ਖੇਤੀਬਾੜੀ ਵਿਭਾਗ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਸਵੈ-ਰੋਜ਼ਗਾਰ ਦੇ ਤਹਿਤ 119 ਕਿਸਾਨਾਂ ਨੇ ਕਮਾਏ 1.98 ਕਰੋੜ ਰੁਪਏ

Wednesday, Jun 16, 2021 - 02:04 PM (IST)

ਖੇਤੀਬਾੜੀ ਵਿਭਾਗ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਸਵੈ-ਰੋਜ਼ਗਾਰ ਦੇ ਤਹਿਤ 119 ਕਿਸਾਨਾਂ ਨੇ ਕਮਾਏ 1.98 ਕਰੋੜ ਰੁਪਏ

ਗੁਰਦਾਸਪੁਰ (ਹਰਮਨ) - ਕਿਸਾਨ ਨੂੰ ਖੁਸ਼ਹਾਲ ਕਰਨ ਅਤੇ ਵਾਤਾਵਰਣ ਦੀ ਸ਼ੁੱਧਤਾ ਬਣਾਈ ਰੱਖਣ ਦੀ ਦਿਸ਼ਾ ’ਚ ਲਗਾਤਾਰ ਕੰਮ ਕਰ ਰਹੇ ਜ਼ਿਲ੍ਹਾ ਗੁਰਦਾਸਪੁਰ ਦੇ ਖੇਤੀਬਾੜੀ ਵਿਭਾਗ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਵਿਭਾਗ ਨੂੰ ਪਿਛਲੇ ਤਿੰਨ ਸਾਲਾਂ ਦੀ ਸਖਤ ਮਿਹਨਤ ਦਾ ਵਧੀਆ ਨਤੀਜਾ ਮਿਲਿਆ ਹੈ। ਜ਼ਿਲ੍ਹਾ ਗੁਰਦਾਸਪੁਰ ’ਚ ਕਰੀਬ 119 ਕਿਸਾਨਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀਆਂ ’ਤੇ ਦਿੱਤੀਆਂ ਕਰੀਬ 2272 ਖੇਤੀ ਮਸ਼ੀਨਾਂ ਨਾਲ 1 ਕਰੋੜ 98 ਲੱਖ 4 ਹਜ਼ਾਰ 700 ਰੁਪਏ ਦੀ ਕਮਾਈ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ! ਪੁੱਤਾਂ ਨੂੰ ਮਾਂ ਨਾਲੋਂ ਪਿਆਰੀ ਹੋਈ ਜ਼ਮੀਨ, ਬਜ਼ੁਰਗ ਮਾਤਾ ਨੇ ਸੋਸ਼ਲ ਮੀਡੀਆ 'ਤੇ ਸੁਣਾਏ ਦੁਖੜੇ (ਵੀਡੀਓ)

ਵਿਭਾਗ ਦੇ ਇਹ ਯਤਨ ਸਿਰਫ਼ ਕਿਸਾਨਾਂ ਨੂੰ ਸਵੈ-ਰੋਜ਼ਗਾਰ ਦੇਣ ਤੱਕ ਸੀਮਤ ਨਹੀਂ ਰਹੇ ਸਗੋਂ ਇਸ ਨਾਲ ਕਿਸਾਨਾਂ ਨੂੰ ਖੇਤਾਂ ਵਿਚ ਅੱਗ ਲਗਾਏ ਬਗੈਰ ਰਹਿੰਦ-ਖੂੰਹਦ ਦਾ ਨਿਪਟਾਰਾ ਕਰਨ ਦੇ ਸਾਧਨ ਮਿਲੇ ਹਨ, ਜਿਸ ਕਾਰਨ ਤਿੰਨ ਸਾਲਾਂ ਦੌਰਾਨ ਖੇਤਾਂ ਵਿੱਚ ਅੱਗ ਲਗਾਉਣ ਵਾਲੇ ਕਿਸਾਨਾਂ ਦਾ ਗ੍ਰਾਫ ਨਿਰੰਤਰ ਹੇਠਾਂ ਗਿਆ ਹੈ। ਇਥੇ ਹੀ ਬੱਸ ਨਹੀਂ ਇਨ੍ਹਾਂ ਯਤਨਾਂ ਨਾਲ ਕਿਸਾਨਾਂ ਦੇ ਖੇਤੀ ਖ਼ਰਚੇ ਘੱਟ ਹੋਏ ਹਨ ਅਤੇ ਮਿੱਟੀ ਹਵਾ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੇ ਦੈਂਤ ਨੇ ਖੋਹ ਲਈਆਂ ਇਕ ਹੋਰ ਪਰਿਵਾਰ ਦੀਆਂ ਖ਼ੁਸ਼ੀਆਂ, ਕੁਝ ਸਮਾਂ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ

ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਤਰਨਪਾਲ ਸਿੰਘ ਨੇ ਦੱਸਿਆ ਕਿ 3 ਸਾਲਾਂ ਤੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਸਾਨ ਖੇਤਾਂ ’ਚ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ। ਜਦੋਂ ਵਿਭਾਗ ਦੀਆਂ ਟੀਮਾਂ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦੀਆਂ ਸਨ ਤਾਂ ਕਿਸਾਨ ਉਸ ਦੇ ਬਦਲ ਵਜੋਂ ਢੁੱਕਵੀਂ ਮਸ਼ੀਨਰੀ ਦੀ ਮੰਗ ਕਰਦੇ ਸਨ। ਇਸ ਕਾਰਨ ਸਰਕਾਰ ਦੇ ਯਤਨਾਂ ਸਦਕਾ ਗੁਰਦਾਸਪੁਰ ਜ਼ਿਲ੍ਹੇ ’ਚ ਵਿਭਾਗ ਨੇ ਸਾਲ 2018-19, 2019-20 ਅਤੇ 2020-21 ਦੌਰਾਨ ਖੇਤਾਂ ਦੀ ਰਹਿੰਦ ਖੂੰਹਦ ਨਿਪਟਾਉਣ ਲਈ ਕਿਸਾਨਾਂ, ਪੰਚਾਇਤਾਂ ਤੇ ਗਰੁੱਪਾਂ ਨੂੰ 2272 ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਮਸ਼ੀਨਰੀ ਨੇ ਦਿੱਤਾ ਤੀਹਰਾ ਲਾਭ
ਮੁੱਖ ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਇਸ ਮਸ਼ੀਨਰੀ ਨੇ ਤੀਹਰਾ ਲਾਭ ਦਿੱਤਾ ਹੈ, ਜਿਸ ਨਾਲ ਸਭ ਤੋਂ ਪਹਿਲਾਂ ਕਿਸਾਨਾਂ ਨੂੰ ਖੇਤਾਂ ਵਿਚ ਅੱਗ ਲਗਾਏ ਬਗੈਰ ਰਹਿੰਦ ਖੂੰਹਦ ਦਾ ਨਿਪਟਾਰਾ ਕਰਨ ਦੇ ਸਾਧਨ ਮਿਲ ਗਏ ਹਨ। ਇਸ ਦੇ ਨਾਲ ਕਿਸਾਨਾਂ ਦੇ ਖ਼ਰਚੇ ਬਹੁਤ ਘੱਟ ਹੋਏ, ਕਿਉਂਕਿ ਅੱਗ ਲਗਾਏ ਬਗੈਰ ਖੇਤਾਂ ਵਿੱਚ ਫ਼ਸਲ ਬੀਜਣ ’ਤੇ ਰਹਿੰਦ ਖੂੰਹਦ ਖੇਤਾਂ ਵਿੱਚ ਮਿਕਸ ਹੋਈ ਹੈ, ਜਿਸ ਦੇ ਚਲਦਿਆਂ ਮਿੱਟੀ ’ਚ ਆਰਗੈਨਿਕ ਮਾਦਾ ਧਿਆ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ’ਚ ਵਾਧਾ ਹੋਣ ਕਾਰਨ ਖਾਦਾਂ ਦੇ ਖ਼ਰਚੇ ਘੱਟ ਹੋ ਸਕੇ।

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਨੇ ਹੋਰ ਗਹਿਰਾ ਕੀਤਾ ਬਜ਼ੁਰਗਾਂ ਦਾ ਦਰਦ, ਬੱਚਿਆਂ ਦੇ ਫੋਨ ਦੀ 'ਉਡੀਕ' 'ਚ ਕੱਟ ਰਹੇ ਨੇ ਰਹਿੰਦੀ ਜ਼ਿੰਦਗੀ

ਅਗਲੇ ਸਾਲ ਲਈ ਆ ਚੁੱਕੀਆਂ ਹਨ 960 ਹੋਰ ਅਰਜ਼ੀਆਂ
ਉਨ੍ਹਾਂ ਕਿਹਾ ਕਿ ਵਿਭਾਗ ਦੀ ਇਹ ਮੁਹਿੰਮ ਬਹੁਤ ਸਫਲ ਹੋ ਰਹੀ ਹੈ, ਜਿਸ ਤਹਿਤ ਹੋਰ ਮਸ਼ੀਨਾਂ ਲੈਣ ਲਈ ਜ਼ਿਲ੍ਹੇ ’ਚ 960 ਦੇ ਕਰੀਬ ਹੋਰ ਅਰਜ਼ੀਆਂ ਆ ਚੁੱਕੀਆਂ ਹਨ, ਜਿਨ੍ਹਾਂ ’ਤੇ ਕਰੀਬ 2 ਹਜ਼ਾਰ ਮਸ਼ੀਨਾਂ ਹੋਰ ਦਿੱਤੇ ਜਾਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)


author

rajwinder kaur

Content Editor

Related News