ਖੇਤੀ ਕਾਨੂੰਨ ਨੂੰ ਲਾਗੂ ਕਰਵਾਉਣ ’ਚ ਅਕਾਲੀ ਦਲ ਅਤੇ ਕਾਂਗਰਸ ਦਾ ਬਰਾਬਰ ਦਾ ਹੱਥ: ਚੀਮਾ
Wednesday, Dec 23, 2020 - 05:59 PM (IST)
ਬਰਨਾਲਾ (ਪੁਨੀਤ ਮਾਨ): ਬਰਨਾਲਾ ਪਹੁੰਚੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਵਿਰੋਧੀ ਨੇਤਾ ਹਰਪਾਲ ਸਿੰਘ ਚੀਮਾ ਨੇ ਖ਼ੇਤੀ ਕਾਨੂੰਨ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ’ਚ 80 ਫੀਸਦੀ ਸੁਧਾਰ ਕਰਨ ਲਈ ਮੰਨ ਚੁੱਕੀ ਹੈ। ਜਿਸ ਤੋਂ ਪਤਾ ਚੱਲਦਾ ਹੈ ਕਿ ਇਹ ਖੇਤੀ ਕਾਨੂੰਨ ਪੂਰੀ ਤਰ੍ਹਾਂ ਨਾਲ ਕਿਸਾਨ ਵਿਰੋਧੀ ਹੈ। ਚੀਮਾ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਦੇ ਹੋਏ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਉਣ ’ਚ ਕਾਂਗਰਸ ਅਤੇ ਅਕਾਲੀ ਦਲ ਦਾ ਬਰਾਬਰ ਦਾ ਹੱਥ ਹੈ ਅਤੇ ਹੁਣ ਕਾਂਗਰਸ ਅਤੇ ਅਕਾਲੀ ਦਲ ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਕੈਨੇਡਾ ਪੜ੍ਹਨ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ
ਉਨ੍ਹਾਂ ਨੇ ਕਿਹਾ ਕਿ ਜਦੋਂ ਇਹ ਖੇਤੀ ਕਾਨੂੰਨ ਲਾਗੂ ਕੀਤੇ ਜਾ ਰਹੇ ਸਨ ਇਸ ਦਾ ਪਤਾ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਵੀ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਵੀ ਸੀ ਪਰ ਉਸ ਸਮੇਂ ਖੇਤੀ ਕਾਨੂੰਨਾਂ ਦਾ ਵਿਰੋਧ ਨਹੀਂ ਕੀਤਾ ਸੀ।ਉੱਥੇ ਉਨ੍ਹਾਂ ਨੇ ਕਿਸਾਨ ਸੰਗਠਨਾਂ ਨੂੰ ਮਿਲਣ ਵਾਲੇ ਫੰਡ ’ਤੇ ਕੇਂਦਰ ਸਰਕਾਰ ਵਲੋਂ ਜਾਂਚ ਕਰਵਾਉਣ ਦੇ ਮੁੱਦੇ ’ਤੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਘਿਨੌਣੀ ਹਰਕਤ ਹੈ ਅਤੇ ਲੋਕ ਖ਼ੁਦ ਹੀ ਕਿਸਾਨੀ ਸੰਘਰਸ਼ ’ਚ ਆਪਣਾ ਯੋਗਦਾਨ ਪਾ ਰਹੇ ਹਨ।
ਇਹ ਵੀ ਪੜ੍ਹੋ: ਦਵਿੰਦਰ ਗਰਗ ਖ਼ੁਦਕੁਸ਼ੀ ਦੇ ਮਾਮਲੇ ਦੀ ਹੁਣ ਲੁਧਿਆਣਾ ਰੇਂਜ ਦੇ ਆਈ.ਜੀ.ਨੌਨੀਹਾਲ ਕਰਨਗੇ ਜਾਂਚ