ਕਿਸਾਨ ਮੋਰਚਾ : ‘ਖੇਤੀ ਕਾਨੂੰਨ ਬਿੱਲ ਲਾਗੂ ਹੋ ਗਏ ਤਾਂ ਕਿਸਾਨ ਵਰਗ ਜਵਾਂ ਹੀ ਮਾਰਿਆਂ ਜਾਵੇਗਾ’

01/17/2021 1:40:16 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ) - ਇਸ ਮੌਕੇ ਕਿਸਾਨੀ ਸੰਘਰਸ਼ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਲੱਖਾਂ ਦੀ ਗਿਣਤੀ ਵਿੱਚ ਕਿਸਾਨ ਪਰਿਵਾਰ ਤੇ ਹੋਰ ਕਿਸਾਨ ਹਮਾਇਤੀ ‌ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਡਟੇ ਬੈਠੇ ਹਨ। ਕੇਂਦਰ ਸਰਕਾਰ ਨੇ 3 ਕਿਸਾਨ ਵਿਰੋਧੀ ਬਿੱਲਾਂ ਨੂੰ ਪਾਸ ਕੀਤਾ ਹੈ ਪਰ ਕਿਸਾਨ ਇਸ ਗੱਲ ’ਤੇ ਅੜੇ ਹੋਏ ਹਨ ਕਿ ਇਨ੍ਹਾਂ ਖ਼ੇਤੀ ਬਿੱਲਾਂ ਨੂੰ ਰੱਦ ਕੀਤਾ ਜਾਵੇ। ਕੇਂਦਰ ਸਰਕਾਰ ਨੇ 9-10 ਮੀਟਿੰਗਾਂ ਕਿਸਾਨ ਆਗੂਆਂ ਨਾਲ ਕਰ ਲਈਆ ਪਰ ਮਸਲਾ ਅਜੇ ਉਥੇ ਹੀ ਖੜ੍ਹਾ ਹੈ। ਜੇਕਰ ਵੇਖਿਆ ਜਾਵੇ ਤਾਂ ਸਮੇਂ ਦੀਆਂ ਸਰਕਾਰਾਂ ਦੀਆਂ ਨੀਤੀਆਂ ਹਮੇਸ਼ਾ ਕਿਸਾਨ ਵਿਰੋਧੀ ਤੇ ਕਿਸਾਨ ਮਾਰੂ ਰਹੀਆਂ ਹਨ,ਜਿਸ ਕਰਕੇ ਕਿਸਾਨੀ ਧੰਦੇ ਵਿਚ ਵੱਡੀ ਖੜੌਤ ਆਈ ਹੋਈ ਹੈ, ਕਿਸਾਨ ਵਰਗ ਪਰੇਸ਼ਾਨ ਹੈ। 

ਪੜ੍ਹੋ ਇਹ ਵੀ ਖ਼ਬਰ - ਅੱਜ ਹੀ ਛੱਡ ਦਿਓ ਇਹ ਕੰਮ ਨਹੀਂ ਤਾਂ ਕਰਜ਼ੇ ’ਚ ਡੁੱਬ ਸਕਦੀ ਹੈ ਤੁਹਾਡੀ ਸਾਰੀ ਜ਼ਿੰਦਗੀ

ਦੇਸ਼ ਨੂੰ ਆਜ਼ਾਦ ਹੋਇਆ 74 ਸਾਲ ਬੀਤ ਚੁੱਕੇ ਹਨ ਪਰ ਚਿੰਤਾ ਵਾਲੀ ਗੱਲ ਹੈ ਕਿ ਅਜੇ ਤੱਕ ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਲਾਭ ਦੇਣ ਲਈ ਕੋਈ ਠੋਸ ਖੇਤੀ ਨੀਤੀ ਨਹੀ ਬਣਾਈ। ਸਰਕਾਰਾਂ ਦੀਆਂ ਨੀਤੀਆਂ ਹਮੇਸ਼ਾ ਕਿਸਾਨ ਮਾਰੂ ਤੇ ਕਿਸਾਨ ਵਿਰੋਧੀ ਰਹੀਆਂ ਹਨ, ਜੋ ਨੀਤੀਆਂ ਸਰਕਾਰ ਬਣਾਉਂਦੀ ਹੈ, ਉਹ ਵੱਡੇ ਵਪਾਰੀਆਂ ਤੇ ਸ਼ਾਹੂਕਾਰਾਂ ਨੂੰ ਲਾਭ ਦੇਣ ਲਈ ਬਣਾਈਆਂ ਜਾਂਦੀਆਂ ਹਨ। ਖੇਤੀ ਧੰਦੇ ਵਿਚ ਵਰਤੋਂ ਆਉਣ ਵਾਲੀ ਹਰ ਚੀਜ ਮਹਿੰਗੀ ਹੋਣ ਕਰਕੇ ਕਿਸਾਨ ਵਰਗ ਕਰਜ਼ੇ ਦੀ ਮਾਰ ਹੇਠਾਂ ਹੈ। ਫ਼ਸਲਾਂ ਦੇ ਬੀਜ ਮਹਿੰਗੇ ਹਨ। ਡੀ.ਏ.ਪੀ. ਤੇ ਯੂਰੀਆ ਖਾਦ ਮਹਿੰਗੀ ਹੈ। ਕੀਟਨਾਸ਼ਕ ਦਵਾਈਆਂ ਦੇ ਭਾਅ ਅਸਮਾਨੀ ਚੜ੍ਹੇ ਹੋਏ ਹਨ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਕਿਸਾਨਾਂ ਨੂੰ ਡੀਜ਼ਲ ਲਗਭਗ 75 ਰੁਪਏ ਪ੍ਰਤੀ ਲੀਟਰ ਮਿਲ ਰਿਹਾ। ਟਰੈਕਟਰ, ਕੰਬਾਇਨਾਂ ਤੇ ਹੋਰ ਖੇਤੀ ਮਸ਼ੀਨਰੀ ਮਹਿੰਗੀ ਹੈ। ਲੇਬਰ ਉਪਰ ਵੀ ਵਾਧੂ ਖ਼ਰਚਾ ਆਉਂਦਾ। ਹੋਰ ਸਭ ਕੁਝ ਕਿਸਾਨਾਂ ਦੇ ਲੈਣ ਵਾਲਾ ਮਹਿੰਗਾ ਹੈ ਪਰ ਜਦੋਂ ਕਿਸਾਨਾਂ ਨੇ ਆਪਣੀ ਫ਼ਸਲ ਵੇਚਣੀ ਹੁੰਦੀ ਹੈ ਤਾਂ ਅਨਾਜ ਮੰਡੀਆਂ ਵਿਚ ਉਨ੍ਹਾਂ ਨੂੰ ਰੋਲਿਆ ਜਾਂਦਾ। ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਭਾਅ ਨਹੀਂ ਮਿਲਦੇ। ਡਾਕਟਰ ਸਵਾਮੀਨਾਥਨ ਦੀਆਂ ਰਿਪੋਰਟਾਂ ਨੂੰ ਤਾਂ ਲਾਗੂ ਨਹੀਂ ਕੀਤਾ ਜਾ ਰਿਹਾ ਪਰ ਕਿਸਾਨ ਵਿਰੋਧੀ ਬਿੱਲਾਂ ਨੂੰ ਰਾਤੋ-ਰਾਤ ਲਾਗੂ ਕਰ ਦਿੱਤਾ। ਇਕ ਪਾਸੇ ਸਰਕਾਰਾਂ ਕਿਸਾਨਾਂ ਦੀ ਬਾਂਹ ਨਹੀਂ ਫੜਦੀਆਂ ਤੇ ਦੂਜਾ ਕਈ ਵਾਰ ਕੁਦਰਤੀ ਕਰੋਪੀਆਂ ਦੀ ਮਾਰ ਕਿਸਾਨਾਂ ਨੂੰ ਝੱਲਣੀ ਪੈਦੀ ਹੈ। ਠੇਕੇ ’ਤੇ ਜ਼ਮੀਨਾਂ ਲੈਣ ਵਾਲੇ ਕਿਸਾਨਾਂ ਦੀ ਹਾਲਤ ਤਾਂ ਹੋਰ ਵੀ ਮਾੜੀ ਹੈ, ਕਿਉਂਕਿ ਵਾਹੀ ’ਤੇ ਖਰਚਾ ਜ਼ਿਆਦਾ ਹੋ ਜਾਂਦਾ ਹੈ ਤੇ ਬਚਦਾ ਕੱਖ ਨਹੀਂ ਹੈ। 

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕੀ ਤੁਹਾਡੇ ਮੂੰਹ ‘ਚੋਂ ਵੀ ਆਉਂਦੀ ਹੈ ‘ਬਦਬੂ’? ਜਾਣੋ ਕਾਰਨ ਅਤੇ ਘਰੇਲੂ ਨੁਸਖ਼ੇ

ਛੋਟੇ ਤੇ ਦਰਮਿਆਨੇ ਕਿਸਾਨ ਲਈ ਬੜਾ ਔਖਾ ਹੈ, ਕਿਉਂਕਿ ਖੇਤੀ ਧੰਦਾ ਲਾਹੇਵਦ ਨਹੀਂ ਰਿਹਾ ਅਤੇ ਉਹ ਕੁਝ ਹੋਰ ਕਰ ਨਹੀਂ ਸਕਦੇ। ਜੇਕਰ ਵੇਖਿਆ ਜਾਵੇ ਤਾਂ ਇਸ ਵੇਲੇ ਵੱਡੀ ਗਿਣਤੀ ’ਚ ਕਿਸਾਨ ਕਰਜ਼ੇ ਦੀ ਮਾਰ ਹੇਠ ਹਨ। ਸਥਿਤੀ ਇਹ ਬਣੀ ਪਈ ਹੈ ਕਿ ਬਹੁਤਿਆਂ ਕੋਲੋਂ ਤਾਂ ਆਪਣੇ ਸਿਰ ਚੜ੍ਹਿਆ ਕਰਜ਼ਾ ਲਾਹਿਆ ਵੀ ਨਹੀਂ ਜਾਣਾ, ਜਿਸ ਕਰਕੇ ਕਿਸਾਨ ਪ੍ਰੇਸ਼ਾਨ ਹਨ। ਹੋਰਨਾਂ ਦਾ ਢਿੱਡ ਭਰਨ ਵਾਲਾ ਕਿਸਾਨ ਖੁਦ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ। ਸੂਬੇ ਅੰਦਰ ਸੈਕੜੇ ਕਿਸਾਨ ਖੁਦਕੁਸ਼ੀਆਂ ਕਰ ਗਏ ਹਨ ਤੇ ਨਿੱਤ ਰੋਜ ਦਾ ਇਹ ਸਿਲਸਿਲਾ ਜਾਰੀ ਹੈ। ਭਾਵੇਂ ਕਿਸਾਨ ਹਿੱਤਾਂ ਖਾਤਰ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਇਹ ਮੰਗ ਕਰਦੀਆਂ ਆ ਰਹੀਆਂ ਹਨ ਕਿ ਕਰਜ਼ੇ ਦੀ ਮਾਰ ਤੋਂ ਤੰਗ ਆ ਕੇ ਜਿਹੜੇ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਘੱਟੋਂ-ਘੱਟ 10 ਲੱਖ ਰੁਪਏ ਆਰਥਿਕ ਸਹਾਇਤਾ ਦੇਵੇ। ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਵੇ ਪਰ ਨਾ ਤਾਂ ਕਿਸੇ ਪੀੜਤ ਪਰਿਵਾਰ ਨੂੰ ਪੈਸੇ ਮਿਲੇ ਤੇ ਨਾ ਹੀ ਨੌਕਰੀ।  

ਪੜ੍ਹੋ ਇਹ ਵੀ ਖ਼ਬਰ - Health Tips : ਇਸ ਚੀਜ਼ ਦੀ ਘਾਟ ਨਾਲ ਹੁੰਦਾ ਹੈ ‘ਦਿਲ ਦਾ ਰੋਗ’ ਤੇ ‘ਸ਼ੂਗਰ ਹੋਣ ਦਾ ਖ਼ਤਰਾ, ਇੰਝ ਕਰੋ ਬਚਾਅ

ਸਰਕਾਰਾਂ ਨੂੰ ਮਰ ਰਹੀ ਕਿਸਾਨੀ ਦਾ ਕੋਈ ਫ਼ਿਕਰ ਅਤੇ ਗਮ ਨਹੀਂ। ਦੁੱਖ ਤਾਂ ਉਨ੍ਹਾਂ ਨੂੰ ਹੈ, ਜਿੰਨਾਂ ਦੇ ਪੁੱਤ, ਪਤੀ, ਭਰਾ ਜਾਂ ਪਿਓ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਦਾ ਸ਼ਿਕਾਰ ਹੋ ਕੇ ਸਲਫਾਸ ਦੀਆਂ ਗੋਲੀਆਂ ਖਾ ਗਏ। ਰੱਸਾ ਪਾ ਕੇ ਫਾਹਾ ਲੈ ਗਏ ਜਾਂ ਨਹਿਰਾਂ, ਰਜਬਾਹਿਆਂ ਵਿਚ ਜਾ ਡੁੱਬੇ। ਕਈਆਂ ਦੇ ਮਾਪੇ, ਪਤਨੀਆਂ ਤੇ ਬੱਚੇ ਰੁੱਲ ਗਏ, ਇਸ ਦੇ ਬਾਵਜੂਦ ਸਰਕਾਰਾਂ ਕੁਝ ਨਹੀਂ ਕਰ ਰਹੀਆਂ। ਡਿੱਗ ਰਹੀ ਕਿਸਾਨੀ ਨੂੰ ਮੁੜ ਪੈਰਾਂ ਸਿਰ ਖੜਾ ਕਰਨ ਲਈ ਕੋਈ ਯੋਗ ਉਪਰਾਲਾ ਨਹੀਂ ਕੀਤਾ ਜਾ ਰਿਹਾ। ਕਿਸਾਨਾਂ ਦੀ ਬਾਂਹ ਫੜਨ ਵਾਲਾ ਸ਼ਾਇਦ ਕੋਈ ਨਹੀਂ। ਵਪਾਰੀ ਵਰਗ ਦਿਨੋ-ਦਿਨ ਹੋਰ ਅਮੀਰ ਹੋ ਰਿਹਾ, ਜਦਕਿ ਕਿਸਾਨ ਵਰਗ ਮਰ ਰਿਹਾ। 

ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ 

ਕਿਸਾਨੀ ਦੀ ਮਾੜੀ ਹਾਲਤ ਬਾਰੇ ਜਦੋਂ ਕੁਝ ਜਾਗਰੂਕ ਤੇ ਜ਼ਿੰਮੇਵਾਰ ਕਿਸਾਨਾਂ ਦੇ ਨਾਲ ‘ਜਗ ਬਾਣੀ’ ਵੱਲੋਂ ਗੱਲਬਾਤ ਕੀਤੀ ਗਈ ਤਾਂ ਕਿਸਾਨਾਂ ਦਾ ਪੱਖ ਸੀ ਕਿ ਜੇਕਰ ਕਿਸਾਨ ਖੁਸ਼ਹਾਲ ਹੋਣਗੇ ਤਾਂ ਹੀ ਸੂਬਾ ਤਰੱਕੀ ਕਰੇਗਾ। ਇਸ ਲਈ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਕਿਸਾਨੀ ਨੂੰ ਹੁਲਾਰਾ ਦੇਣ ਲਈ ਠੋਸ ਖੇਤੀ ਨੀਤੀ ਬਣਾਵੇ। ਕਿਸਾਨ ਧਨਵੰਤ ਸਿੰਘ ਬਰਾੜ ਲੱਖੇਵਾਲੀ, ਬਿਕਰਮਜੀਤ ਸਿੰਘ ਖਾਲਸਾ ਸੰਮੇਵਾਲੀ ਤੇ ਅੰਮ੍ਰਿਤਪਾਲ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਬੀਜ, ਰਸਾਇਣਕ ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜ਼ਲ ਅਤੇ ਖੇਤੀ ਸੰਦ ਆਦਿ ਸਸਤੇ ਭਾਅ ਮੁਹੱਈਆ ਕਰਵਾਏ। ਜਿਥੇ ਕਿਤੇ ਖੇਤੀ ਲਈ ਨਹਿਰੀ ਪਾਣੀ ਦੀ ਘਾਟ ਰੜ ਰਹੀ ਹੈ, ਉਥੇ ਨਵੀਆਂ ਕੱਸੀਆਂ ਤੇ ਰਜਬਾਹੇ ਕੱਢ ਕੇ ਨਹਿਰੀ ਪਾਣੀ ਦੀ ਘਾਟ ਦੂਰ ਕੀਤੀ ਜਾਵੇ। ਕਈ ਥਾਵਾਂ ’ਤੇ ਫ਼ਸਲਾਂ ਨਹੀਂ ਹੋ ਰਹੀਆਂ ਅਤੇ ਨਹਿਰੀ ਪਾਣੀ ਤੋਂ ਬਿਨਾਂ ਜ਼ਮੀਨਾਂ ਬੰਜਰ ਬਣ ਰਹੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਇਨ੍ਹਾਂ ਗੱਲਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਤਰੱਕੀ 'ਚ ਆ ਸਕਦੀਆਂ ਨੇ ਰੁਕਾਵਟਾਂ

ਕਿਸਾਨਾਂ ਸਿਰ ਚੜ੍ਹੇ ਹਰ ਤਰ੍ਹਾਂ ਦੇ ਕਰਜ਼ਿਆਂ ’ਤੇ ਲਕੀਰ ਮਾਰੀ ਜਾਵੇ, ਕਿਉਂਕਿ ਕਿਸਾਨਾਂ ਸਿਰ ਕਰਜ਼ਾ ਸਰਕਾਰਾਂ ਦੀਆਂ ਖੇਤੀ ਧੰਦੇ ਸਬੰਧੀ ਅਪਣਾਈਆਂ ਜਾ ਰਹੀਆਂ ਮਾੜੀਆਂ ਨੀਤੀਆਂ ਕਰਕੇ ਹੀ ਚੜ੍ਹਿਆ ਹੈ। ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹੋਰ ਸੂਬਿਆਂ ਦੇ ਲੋਕ ਦਿੱਲੀ ਵੱਲ ਵਹੀਰਾਂ ਘੱਤ ਰਹੇ ਹਨ, ਕਿਉਂਕਿ ਕਿਸਾਨਾਂ ਨੂੰ ਇਹ ਪਤਾ ਹੈ ਕਿ ਜੇਕਰ ਇਹ ਬਿੱਲ ਲਾਗੂ ਹੋ ਗਏ ਤਾਂ ਕਿਸਾਨ ਵਰਗ ਜਵਾਂ ਹੀ ਮਾਰਿਆਂ ਜਾਵੇਗਾ। ਇਸੇ ਕਰਕੇ ਹੀ ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਲੜਾਈ ਵੱਡੀ ਹੁੰਦੀ ਜਾਂਦੀ ਹੈ। ਪਿੰਡ-ਪਿੰਡ ਵਿੱਚ ਲੋਕ ਖੇਤੀ ਬਿੱਲਾਂ ਦਾ ਵਿਰੋਧ ਕਰਕੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕਰ ਰਹੇ ਹਨ ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ


rajwinder kaur

Content Editor

Related News