ਲੁਧਿਆਣਾ 'ਚ ਖੇਤੀਬਾੜੀ ਵਿਕਾਸ ਅਫ਼ਸਰ ਨੇ 8 ਸਾਲਾ ਪੁੱਤ ਸਮੇਤ ਕੀਤੀ ਖ਼ੁਦਕੁਸ਼ੀ
Tuesday, Jun 07, 2022 - 12:42 PM (IST)

ਲੁਧਿਆਣਾ (ਰਾਜ) : ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਖੇਤੀਬਾੜੀ ਵਿਕਾਸ ਦਫ਼ਤਰ ਵਿਖੇ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਆਪਣੇ 8 ਸਾਲਾ ਪੁੱਤਰ ਸਮੇਤ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਜਾਣਕਾਰੀ ਮੁਤਾਬਕ ਖੇਤੀਬਾੜੀ ਵਿਕਾਸ ਅਫ਼ਸਰ ਰਮਨਦੀਪ ਕੌਰ ਨੇ ਪਹਿਲਾਂ ਆਪਣੇ ਬੱਚੇ ਨੂੰ ਜ਼ਹਿਰੀਲਾ ਪਦਾਰਥ ਦਿੱਤਾ ਅਤੇ ਫਿਰ ਖ਼ੁਦ ਵੀ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਸ ਤੋਂ ਬਾਅਦ ਦੋਹਾਂ ਦੀ ਮੌਤ ਹੋ ਗਈ। ਫਿਲਹਾਲ ਪੁਲਸ ਵੱਲੋਂ ਦੋਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਸਤੀ ਹੋਵੇਗੀ 'ਸ਼ਰਾਬ', ਅੰਗਰੇਜ਼ੀ ਤੇ ਬੀਅਰ ਦਾ ਕੋਟਾ ਵੀ ਹੋਵੇਗਾ ਖ਼ਤਮ! (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ