ਖੇਤੀਬਾੜੀ ਵਿਭਾਗ ਵੱਲੋਂ ਮੱਕੀ ਹੇਠ ਰਕਬਾ ਵਧਾਉਣ ਲਈ ਕੀਤੀ ਗਈ ਨੁੱਕੜ ਮੀਟਿੰਗ

05/26/2020 4:01:10 PM

ਜਲੰਧਰ (ਬਿਊਰੋ) - ਇਸ ਸਾਲ ਸਾਉਣੀ ਰੁੱਤ ਦੀ ਮੱਕੀ ਹੇਠ 16500 ਹੈਕਟੇਅਰ ਰਕਬਾ ਬਿਜਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੱਕੀ ਹੇਠ ਰਕਬਾ ਵਧਾਉਣ ਲਈ ਮੱਕੀ ਦੀਆਂ ਵੱਖ-ਵੱਖ 14 ਕਿਸਮਾਂ ਦਾ ਬੀਜ ਵਿਭਾਗ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਪੁੱਜਦਾ ਕਰਨ ਦੀ ਯੋਜਨਾ ਹੈ। ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਜਲੰਧਰ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਜ਼ਿਲ੍ਹੇ ਦੇ ਸਮੂਹ ਬਲਾਕ ਦਫਤਰਾਂ ਪਾਸ ਪਾਈਉਨਿਰ, ਸਿੰਜੈਟਾ ਆਦਿ ਕੰਪਨੀਆਂ ਦਾ ਬੀਜ ਪੁੱਜ ਚੁੱਕਾ ਹੈ। ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਵਿਭਾਗ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੱਕੀ ਦੀਆਂ ਦੋਗਲੀਆਂ ਕਿਸਮਾਂ ਦਾ ਬੀਜ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡ ਤੱਕ ਉਪਲੱਬਧ ਕਰਵਾਇਆ ਜਾਵੇ। ਇਸ ਮਕਸਦ ਲਈ ਖੇਤੀਬਾੜੀ ਵਿਭਾਗ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਮੱਕੀ ਦਾ ਬੀਜ ਵੱਧ ਤੋਂ ਵੱਧ ਉਨ੍ਹਾਂ ਦੇ ਪਿੰਡਾਂ ਵਿੱਚ ਪਹੁੰਚਾਇਆ ਜਾਵੇ।

ਪੜ੍ਹੋ ਇਹ ਵੀ - ‘ਹੇਮ ਕੁੰਟ ਪਰਬਤ ਹੈ ਜਹਾਂ ਸਪਤ ਸ੍ਰਿੰਗ ਸੋਭਿਤ ਹੈ ਤਹਾਂ’, ਦੇਖੋ ਤਸਵੀਰਾਂ

ਕਿਸਾਨਾਂ ਨੂੰ ਮੱਕੀ ਦੀ ਫਸਲ ਬਾਰੇ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਲੱਲੀਆ ਕਲਾਂ ਵਿੱਖੇ ਇਕ ਨੁੱਕੜ ਮੀਟਿੰਗ ਕੀਤੀ ਗਈ। ਕੋਵਿਡ-19 ਅਧੀਨ ਜਾਰੀ ਗਾਈਡਲਾਈਨ ਜਿਵੇਂ ਕਿ ਸਮਾਜਿਕ ਦੂਰੀ ਆਦਿ ਦੀ ਪਾਲਣਾ ਕਰਦੇ ਹੋਏ ਵਿਭਾਗ ਵੱਲੋਂ ਇਸ ਨੁੱਕੜ ਮੀਟਿੰਗ ਵਿੱਚ ਕਿਸਾਨਾਂ ਨੂੰ ਮੱਕੀ ਦੀ ਫਸਲ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ ਗਿਆ ਅਤੇ ਮੌਕੇ ’ਤੇ ਮੱਕੀ ਦਾ ਬੀਜ ਵੀ ਕਿਸਾਨਾਂ ਨੂੰ ਉਪਲੱਬਧ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਮਾਹਿਰ ਡਾ. ਅਰੁਣ ਕੋਹਲੀ ਖੇਤੀਬਾੜੀ ਅਫਸਰ ਜਲੰਧਰ ਪੱਛਮੀ, ਡਾ. ਸੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਜਲੰਧਰ ਪੱਛਮੀ, ਡਾ. ਦਾਨਿਸ਼ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਜਲੰਧਰ ਪੱਛਮੀ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਮੱਕੀ ਨੂੰ ਫਸਲਾਂ ਦੀ ਰਾਣੀ ਆਖਿਆ ਜਾਂਦਾ ਹੈ ਅਤੇ ਇਸ ਫਸਲ ਦੀ ਇੰਡਸਟਰੀ ਵਿੱਚ ਵੀ ਵਧੇਰੇ ਮੰਗ ਹੈ। ਮੱਕੀ ਅਤੇ ਕਈ ਤਰ੍ਹਾਂ ਦੇ ਪਦਾਰਥ ਬਣਦੇ ਹਨ।

ਪੜ੍ਹੋ ਇਹ ਵੀ - ਪਹਿਲਾਂ ਤੋਂ ਆਰਥਿਕ ਤੰਗੀਆਂ ਦੇ ''ਝੰਬੇ'' ਕਿਸਾਨਾਂ ਨੂੰ ਲੁੱਟਣ ਲਈ ਸ਼ਰਾਰਤੀ ਅਨਸਰਾਂ ਨੇ ਲੱਭਿਆ ਨਵਾਂ ਰਾਹ

ਪੜ੍ਹੋ ਇਹ ਵੀ - ਜਦੋਂ ਪੈਰ ''ਤੇ ਡਿੱਗੀ ਬਿੱਠ ਕਾਰਨ ਬਲਬੀਰ ਸਿੰਘ ਸੀਨੀਅਰ ਨੇ ਜਿੱਤਿਆ ਸੀ ਓਲੰਪਿਕ (ਵੀਡੀਓ)

PunjabKesari

ਡਾ. ਸੁਰਿੰਦਰ ਸਿੰਘ ਨੇ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਅਤੇ ਕੋਵਿਡ-19 ਕਰਕੇ ਮਜਦੂਰਾਂ ਦੀ ਕਮੀ ਦੀ ਸਮੱਸਿਆ ਨੂੰ ਵੀ ਇਸ ਫਸਲ ਦੀ ਕਾਸ਼ਤ ਕਰਨ ਨਾਲ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਧਰਤੀ ਹੇਠਲਾ ਪਾਣੀ ਸਾਲਾਣਾ 40 ਸੈਟੀਮੀਟਰ ਦੀ ਰਫਤਾਰ ਨਾਲ ਥੱਲੇ ਜਾ ਰਿਹਾ ਹੈ ਅਤੇ ਇਸ ਦਾ ਮੁੱਖ ਕਾਰਨ ਝੋਨੇ ਦੀ ਫਸਲ ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਕ ਕਿਲੋ ਚਾਵਲ ਪੈਦਾ ਕਰਨ ਲਈ ਤਕਰੀਬਨ 3700 ਲੀਟਰ ਪਾਣੀ ਚਾਹੀਦਾ ਹੈ ਜਦਕਿ ਇਕ ਕਿਲੋ ਮੱਕੀ ਪੈਦਾ ਕਰਨ ਲਈ 1200 ਲੀਟਰ ਪਾਣੀ ਦੀ ਹੀ ਜਰੂਰਤ ਦੱਸੀ ਗਈ ਹੈ। ਇਸ ਲਈ ਸਾਨੂੰ ਆਪਦੇ ਕੁਦਰਤੀ ਵਸੀਲਿਆਂ ਦੀ ਬੇਹਤਰੀ ਲਈ ਸਾਨੂੰ ਆਪਣੇ ਝੋਨੇ ਹੇਠ ਰਕਬਾ ਘਟਾਅ ਕੇ ਮੱਕੀ ਹੇਠ ਰਕਬਾ ਬੀਜਣਾ ਚਾਹੀਦਾ ਹੈ। ਇਸ ਮੌਕੇ ਪਿੰਡ ਲੱਲੀਆ ਦੇ ਸਰਪੰਚ ਸ. ਜਗਜੀਤ ਸਿੰਘ, ਅਗਾਂਹਵਧੂ ਕਿਸਾਨ ਸ. ਤੇਜਿਦਰ ਸਿੰਘ, ਸ. ਜਸਵੰਤ ਸਿੰਘ, ਸ. ਸਵਰਨ ਸਿੰਘ, ਸ.ਰਛਪਾਲ ਸਿੰਘ ਨੇ ਵੀ ਮੱਕੀ ਦੀ ਖੇਤੀ ਨੂੰ ਵਧਾਊਣ ਲਈ ਆਪਣੇ ਸੁਝਾਅ ਸਾਂਝੇ ਕੀਤੇ।

ਪੜ੍ਹੋ ਇਹ ਵੀ - ਸਭ ਤੋਂ ਪਹਿਲਾਂ ਪਲਾਜ਼ਮਾ ਦਾਨ ਕਰਨ ਵਾਲੇ ਤਬਰੇਜ਼ ਖ਼ਾਨ ਦੀ ਮੁਕੰਮਲ ਦਾਸਤਾਨ

ਪੜ੍ਹੋ ਇਹ ਵੀ - ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦੇ ਹਨ ‘ਕੇਲੇ ਦੇ ਛਿਲਕੇ’, ਮੋਟਾਪੇ ਨੂੰ ਵੀ ਕਰੇ ਘੱਟ

PunjabKesari

ਨਰੇਸ਼ ਕੁਮਾਰ ਗੁਲਾਟੀ
ਖੇਤੀਬਾੜੀ ਅਫਸਰ ਕਮ ਸੰਪਰਕ ਅਫਸਰ
ਖੇਤੀਬਾੜੀ ਅਤੇ ਕਿਸਾਨ ਸਿਖਲਾਈ ਅਫਸਰ
ਜਲੰਧਰ


rajwinder kaur

Content Editor

Related News