ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਪੰਜਾਬ ਸਰਕਾਰ
Tuesday, Sep 29, 2020 - 06:13 PM (IST)
ਚੰਡੀਗੜ੍ਹ : ਖੇਤੀ ਬਿੱਲਾਂ ਦੇ ਕਾਨੂੰਨ ਬਣਨ ਤੋਂ ਬਾਅਦ ਜਿੱਥੇ ਕਿਸਾਨਾਂ ਦਾ ਰੋਹ ਲਗਾਤਾਰ ਜਾਰੀ ਹੈ, ਉਥੇ ਹੀ ਪੰਜਾਬ ਸਰਕਾਰ ਇਨ੍ਹਾਂ ਬਿੱਲਾਂ 'ਤੇ ਵੱਡਾ ਦਾਅ ਖੇਡਣ ਦੀ ਤਿਆਰੀ ਵਿਚ ਹੈ। ਦਰਅਸਲ ਪੰਜਾਬ ਸਰਕਾਰ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਬੁਲਾ ਕੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੀ ਹਾਮੀ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਅੱਜ ਹੋਈ ਮੀਟਿੰਗ ਦੌਰਾਨ ਭਰ ਦਿੱਤੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਐੱਨ. ਡੀ. ਏ. ਤੋਂ ਵੱਖ ਹੋਣ ਤੋਂ ਬਾਅਦ ਤੇਜ਼ ਹੋਈ ਤੀਜੇ ਫਰੰਟ ਦੀ ਕਵਾਇਦ
ਇਨ੍ਹਾਂ ਖੇਤੀ ਕਾਨੂੰਨ ਦੇ ਵਿਰੋਧ ਵਿਚ ਅੱਜ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਵਿਚ ਕਿਸਾਨਾਂ ਦੀ ਮੁੱਖ ਮੰਗ ਇਨ੍ਹਾਂ ਖੇਤੀ ਬਿੱਲਾਂ ਖ਼ਿਲਾਫ਼ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਉਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਮੀ ਭਰ ਦਿੱਤੀ ਹੈ। ਇਸ ਮੀਟਿੰਗ ਵਿਚ ਸੂਬੇ ਦੀਆ 31 ਕਿਸਾਨ ਜਥੇਬੰਦੀਆਂ ਸ਼ਾਮਿਲ ਹੋਈਆਂ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ 1 ਤਰੀਕ ਤੋਂ ਸੂਬੇ ਅੰਦਰ ਰੇਲਾਂ ਨੂੰ ਰੋਕਿਆ ਜਾਵੇਗਾ ਅਤੇ ਭਾਜਪਾ ਲੀਡਰਾਂ ਦੇ ਘਰਾਂ ਦਾ ਘਿਰਾਉ ਵੀ ਕੀਤਾ ਜਾਵੇਗਾ। ਇਥੇ ਬਸ ਨਹੀਂ ਰਿਲਾਇੰਸ ਦੇ ਪੈਟਰੋਲ ਪੰਪਾਂ ਦਾ ਵੀ ਘਿਰਾਉ ਕੀਤਾ ਜਾਵੇਗਾ ਅਤੇ ਸੂਬੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਇਸ ਕਾਨੂੰਨ ਦੇ ਵਿਰੋਧ ਵਿਚ ਮਤੇ ਪਾਉਣਗੀਆਂ।
ਇਹ ਵੀ ਪੜ੍ਹੋ : ਜਲੰਧਰ ਕੈਂਟ 'ਚ ਐੱਨ. ਆਰ. ਆਈ. ਦੇ 17 ਸਾਲਾ ਪੁੱਤ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ
ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਹਫ਼ਤੇ ਦੇ ਅੰਦਰ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਕੇ ਤਿੰਨੇ ਖੇਤੀ ਬਿੱਲਾਂ, ਜੋ ਹੁਣ ਰਾਸ਼ਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਕਾਨੂੰਨ ਬਣੇ ਹਨ ਅਤੇ ਬਿਜਲੀ ਐਕਟ 2020 ਨੂੰ ਰੱਦ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਸੁਖਜਿੰਦਰ ਸਿੰਘ ਸੁੱਖੀ ਰੰਧਾਵਾ, ਬਲਵੀਰ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਦਾ ਭਾਜਪਾ ਨੂੰ ਇਕ ਹੋਰ ਝਟਕਾ