ਖੇਤੀ ਬਿੱਲਾਂ ਖ਼ਿਲਾਫ ਅੱਜ ਪੰਜਾਬ ਬੰਦ , ਰੇਲਾਂ ਦੇ ਨਾਲ-ਨਾਲ ਸੜਕੀ ਅਵਾਜਾਈ ਵੀ ਰਹੇਗੀ ਠੱਪ

Friday, Oct 09, 2020 - 08:32 AM (IST)

ਚੰਡੀਗੜ੍ਹ/ਅੰਮ੍ਰਿਤਸਰ: ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ 15 ਅਕਤੂਬਰ ਤਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਗੱਡੀਆਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਠੱਪ ਕੀਤੀ ਜਾਵੇਗੀ। ਜਿਸ ਦੇ ਚੱਲਦਿਆਂ ਅੱਜ ਫਿਰ ਤੋਂ ਪੰਜਾਬ ਬੰਦ ਰਹੇਗਾ। 

ਇਹ ਵੀ ਪੜ੍ਹ : ਵੱਡੀ ਵਾਰਦਾਤ : ਘਰ 'ਚ ਇਕੱਲੇ ਰਹਿੰਦੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਇਥੇ ਦੱਸ ਦੇਈਏ ਕਿ ਬੀਤੇ ਦਿਨ ਉਪ ਮੁੱਖ ਮੰਤਰੀ ਦੁਸ਼ਯੰਤ ਚੋਟਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਦੇ ਵਿਰੋਧ ਵਿਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਦੋ ਘੰਟੇ ਦੁਪਹਿਰ ਕਰੀਬ 12 ਤੋਂ 2 ਵਜੇ ਤਕ ਕੌਮਾਂਤਰੀ ਤੇ ਰਾਜ ਮਾਰਗਾਂ 'ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹ : ਪਤੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਦੱਸੀਆਂ ਹੈਰਾਨੀਜਨਕ ਗੱਲਾਂ, ਪੁੱਤ ਦੀ ਹਾਲਤ ਜਾਣ ਆਵੇਗਾ ਰੋਣਾ

 


Baljeet Kaur

Content Editor

Related News