ਖੇਤੀ ਕਾਨੂੰਨ ਰੱਦ ਹੋਣ ’ਤੇ ਭਗਵੰਤ ਮਾਨ ਦਾ ਟਵੀਟ, ਕਿਹਾ ‘ਕਿਸਾਨਾਂ ਦੇ ਅਣਥੱਕ ਸੰਘਰਸ਼ ਦੀ ਜਿੱਤ ਦੀਆਂ ਵਧਾਈਆਂ’
Friday, Nov 19, 2021 - 03:12 PM (IST)
ਚੰਡੀਗੜ੍ਹ (ਬਿਊਰੋ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਵੱਡਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ’ਚ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਤਿੰਨ ਖੇਤੀ ਕਾਨੂੰਨ ਰੱਦ ਹੋਣ ’ਤੇ ਕਿਸਾਨਾਂ ਨੂੰ ਵਧਾਈਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਕਿਸਾਨਾਂ ਦੇ ਅਣਥੱਕ ਸੰਘਰਸ਼ ਦੀ ਜਿੱਤ..ਬਹੁਤ ਬਹੁਤ ਵਧਾਈਆਂ…’’
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਜਗਬਾਣੀ ਦੀ ਖ਼ਬਰ ‘ਤੇ ਲੱਗੀ ਮੋਹਰ, ਪਹਿਲਾਂ ਹੀ ਦੇ ਦਿੱਤੀ ਸੀ ਕਾਨੂੰਨ ਰੱਦ ਹੋਣ ਬਾਰੇ ਜਾਣਕਾਰੀ
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਇਕ ਸਾਲ ਦੇ ਵੱਧ ਸਮੇਂ ਤੋਂ ਵਿਵਾਦਾਂ ਵਿਚ ਘਿਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਅੱਜ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਇਕ ਬਿੱਲ ਸੰਸਦ ਦੇ ਆਗਾਮੀ ਸੈਸ਼ਨ ਵਿਚ ਲਿਆਂਦਾ ਜਾਵੇਗਾ। ਪਿਛਲੇ ਕਾਫ਼ੀ ਸਮੇਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਵੱਡੀ ਗਿਣਤੀ ’ਚ ਇਕੱਠੇ ਹੋਏ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੰਦੋਲਨ ਕਰ ਰਹੇ ਸਨ। ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਜੁੜੇ ਮੁੱਦਿਆਂ 'ਤੇ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਇਸ ਸਬੰਧੀ ਐਲਾਨ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ