ਢਕੋਲੀ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕੱਢੀ ਟਰੈਕਟਰ ਰੈਲੀ, ਬੀਬੀਆਂ ਨੇ ਵੀ ਚਲਾਏ ਟਰੈਕਟਰ

01/17/2021 4:53:50 PM

ਜ਼ੀਰਕਪੁਰ (ਮੇਸ਼ੀ) : ਜੀਰਕਪੁਰ ਦੇ ਢਕੋਲੀ ਵਿਖੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ’ਚ ਟਰੈਕਟਰ ਤੇ ਗੱਡੀਆਂ ਸਮੇਤ ਸੈਂਕੜੇ ਕਿਸਾਨ ਸ਼ਾਮਲ ਹੋਏ। ਰੈਲੀ ’ਚ ਜਨਾਨੀਆਂ ਨੇ ਵੀ ਵੱਧ ਚੜ੍ਹ ਕੇ ਸ਼ਮੂਲਿਅਤ ਕੀਤੀ ਅਤੇ ਖੁਦ ਟਰੈਕਟਰ ਚਲਾਏ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਪੜ੍ਹੋ ਇਹ ਵੀ ਖ਼ਬਰ - Health Tips : ਇਸ ਚੀਜ਼ ਦੀ ਘਾਟ ਨਾਲ ਹੁੰਦਾ ਹੈ ‘ਦਿਲ ਦਾ ਰੋਗ’ ਤੇ ‘ਸ਼ੂਗਰ ਹੋਣ ਦਾ ਖ਼ਤਰਾ, ਇੰਝ ਕਰੋ ਬਚਾਅ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਕੌਰ, ਅਮਰਜੀਤ ਕੌਰ, ਸਰਬਜੀਤ ਕੌਰ, ਸੁਖਵਿੰਦਰ ਅਤੇ ਬਲਵਿੰਦਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ ਰੋਸ ਵਜੋਂ ਕੱਢੀ ਇਹ ਟਰੈਕਟਰ ਰੈਲੀ ਢਕੋਲੀ ਤੋਂ ਸ਼ੁਰੂ ਹੋਕੇ ਪੀਰਮੁੱਛਲਾ, ਜੀਰਕਪੁਰ, ਗਾਜੀਪੁਰ ਆਦਿ ਖੇਤਰਾਂ ’ਚ ਹੁੰਦੀ ਹੋਈ ਮੁੜ੍ਹ ਢਕੋਲੀ ਵਿਖੇ ਆ ਕੇ ਸਮਾਪਤ ਹੋਈ।

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕੀ ਤੁਹਾਡੇ ਮੂੰਹ ‘ਚੋਂ ਵੀ ਆਉਂਦੀ ਹੈ ‘ਬਦਬੂ’? ਜਾਣੋ ਕਾਰਨ ਅਤੇ ਘਰੇਲੂ ਨੁਸਖ਼ੇ

ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਬਹੁਤ ਹੀ ਸੰਕਟਮਈ ਦੌਰ ਵਿਚੋਂ ਗੁਜ਼ਰ ਰਿਹਾ ਹੈ। ਲੰਬੇ ਸਮੇਂ ਤੋਂ ਕਿਸਾਨ ਆਪਣੇ ਹੱਕਾਂ ਲਈ ਕੜਾਕੇ ਦੀ ਠੰਡ ’ਚ ਦਿੱਲੀ ਵਿਖੇ ਅੰਦੋਲਨ ਕਰ ਰਹੇ ਹਨ ਪਰ ਮੋਦੀ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀ ਸਰਕ ਰਹੀ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਪਰਤ ਸਕਣ। 


rajwinder kaur

Content Editor

Related News