ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਦਿਨਾਂ ਹੜਤਾਲ ਆਰੰਭ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Friday, Dec 25, 2020 - 11:41 AM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ) : ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨ ਲਈ ਇਲਾਕੇ ਦੇ ਕਿਸਾਨਾਂ ਵੱਲੋਂ ਇਕ ਦਿਨਾਂ ਭੁੱਖ ਹੜਤਾਲ ਦੀ ਆਰੰਭਤਾ ਕੀਤੀ ਹੈ। ਸਥਾਨਕ ਲੱਖੀ ਪੈਲੇਸ ਟਾਂਡਾ ਵਿਖੇ ਮੈਂਬਰ ਪੀ. ਏ. ਸੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਖਵਿੰਦਰ ਸਿੰਘ ਲੱਖੀ ਅਤੇ ਜਸਵੰਤ ਸਿੰਘ ਬਿੱਟੂ ਜਲਾਲਪੁਰ ਦੀ ਅਗਵਾਈ ਵਿਚ ਸ਼ੁਰੂ ਹੋਈ ਇਸ ਭੁੱਖ ਹੜਤਾਲ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਆੜ੍ਹਤੀਆਂ ਅਤੇ ਹਰੇਕ ਵਰਗ ਦੇ ਲੋਕਾਂ ਨੇ ਭਾਗ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ
ਇਸ ਮੌਕੇ ਲੱਖੀ ਗਿਲਜੀਆਂ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਚੂਰ ਹੋਈ ਅੰਨ੍ਹੀ-ਬੋਲੀ ਸਰਕਾਰ ਨੂੰ ਪਿਛਲੇ ਕਰੀਬ ਇਕ ਮਹੀਨੇ ਤੋਂ ਅੱਤ ਦੀ ਸਰਦੀ ਵਿਚ ਪੋਹ ਦੀਆਂ ਠੰਡੀਆਂ ਰਾਤਾਂ ਵਿਚ ਦਿੱਲੀ ਦੇ ਕਿਸਾਨ ਅੰਦੋਲਨ ਦੌਰਾਨ ਸੜਕਾਂ ’ਤੇ ਸਮਾਂ ਗੁਜ਼ਾਰ ਰਹੇ ਕਿਸਾਨਾ, ਬਜ਼ੁਰਗਾਂ, ਬੱਚਿਆਂ ਔਰਤਾਂ ਅਤੇ ਨੌਜਵਾਨਾਂ ਤੇ ਰਤੀ ਭਰ ਵੀ ਤਰਸ ਨਹੀਂ ਆ ਰਿਹਾ ਹਾਂ ਅਤੇ ਇਹ ਤਸ਼ੱਦਦ ਦੀ ਹੱਦ ਹੈ। ਉਨ੍ਹਾਂ ਹੋਰ ਕਿਹਾ ਕਿ ਜੇਕਰ ਸਰਕਾਰ ਨੇ ਆਉਂਦੇ ਕੁਝ ਦਿਨਾਂ ਵਿਚ ਇਹ ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਕਿਸਾਨਾਂ ਵੱਲੋਂ ਦਿੱਲੀ ਦੇ ਵੱਖ-ਵੱਖ ਵਾਡਰਾ ’ਤੇ ਕੀਤੇ ਜਾ ਰਹੇ ਕਿਸਾਨ ਅੰਦੋਲਨਾਂ ਵਿਚ ਸੰਘਰਸ਼ ਹੋਰ ਜ਼ਿਆਦਾ ਤਿੱਖਾ ਹੋ ਜਾਵੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ
ਇਸ ਮੌਕੇ ਇਸ ਕਿਸਾਨ ਅੰਦੋਲਨ ਨਾਲ ਜੁੜੇ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਤੇ ਸਫਲਤਾ ਲਈ ਅਰਦਾਸ ਕੀਤੀ। ਇਸ ਮੌਕੇ ਸੁਰਜੀਤ ਸਿੰਘ ਕੈਰੇ, ਜਸਵੰਤ ਸਿੰਘ ਬਿੱਟੂ, ਲਖਵਿੰਦਰ ਸਿੰਘ ਸੇਠੀ, ਮਨਜੀਤ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ, ਗੋਲਡੀ ਕਲਿਆਣਪੁਰ,ਗੁਰਸ਼ਰਨ ਸਿੰਘ, ਸ਼ਮਸ਼ੇਰ ਸਿੰਘ, ਫੁੰਮਣ ਸਿੰਘ,ਬਲਕਾਰ ਸਿੰਘ, ਜੋਗਿੰਦਰ ਸਿੰਘ,ਸੂਬੇਦਾਰ ਅਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਇਹ ਵੀ ਪੜ੍ਹੋ : ਕੇਂਦਰ ਦੇ ਕਾਨੂੰਨਾਂ ਖ਼ਿਲਾਫ਼ ਇਕੱਲਿਆ ਡਟਿਆ ‘ਜਥੇਦਾਰ’