ਖੇਤੀ ਕਾਨੂੰਨ ਵਾਪਸ ਲੈਣ ’ਤੇ ਬੋਲੇ ਡਿਪਟੀ CM ਸੁਖਜਿੰਦਰ ਰੰਧਾਵਾ, ਕਿਹਾ ‘ਦੇਰ ਆਏ ਦਰੁਸਤ ਆਏ’

Friday, Nov 19, 2021 - 10:47 AM (IST)

ਖੇਤੀ ਕਾਨੂੰਨ ਵਾਪਸ ਲੈਣ ’ਤੇ ਬੋਲੇ ਡਿਪਟੀ CM ਸੁਖਜਿੰਦਰ ਰੰਧਾਵਾ, ਕਿਹਾ ‘ਦੇਰ ਆਏ ਦਰੁਸਤ ਆਏ’

ਚੰਡੀਗੜ੍ਹ (ਰਾਹੁਲ ਕਾਲਾ) - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਸੰਬਧ ’ਚ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਜੋ ਫ਼ੈਸਲਾ ਲਿਆ ਹੈ, ਉਹ ਉਸ ਦਾ ਸਵਾਗਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਗਿਆਰਾਂ ਮਹੀਨਿਆਂ ਤੋਂ ਇਹ ਕਹਿੰਦੀ ਪਈ ਸੀ ਕਿ ਤਿੰਨ ਖੇਤੀ ਕਾਨੂੰਨ ਕਿਸਾਨਾਂ ਲਈ ਫ਼ਾਇਦੇਮੰਦ ਹਨ। ਕਿਸਾਨਾਂ ਨੂੰ ਇਹ ਖੇਤੀ ਕਾਨੂੰਨ ਪੰਸਦ ਨਹੀਂ ਸਨ। ਪਿਛਲੇ ਗਿਆਰਾਂ ਮਹੀਨਿਆਂ ਤੋਂ ਪੂਰਾ ਹਿੰਦੁਸਤਾਨ ਇੱਕ ਜੁੱਟ ਹੋ ਕੇ ਇਸ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰ ’ਤੇ ਬੈਠ ਕੇ ਸੰਘਰਸ਼ ਕਰ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਖੇਤੀ ਕਾਨੂੰਨ ਵਾਪਸ ਲੈਣ ’ਤੇ ਡਿਪਟੀ ਮੁੱਖ ਮੰਤਰੀ ਨੇ ਕਿਹਾ ਕਿ ‘ਦੇਰ ਆਏ ਦਰੁਸਤ ਆਏ’। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਹੱਦ ’ਤੇ ਬੈਠੇ ਕਈ ਕਿਸਾਨ ਸ਼ਹੀਦੀ ਪਾ ਗਏ ਹਨ। ਇਸ ਦੌਰਾਨ ਸੁਖਜਿੰਦਰ ਰੰਧਾਵਾ ਨੇ ਮੰਗ ਕਰਦੇ ਹੋਏ ਕਿਹਾ ਕਿ ਸੱਤ ਸੌ ਦੇ ਕਰੀਬ ਜੋ ਕਿਸਾਨ ਸ਼ਹੀਦ ਹੋਏ ਹਨ, ਉਨ੍ਹਾਂ ਦੇ ਪੀੜਤ ਪਰਿਵਾਰਾਂ ਨੂੰ ਕੇਂਦਰ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾਵੇ। 

ਪੜ੍ਹੋ ਇਹ ਵੀ ਖ਼ਬਰ ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ


author

rajwinder kaur

Content Editor

Related News