ਖੇਤੀ ਕਾਨੂੰਨ ਰੱਦ ਹੋਣਾ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਦੀ ਜਿੱਤ : ਢੀਂਡਸਾ

Friday, Nov 26, 2021 - 05:32 PM (IST)

ਖੇਤੀ ਕਾਨੂੰਨ ਰੱਦ ਹੋਣਾ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਦੀ ਜਿੱਤ : ਢੀਂਡਸਾ

ਸੰਗਰੂਰ (ਬੇਦੀ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਸਾਨ ਅੰਦੋਲਨ ਦੀ ਵਰ੍ਹੇਗੰਢ ’ਤੇ ਬੋਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਸਮੂਹ ਕਿਸਾਨ ਨੂੰ ਕਾਲੇ ਖੇਤੀ ਕਾਨੂੰਨ ਰੱਦ ਹੋਣ ਦੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੇ ਪੰਜਾਬੀਆਂ ਹੱਕ ਸੱਚ ਅਤੇ ਜਮਹੂਰੀਅਤ ਲਈ ਲੜਣ ਦੀ ਰਵਾਇਤ ਨੂੰ ਸਿੰਜਕੇ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਇਤਿਹਾਸਕ ਜਿੱਤ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਕਿਰਤੀ ਲੋਕਾਂ ਦੀ ਇੱਕਜੁੱਟਤਾ ਦੀ ਵਧੀਆ ਉਮੀਦ ਜਗਾਈ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਅੰਦਰ ਯੋਗਦਾਨ ਪਾਉਣ ਵਾਲਿਆਂ ਨੂੰ ਸਲਾਮ ਕਰਦੇ ਹਾਂ
ਵੱਖ-ਵੱਖ ਸਮਾਗਮਾਂ ਦੌਰਾਨ ਢੀਂਡਸਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅੱਜ ਦੇ ਦਿਨ ਦਿੱਲੀ ਦੇ ਬਾਰਡਰਾਂ ’ਤੇ ਡਟੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਸਦਕਾ 26 ਨਵੰਬਰ ਦਾ ਦਿਨ ਹਮੇਸ਼ਾ ਲਈ ਯਾਦਗਾਰੀ ਹੋ ਨਿੱਬੜਿਆ ਹੈ।

ਉਨ੍ਹਾਂ ਕਿਹਾ ਕਿ ਸਭ ਤੋਂ ਲੰਬੇ ਕਿਸਾਨ ਅੰਦੋਲਨ ਨੇ ਸਾਂਝੀਵਾਲਤਾ, ਮਾਨਵਤਾ, ਏਕਤਾ, ਸਬਰ, ਸਿਦਕ ਤੇ ਆਸਾਂ ਉਮੀਦਾਂ ਨੂੰ ਚਾਰ ਚੰਨ੍ਹ ਲਾਏ ਹਨ ਤੇ ਫੈਡਰਲ ਢਾਂਚੇ ਤੇ ਰਾਜਾਂ ਦੀਆਂ ਸ਼ਕਤੀਆਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਢੀਂਡਸਾ ਨੇ ਕਿਹਾ ਕਿ ਇਸ ਸੰਘਰਸ਼ ਨੇ ਸਿਆਸਤ ਨੂੰ ਲੋਕ ਪੱਖੀ ਤੇ ਸੰਗਰਾਮਮਈ ਨੈਣ ਨਕਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੱਚੀ ਸੁੱਚੀ ਅਤੇ ਝੂਠ ਦੀ ਰਾਜਨੀਤੀ ਕਰਨ ਵਾਲੇ ਲੋਕਾਂ ਦੀ ਪਛਾਣ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਨ ਤੱਕ ਸਿਆਸੀ ਆਗੂਆਂ ਵੱਲੋਂ ਨਿਭਾਈ ਭੂਮਿਕਾ ਬਾਰੇ ਬੱਚਾ-ਬੱਚਾ ਜਾਣਦਾ ਹੈ।

ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਮਗਰੋਂ ਸਵਾਲ ਉੱਠਣੇ ਸ਼ੁਰੂ ਹੋਏ ਹਨ ਕਿ ਪਹਿਲਾਂ ਇਹ ਬਿਰਤਾਂਤ ਬਣਾਉਣ ਦੀ ਕੋਸਿਸ਼ ਕੀਹਨੇ ਕੀਤੀ ਕਿ ਮੋਦੀ ਦੇ ਬਣਾਏ ਕਾਨੂੰਨ ਠੀਕ ਹਨ। ਢੀਂਡਸਾ ਨੇ ਬਾਦਲ ਪਰਿਵਾਰ ਦਾ ਜ਼ਿਕਰ ਕੀਤੇ ਬਗੈਰ ਕਿਹਾ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਸਿਆਸੀ ਆਗੂਆਂ ਦੀ ਪਛਾਣ ਕਰਨੀ ਚਾਹੀਦੀ ਹੈ ਜਿਨ੍ਹਾਂ ਦੀ ਸੋਚ ਕਾਰਪੋਰੇਟ ਘਰਾਣਿਆਂ ਤੋਂ ਵੀ ਖ਼ਤਰਨਾਕ ਹੈ। ਕਿਸਾਨ ਸੰਘਰਸ਼ ਅੰਦਰ ਇਨ੍ਹਾਂ ਦਾ ਕੀ ਰੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਰਤਾਂਤ ਨੂੰ ਪਛਾਨਣ ਤੇ ਪਛਾੜਣ ਦੀ ਲੋੜ ਹੈ।


author

Gurminder Singh

Content Editor

Related News