ਖੇਤੀਬਾੜੀ ਕਾਨੂੰਨਾਂ ਖਿਲਾਫ ਟ੍ਰੈਕਟਰ ਰੈਲੀਆਂ ਨੇ ਅਕਾਲੀ ਦਲ ਦੀ ਪੋਲ ਖੋਲ੍ਹੀ

10/06/2020 12:57:49 PM

ਜਲੰਧਰ/ਭਵਾਨੀਗੜ੍ਹ (ਧਵਨ) : ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਟ੍ਰੈਕਟਰ ਰੈਲੀਆਂ ਨੇ ਅਕਾਲੀ ਦਲ ਦੀ ਪੋਲ ਖੋਲ੍ਹ ਦਿੱਤੀ ਹੈ ਕਿਉਂਕਿ ਜਿਸ ਤਰ੍ਹਾਂ ਕਿਸਾਨਾਂ ਨੇ ਇਨ੍ਹਾਂ ਰੈਲੀਆਂ ਵਿਚ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਸਮਰਥਨ ਦਿੱਤਾ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਅਕਾਲੀ ਦਲ ਵਲੋਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਰਚੇ ਗਏ ਡਰਾਮੇ ਦਾ ਕਿਸਾਨਾਂ 'ਤੇ ਕੋਈ ਅਸਰ ਨਹੀਂ ਪਿਆ। ਇਹ ਵਿਚਾਰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਰਾਹੁਲ ਗਾਂਧੀ ਦੀਆਂ ਮਾਲਵਾ ਵਿਚ ਹੋਈਆਂ ਰੈਲੀਆਂ ਤੋਂ ਪਹਿਲਾਂ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਮੌਕੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਮੋਗਾ ਤੋਂ ਰਾਹੁਲ ਗਾਂਧੀ ਦਾ ਜਿਹੜਾ ਕਾਫਲਾ ਸ਼ੁਰੂ ਹੋਇਆ, ਉਹ ਬਿਨਾਂ ਰੁਕਾਵਟ ਕਿਸਾਨਾਂ ਦੇ ਸਹਿਯੋਗ ਨਾਲ ਅੱਗੇ ਵਧਦਾ ਜਾ ਰਿਹਾ ਹੈ ਅਤੇ ਮਾਲਵਾ ਵਿਚ ਇਸ ਨੇ ਕਾਂਗਰਸੀਆਂ ਵਿਚ ਵੀ ਨਵਾਂ ਜੋਸ਼ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀਆਂ ਅਕਾਲੀ ਦਲ ਦੇ ਤਾਬੂਤ ਵਿਚ ਕਿੱਲ ਸਾਬਤ ਹੋਣਗੀਆਂ।

ਇਹ ਵੀ ਪੜ੍ਹੋ :  ਰਾਹੁਲ ਦੀ ਸੰਗਰੂਰ ਫੇਰੀ ਕਰ ਗਈ ਸਿੰਗਲਾ ਦਾ ਸਿਆਸੀ ਕੱਦ ਹੋਰ ਉੱਚਾ      

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਿਸਾਨਾਂ ਦਾ ਦਰਦ ਵੰਡਣ ਦੀ ਕੋਸ਼ਿਸ਼ ਕੀਤੀ ਹੈ। ਮੋਦੀ ਸਰਕਾਰ ਨੇ ਤਾਂ ਖੇਤੀਬਾੜੀ ਕਾਨੂੰਨ ਪਾਸ ਕਰ ਕੇ ਕਿਸਾਨਾਂ ਨਾਲ ਵੱਡਾ ਧੱਕਾ ਕੀਤਾ ਹੈ। ਕੈਪਟਨ ਸੰਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ 2 ਦਿਨਾਂ ਦੌਰਾਨ ਆਪਣੀ ਹਾਜ਼ਰੀ ਨਾਲ ਸਮੁੱਚੇ ਪੰਜਾਬੀਆਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਕੱਲ ਆਖਿਰੀ ਦਿਨ ਵੀ ਉਹ ਕਿਸਾਨਾਂ ਦੇ ਹੱਕ ਵਿਚ ਸੜਕਾਂ 'ਤੇ ਉਤਰਨਗੇ। ਵਰਣਨਯੋਗ ਹੈ ਕਿ ਕਾਂਗਰਸ ਦੀਆਂ ਟ੍ਰੈਕਟਰ ਰੈਲੀਆਂ ਵਿਚ ਪ੍ਰਬੰਧਾਂ ਨੂੰ ਲੈ ਕੇ ਸੰਦੀਪ ਸੰਧੂ ਨੇ ਵੱਡਮੁੱਲਾ ਯੋਗਦਾਨ ਪਾਇਆ ਹੈ। ਦੱਸਣਯੋਗ ਹੈ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ 3 ਦਿਨਾਂ 'ਖੇਤੀ ਬਚਾਓ ਯਾਤਰਾ' ਦੀ ਸ਼ੁਰੂਆਤ ਕਰਦੇ ਹੋਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਲੜਣ ਅਤੇ ਅੰਬਾਨੀ-ਅਡਾਨੀ ਵਰਗੇ ਵੱਡੇ ਕਾਰਪੋਰੇਟਾਂ ਦੇ ਚੁੰਗਲ 'ਚੋਂ ਕਿਸਾਨੀ ਨੂੰ ਬਚਾਉਣ ਦਾ ਪ੍ਰਣ ਲਿਆ ਹੈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੀ ਰੈਲੀ 'ਚ ਸੋਫਿਆਂ ਵਾਲਾ ਟਰੈਕਟਰ ਬਣਿਆ ਚਰਚਾ ਦਾ ਵਿਸ਼ਾ


Anuradha

Content Editor

Related News