ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੁਰਮਾਨਾ
Monday, Oct 29, 2018 - 05:24 PM (IST)

ਗੁਰਦਾਸਪੁਰ (ਹਰਮਨਪ੍ਰੀਤ) : ਖੇਤੀਬਾੜੀ ਵਿਭਾਗ ਦੀ ਟੀਮ ਨੇ ਖੇਤਾਂ ਵਿਚ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਦੋ ਕਿਸਾਨਾਂ ਨੂੰ ਜ਼ੁਰਮਾਨਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਸਥਾਰ ਅਫਸਰ ਮੋਹਨ ਸਿੰਘ ਵਾਹਲਾ ਨੇ ਦੱਸਿਆ ਕਿ ਪਿੰਡ ਕਠਿਆਲੀ ਵਿਖੇ ਕਿਸਾਨ ਸਵਰਨ ਸਿੰਘ ਪੁੱਤਰ ਪਾਲ ਸਿੰਘ ਨੇ ਖੇਤਾਂ ਵਿਚ ਅੱਗ ਲਗਾਈ ਸੀ ਜਿਸ ਕਾਰਨ ਮੌਕੇ 'ਤੇ 2500 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਕਿਸਾਨ ਪਾਸੋਂ ਜ਼ੁਰਮਾਨੇ ਦੀ ਰਾਸ਼ੀ ਮੌਕੇ 'ਤੇ ਹੀ ਵਸੂਲ ਕੀਤੀ ਗਈ।
ਇਸੇ ਤਰ੍ਹਾਂ ਪਿੰਡ ਨੀਵਾ ਧਕਾਲਾ ਦੇ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਨੇ ਵੀ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਸੀ ਜਿਸ ਦੇ ਚਲਦਿਆਂ ਉਸ ਨੂੰ 2500 ਰੁਪਏ ਜੁਰਮਾਨਾ ਕੀਤਾ ਗਿਆ ਹੈ। ਵਾਹਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਮੌਕੇ ਉਨ੍ਹਾਂ ਨਾਲ ਥਾਣਾ ਬਹਿਰਾਮਪੁਰ ਦੇ ਹੈਡ ਕਾਂਸਟੇਬਲ ਨਛੱਤਰ ਸਿੰਘ, ਪਟਵਾਰੀ ਜੋਗਿੰਦਰ ਪਾਲ, ਪਟਵਾਰੀ ਜੈਕਰਨ, ਪੰਚਾਇਤ ਸਕੱਤਰ ਅਵਤਾਰ ਸਿੰਘ, ਖੇਤੀਬਾੜੀ ਉਪ ਨਿਰੀਖਕ ਮਨੀਸ਼ ਕੁਮਾਰ, ਅਜਮੇਰ ਸਿੰਘ, ਸਰਪੰਚ ਹਜੂਰਾ ਸਿੰਘ ਅਤੇ ਕੁਝ ਕਿਸਾਨ ਹਾਜ਼ਰ ਸਨ।