ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ’ਤੇ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਮੋਰਚੇ ’ਤੇ ਲਿਆ ਇਹ ਫ਼ੈਸਲਾ

11/19/2021 6:26:37 PM

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਜਿੱਥੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ, ਉਥੇ ਮੋਰਚਾ ਜਾਰੀ ਰੱਖਣ ਦੀ ਗੱਲ ਆਖੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਮੰਨਿਆ ਹੈ ਕਿ ਉਨ੍ਹਾਂ ਕੋਲੋਂ ਗਲਤ ਕੰਮ ਹੋਇਆ ਜਿਸ ਕਾਰਣ ਤਿੰਨੇ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦਾ ਮੌਕਾ ਹੈ, ਦੇਸ਼ ਵਾਸੀਆਂ ਤੋਂ ਇਲਾਵਾ ਸਾਰੀ ਦੁਨੀਆ ਨੇ ਮੋਰਚੇ ਦੀ ਹਿਮਾਇਤ ਕੀਤੀ ਹੈ, ਇਹੋ ਕਾਰਣ ਹੈ ਕਿ ਸਰਕਾਰ ਨੂੰ ਆਪਣੀ ਗ਼ਲਤੀ ਮੰਨਣੀ ਪਈ ਹੈ। ਦੇਰ ਆਏ ਦਰੁਸਤ ਆਏ। ਇਸ ਲਈ ਉਹ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੂੰ ਬੋਲੇ ਵਿਜੈ ਇੰਦਰ ਸਿੰਗਲਾ, ਤੁਹਾਡੀ ਗਲ਼ਤੀ ਮੁਆਫ਼ੀਯੋਗ ਨਹੀਂ

ਰਾਜੇਵਾਲ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲੈ ਲਿਆ ਹੈ ਪਰ ਅਜੇ ਸਾਡੀ ਤਸੱਲੀ ਨਹੀਂ ਹੋਈ ਹੈ। ਐੱਮ. ਐੱਸ. ਪੀ. ’ਤੇ ਪ੍ਰਧਾਨ ਮੰਤਰੀ ਕੁੱਝ ਨਹੀਂ ਬੋਲੇ ਹਨ ਅਤੇ ਜਦੋਂ ਤਕ ਪਾਰਲੀਮੈਂਟ ਵਿਚ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਮੋਰਚਾ ਜਾਰੀ ਰਹੇਗਾ।

ਇਹ ਵੀ ਪੜ੍ਹੋ : ਐੱਸ. ਟੀ. ਐੱਫ. ਰਿਪੋਰਟ ਨੂੰ ਲੈ ਕੇ ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਆਖੀ ਵੱਡੀ ਗੱਲ

ਰਾਜੇਵਾਲ ਨੇ ਕਿਹਾ ਕਿ ਐੱਮ.ਐੱਸ. ਪੀ. ਦੀ ਸਮੱਸਿਆ ਸਾਰੇ ਦੇਸ਼ ਦੇ ਕਿਸਾਨਾਂ ਦੀ ਸਮੱਸਿਆ ਹੈ ਅਤੇ ਐੱਮ. ਐੱਸ. ਦੇ ਕਾਨੂੰਨ ਬਾਰੇ ਗੱਲਬਾਤ ਕਰਨੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਪਾਰਲੀਮੈਂਟ ਵਿਚ ਤਿੰਨੇ ਕਾਨੂੰਨ ਵਾਪਸ ਲੈਣ ਲਈ ਕਾਨੂੰਨ ਪਾਸ ਨਹੀਂ ਕੀਤਾ ਜਾਂਦਾ, ਉਦੋਂ ਤਕ ਕਿਸਾਨ ਆਪਣੇ ਘਰਾਂ ਨੂੰ ਨਹੀਂ ਪਰਤਣਗੇ। ਇਸ ਦੌਰਾਨ ਰਾਜੇਵਾਲ ਨੇ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਵੀ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ : ਬਿਜਲੀ ਸਮਝੌਤਿਆਂ ’ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਮੁੱਖ ਮੰਤਰੀ ਚੰਨੀ ਨੂੰ ਕੀਤਾ ਚੈਲੰਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News