ਮੋਗਾ ’ਚ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵਲੋਂ ਘਿਰਾਓ, ਪੁਲਸ ਨਾਲ ਹੋਈ ਝੜਪ

01/03/2021 9:36:36 PM

ਮੋਗਾ (ਵਿਪਨ ਓਕਾਰਾ) : ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਆਗੂਆਂ ਪ੍ਰਤੀ ਕਿਸਾਨਾਂ ਦਾ ਰੋਹ ਲਗਾਤਾਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਮੋਗਾ ਪਹੁੰਚੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵਲੋਂ ਘਿਰਾਓ ਕਰਦੇ ਹੋਏ ਤਿੱਖਾ ਵਿਰੋਧ ਕੀਤਾ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਵਲੋਂ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਤਲਖ਼ੀ ’ਚ ਆਏ ਭਾਜਪਾ ਵਰਕਰਾਂ ਦੀ ਪੁਲਸ ਨਾਲ ਹਲਕੀ ਝੜਪ ਵੀ ਹੋ ਗਈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਝਟਕਾ, ਹੁਣ ਇਸ ਵੱਡੇ ਆਗੂ ਨੇ ਛੱਡੀ ਪਾਰਟੀ

ਦਰਅਸਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਦੇ ਘਰ ਪਹੁੰਚੇ ਹੋਏ ਸਨ। ਜਿਵੇਂ ਹੀ ਕਿਸਾਨਾਂ ਨੂੰ ਅਸ਼ਵਨੀ ਸ਼ਰਮਾ ਦੇ ਮੋਗਾ ਪਹੁੰਚਣ ਦੀ ਸੂਹ ਮਿਲੀ ਤਾਂ ਕਿਸਾਨ ਉਥੇ ਪਹੁੰਚ ਗਏ ਅਤੇ ਵਿਨੈ ਸ਼ਰਮਾ ਦੀ ਕੋਠੀ ਨੂੰ ਘੇਰਾ ਪਾ ਲਿਆ। ਮੌਕੇ ’ਤੇ ਵੱਡੀ ਗਿਣਤੀ ਵਿਚ ਪੁਲਸ ਤਾਇਨਾਤ ਸੀ। ਇਸ ਦੌਰਾਨ ਕਿਸਾਨਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਕੁੜੀ ਦੇ ਪਿਆਰ ’ਚ ਅੰਨ੍ਹੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਪਿਛੋਂ ਰੋ-ਰੋ ਬੇਹਾਲ ਹੋਇਆ ਪਰਿਵਾਰ

ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਂਤਮਈ ਹੈ ਅਤੇ ਸ਼ਾਂਤਮਈ ਹੀ ਰਹੇਗਾ ਜਦਕਿ ਭਾਜਪਾ ਆਗੂ ਜਾਣ-ਬੁੱਝ ਕੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਹਿੰਸਕ ਰੰਗਤ ਦੇ ਰਹੇ ਹਨ। ਕਿਸਾਨਾਂ ਨੇ ਸਾਫ਼ ਕੀਤਾ ਕਿ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਨੂੰ ਵੇਖ ਕੇ ਕੇਂਦਰ ਨੇ ਬਣਾਇਆ ਤਣਾਅ ਰਹਿਤ ਮਾਹੌਲ, 4 ਨੂੰ ਰਾਹਤ ਮਿਲਣ ਦੇ ਆਸਾਰ!

ਨੋਟ- ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh