ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਪੰਜਾਬ ਵਿਚ ਭਾਜਪਾ ਨੂੰ ਲੱਗਾ ਪਹਿਲਾ ਵੱਡਾ ਝਟਕਾ

Saturday, Sep 26, 2020 - 06:33 PM (IST)

ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਪੰਜਾਬ ਵਿਚ ਭਾਜਪਾ ਨੂੰ ਲੱਗਾ ਪਹਿਲਾ ਵੱਡਾ ਝਟਕਾ

ਅੰਮ੍ਰਿਤਸਰ (ਦਲਜੀਤ) : ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤਾ ਗਿਆ ਕਿਸਾਨ ਬਿੱਲ ਹੁਣ ਪਾਰਟੀ ਲਈ ਗਲੇ ਦੀ ਹੱਡੀ ਬਣ ਗਿਆ ਹੈ । ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਬੁਲਾਰਾ ਅਤੇ ਜ਼ਿਲ੍ਹਾ ਤਰਨਤਾਰਨ ਦੇ 5 ਸਾਲ ਲਗਾਤਾਰ ਪ੍ਰਧਾਨ ਰਹੇ ਐਡਵੋਕੇਟ ਆਰ. ਪੀ . ਸਿੰਘ ਮੈਣੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ । ਮੈਣੀ ਨੇ ਸਪੱਸ਼ਟ ਕਿਹਾ ਹੈ ਕਿ ਪਾਰਟੀ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਨਜ਼ਰਅੰਦਾਜ਼ ਕਰਦੇ ਹੋਏ ਤਾਨਾਸ਼ਾਹੀ ਕੀਤੀ ਹੈ ਅਤੇ ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਬਾਅਦ ਉਹ ਲੋਕਤੰਤਰ ਦਾ ਗਲਾ ਘੁੱਟਣ ਵਾਲੀ ਪਾਰਟੀ ਨਾਲ ਕੋਈ ਵੀ ਸਬੰਧ ਨਹੀਂ ਰੱਖਣਾ ਚਾਹੁੰਦੇ ।

ਇਹ ਵੀ ਪੜ੍ਹੋ :  ਖੇਤੀ ਬਿੱਲਾਂ 'ਤੇ ਕੇਂਦਰ ਨੂੰ ਅੱਖਾਂ ਵਿਖਾਉਣ ਵਾਲੇ ਅਕਾਲੀ ਦਲ ਦਾ ਇਕ ਹੋਰ ਵੱਡਾ ਬਿਆਨ

ਐਡਵੋਕੇਟ ਮੈਣੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ 20 ਸਾਲ ਸੇਵਾ ਕੀਤੀ ਹੈ ਅਤੇ ਪਾਰਟੀ ਵੱਲੋਂ ਚਲਾਏ ਗਏ ਸਮੇਂ-ਸਮੇਂ 'ਤੇ ਸੰਘਰਸ਼ 'ਚ ਉਨ੍ਹਾਂ ਨੇ ਖੂਨ-ਪਸੀਨਾ ਵਹਾਇਆ ਹੈ ਪਰ ਹੁਣ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਲਿਆਂਦੇ ਗਏ ਕਾਲੇ ਕਾਨੂੰਨ, ਜੰਮੂ ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਨਾ ਦਿੱਤੇ ਜਾਣ ਅਤੇ ਪੰਜਾਬ ਦੇ ਪਾਣੀ ਦੇ ਮੁੱਦੇ 'ਤੇ ਭਾਜਪਾ ਨਾਲ ਆਪਣਾ ਰੁਖ਼ ਸਪੱਸ਼ਟ ਨਾ ਕਰਨ ਕਾਰਣ ਉਹ ਹੁਣ ਇਸ ਪਾਰਟੀ ਨਾਲ ਇਕ ਕਦਮ ਵੀ ਅੱਗੇ ਨਹੀਂ ਚੱਲ ਸਕਦੇ ਅਤੇ ਉਹ ਆਪਣੀ 20 ਸਾਲ ਦੀ ਸੇਵਾ ਨੂੰ ਪੰਜਾਬ ਦੀ ਕਿਸਾਨੀ, ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਪਾਣੀ ਨੂੰ ਸਮਰਪਿਤ ਕਰਦੇ ਹੋਏ ਭਾਜਪਾ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦੇ ਹਨ ।

ਇਹ ਵੀ ਪੜ੍ਹੋ :  ਚੱਬੇਵਾਲ 'ਚ ਧਰਨੇ ਦੌਰਾਨ ਅਕਾਲੀਆਂ ਤੇ ਕਿਸਾਨਾਂ ਵਿਚਾਲੇ ਖੜਕੀ (ਤਸਵੀਰਾਂ)


author

Gurminder Singh

Content Editor

Related News