ ਤਾਂ ਹਰਸਿਮਰਤ ਕੌਰ ਬਾਦਲ ਪਾਸੋਂ ਮੰਤਰੀ ਅਹੁੱਦੇ ਤੋਂ ਅਸਤੀਫ਼ਾ ਦਿਵਾਉਂਦੇ ਹਨ ਅਤੇ ਦੂਜੇ ਪਾਸੇ ਭਾਈਵਾਲੀ ਨੂੰ ਬਰਕਰਾਰ ਰੱਖੇ ਹੋਏ ਹਨ ਆਖਿਰਕਾਰ ਅਕਾਲੀ ਦਲ ਦੋਹਰੀ ਚਾਲ ਕਦੋਂ ਤੱਕ ਚੱਲਦਾ ਰਹੇਗਾ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਤਾਂ ਸਾਬਕਾ ਮੁੱਖ ਮੰਤਰੀ ਜੀ ਆਰਡੀਨੈਂਸ ਬਿੱਲ ਨੂੰ ਲੈ ਕੇ ਤਾਰੀਫ ਕਰ ਰਹੇ ਸਨ ਅਤੇ ਹੁਣ ਆਖਿਰਕਾਰ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਿਰੋਧੀ ਹੋ ਗਏ ਹਨ। ਵਿਧਾਇਕ ਆਵਲਾ ਨੇ ਕਿਹਾ ਕਿ ਅਕਾਲੀ ਦਲ ਨੂੰ ਖੁੱਦ ਸਮਝ ਨਹÄ ਆ ਰਿਹਾ ਕਿ ਉਹ ਆਰਡੀਨੈਂਸ ਦਾ ਸਮਰਥਨ ਕਰਨ ਜਾਂ ਪੂਰੀ ਤਰ੍ਹਾਂ ਵਿਰੋਧ ਪਰ ਇਨਾ ਜ਼ਰੂਰ ਹੈ ਕਿ ਅਕਾਲੀ ਦਲ ਨੇ ਅਜੇ ਤੱਕ ਭਾਜਪਾ ਨਾਲ ਭਾਈਵਾਲੀ ਕਾਇਮ ਰੱਖ ਕੇ ਕਿਸਾਨਾਂ ਦੇ ਦਿਲਾਂ ’ਚ ਆਪਣਾ ਦੋਹਰਾ ਚਿਹਰਾ ਨੰਗਾ ਕਰ ਦਿੱਤਾ ਹੈ। 
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਜਾ ਰਹੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ


shivani attri

Content Editor

Related News