ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਦਾਦੂਵਾਲ ਨੇ PM ਮੋਦੀ ਦਾ ਕੀਤਾ ਧੰਨਵਾਦ, ਕਿਸਾਨਾਂ ਨੂੰ ਦਿੱਤੀਆਂ ਵਧਾਈਆਂ

Friday, Nov 19, 2021 - 12:15 PM (IST)

ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਦਾਦੂਵਾਲ ਨੇ PM ਮੋਦੀ ਦਾ ਕੀਤਾ ਧੰਨਵਾਦ, ਕਿਸਾਨਾਂ ਨੂੰ ਦਿੱਤੀਆਂ ਵਧਾਈਆਂ

ਚੰਡੀਗੜ੍ਹ (ਬਿਊਰੋ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧ ’ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਟਵੀਟ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਜਿਥੇ ਧੰਨਵਾਦ ਕੀਤਾ, ਉੱਥੇ ਕਿਸਾਨਾਂ ਨੂੰ ਵੀ ਵਧਾਈ ਦਿੱਤੀ। ਖੇਤੀ ਕਾਨੂੰਨ ਰੱਦ ਹੋਣ ’ਤੇ ਕਿਸਾਨਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਜਗਬਾਣੀ ਦੀ ਖ਼ਬਰ ‘ਤੇ ਲੱਗੀ ਮੋਹਰ, ਪਹਿਲਾਂ ਹੀ ਦੇ ਦਿੱਤੀ ਸੀ ਕਾਨੂੰਨ ਰੱਦ ਹੋਣ ਬਾਰੇ ਜਾਣਕਾਰੀ

PunjabKesari

ਬਲਜੀਤ ਸਿੰਘ ਦਾਦੂਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ 'ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਰਕਾਰ ਦਾ ਬਹੁਤ-ਬਹੁਤ ਧੰਨਵਾਦ ਕਰਦੇ ਹਾਂ। ਇਸ ਸਬੰਧ ’ਚ ਦਾਦੂਵਾਲ ਵੱਲੋਂ ਸਾਰੇ ਕਿਸਾਨਾਂ-ਮਜ਼ਦੂਰਾਂ ਨੂੰ ਲੱਖ-ਲੱਖ ਵਧਾਈਆਂ।

ਪੜ੍ਹੋ ਇਹ ਵੀ ਖ਼ਬਰ - ਖੇਤੀ ਕਾਨੂੰਨ ਵਾਪਸ ਲੈਣ ’ਤੇ ਬੋਲੇ ਡਿਪਟੀ CM ਸੁਖਜਿੰਦਰ ਰੰਧਾਵਾ, ਕਿਹਾ ‘ਦੇਰ ਆਏ ਦਰੁਸਤ ਆਏ’

ਨੋਟ - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ’ਤੇ ਤੁਸੀਂ ਕੀ ਕਹੋਗੇ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News