ਖੇਤੀ ਕਾਨੂੰਨਾਂ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਐੱਸ. ਟੀ. ਐੱਫ. ਦੀ ਰਿਪੋਰਟ ਨੂੰ ਲੈ ਕੇ ਚੁੱਕੇ ਸਵਾਲ

Friday, Nov 26, 2021 - 06:37 PM (IST)

ਅੰਮ੍ਰਿਤਸਰ : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲਿਆਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਨਮਨ ਕੀਤਾ ਹੈ। ਸਿੱਧੂ ਨੇ ਕਿਹਾ ਹੈ ਕਿ ਪੱਗੜੀ ਸੰਭਾਲ ਜੱਟਾ ਅੰਦੋਲਨ ਵਾਂਗ, ਕਿਸਾਨਾਂ ਦਾ ਇਹ ਅੰਦੋਲਨ ਵੀ ਇਤਿਹਾਸ ਦੇ ਪੰਨ੍ਹਿਆ ’ਤੇ ਅਮਰ ਹੋ ਗਿਆ ਹੈ। ਸਿੱਧੂ ਨੇ ਕਿਹਾ ਕਿ ਇਹ ਅਜਿਹਾ ਅੰਦੋਲਨ ਸਾਬਤ ਹੋਇਆ ਹੈ, ਜਿਸ ਨੇ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਅਖੀਰ ਵਿਚ ਸਰਕਾਰ ਨੂੰ ਝੁਕਣਾ ਹੀ ਪਿਆ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਰੋਟੀ ਦੀ ਲੜਾਈ ਲੜ ਰਿਹਾ ਹੈ।

ਇਹ ਵੀ ਪੜ੍ਹੋ : ਚੋਣਾਂ ਨੂੰ ਲੈ ਕੇ ਭਾਜਪਾ ਦਾ ਮਾਸਟਰ ਪਲਾਨ, ‘ਤਰੁਪ ਦਾ ਪੱਤਾ’ ਚੱਲ ਕੇ ਸਿਆਸਤ ’ਚ ਮਚਾਈ ਖਲਬਲੀ

ਅੱਗੇ ਬੋਲਦਿਆਂ ਸਿੱਧੂ ਨੇ ਕਿਹਾ ਕਿ 2017 ਵਿਚ ਬੇਅਦਬੀ ਅਤੇ ਨਸ਼ੇ ਵਰਗੇ ਮੁੱਦਿਆਂ ’ਤੇ ਵੱਡੇ ਵੱਡੇ ਵਾਅਦੇ ਕਰਕੇ ਸਰਕਾਰ ਬਣੀ ਸੀ। ਇਸ ਲਈ ਨਵਾਂ ਮੁੱਖ ਮੰਤਰੀ ਵੀ ਲਗਾਇਆ ਗਿਆ। ਸਿੱਧੂ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਵੀ ਐੱਸ. ਟੀ. ਐੱਫ. ਦੀ ਰਿਪੋਰਟ ਖੋਲ੍ਹਣ ਦੇ ਹੁਕਮ ਦੇ ਚੁੱਕਾ ਹੈ ਪਰ ਫਿਰ ਕਿਉਂ ਅਜੇ ਤਕ ਇਹ ਰਿਪੋਰਟ ਜਨਤਕ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਸਿੱਧੂ ਨੇ ਸਵਾਲ ਚੁੱਕਦਿਆਂ ਇਹ ਵੀ ਆਖਿਆ ਕਿ ਸੁਮੇਧ ਸੈਣੀ ਦੀ ਬਲੈਂਕੇਟ ਬੇਲ ਦੇ ਖ਼ਿਲਾਫ਼ ਅਜੇ ਤਕ ਪਟੀਸ਼ਨ ਦਾਇਰ ਕਿਉਂ ਨਹੀਂ ਕੀਤੀ। ਹਾਲਾਂਕਿ ਅੰਤ ਵਿਚ ਸਿੱਧੂ ਨੇ ਇਹ ਵੀ ਕਿਹਾ ਕਿ ਹੁਣ ਸਾਡਾ ਹੀ ਮੁੱਖ ਮੰਤਰੀ ਹੈ ਅਤੇ ਵੱਡਾ ਭਰਾ ਉਪ ਮੁੱਖ ਮੰਤਰੀ ਹੈ ਕਾਰਵਾਈ ਹੋਵੇਗੀ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਐਲਾਨਾਂ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News