ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨਾ ਕਿਸਾਨਾਂ ਨਾਲ ਵੱਡਾ ਧੋਖਾ : ਹਰਸਿਮਰਤ
Sunday, Jan 10, 2021 - 06:37 PM (IST)
ਮਾਨਸਾ (ਜੱਸਲ): ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕਰ ਰਹੀ ਹੈ | ਉਨ੍ਹਾਂ ਨੇ ਅੱਜ ਅਰਵਿੰਦ ਨਗਰ ਮਾਨਸਾ ਸਥਿਤ ਆਪਣੇ ਦਫਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਪ੍ਰਧਾਨ ਗੁਰਮੇਲ ਸਿੰਘ ਠੇਕੇਦਾਰ ਵਲੋਂ ਵਿੰਗ ਦੀ ਨਵੀਂ ਟੀਮ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਬੀ. ਸੀ. ਵਰਗ ਨੂੰ ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਮੰਡਲ ਕਮਿਸ਼ਨ ਦੀ ਰਿਪੋਰਟ ਪਾਸ ਕਰਨ ਦਾ ਭਰੋਸਾ ਦਿੱਤਾ ਹੈ |
ਇਹ ਵੀ ਪੜ੍ਹੋ: ਰਾਜੋਆਣਾ ਸਬੰਧੀ ਸੁਖਬੀਰ ਬਾਦਲ ਦਾ ਵੱਡਾ ਬਿਆਨ, ਸਜ਼ਾ ਮੁਆਫ਼ੀ ਲਈ ਕੇਂਦਰ ਨੂੰ ਕੀਤੀ ਅਪੀਲ
ਇਸ ਦੌਰਾਨ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਤੇ ਅੰਮ੍ਰਿਤਪਾਲ ਸਿੰਘ ਕਾਕੂ ਸਮੇਤ 6 ਜਣਿਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ। ਇਸ ਸਮੇਂ ਹਲਕਾ ਪ੍ਰਧਾਨ ਮਨਜੀਤ ਸਿੰਘ ਸਦਿਉੜਾ, ਸੀਨੀਅਰ ਮੀਤ ਪ੍ਰਧਾਨ ਗੋਪਾਲ ਸਕਸੈਨਾ ਅਤੇ ਲਾਲ ਸਿੰਘ, ਮੀਤ ਪ੍ਰਧਾਨ ਸੁਖਦੇਵ ਸਿੰਘ ਪਰਮੀ, ਜਗਜੀਤ ਸਿੰਘ, ਜਰਨਲ ਸਕੱਤਰ ਕੁਲਵੰਤ ਸਿੰਘ ਅਤੇ ਦਰਸ਼ਨ ਸਿੰਘ ਨੂੰ ਨਿਯੁਕਤ ਕੀਤਾ ਗਿਆ | ਇਸ ਮੌਕੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਜ਼ਿਲਾ ਸ਼ਹਿਰੀ ਪ੍ਰਧਾਨ ਪ੍ਰੇਮ ਅਰੋੜਾ, ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ਇਸਤਰੀ ਅਕਾਲੀ ਦਲ ਬੁਢਲਾਡਾ ਦੀ ਪ੍ਰਧਾਨ ਬਲਵੀਰ ਕੌਰ, ਬੀ. ਸੀ. ਵਿੰਗ ਮਾਨਸਾ ਦੇ ਸ਼ਹਿਰੀ ਪ੍ਰਧਾਨ ਸੁਖਦੇਵ ਸਿੰਘ ਸੱਗੂ, ਐੱਸ. ਸੀ. ਵਿੰਗ ਦੇ ਰੰਗੀ ਖਾਰਾ, ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਹਰਜੀਤ ਸਿੰਘ, ਮਹਿੰਦਰ ਸਿੰਘ, ਸਿਮਰਜੀਤ ਕੌਰ ਸਿੰਮੀ, ਉਜਾਗਰ ਸਿੰਘ, ਪਰਮਜੀਤ ਕੌਰ, ਮਨਜੀਤ ਸਦਿਉੜਾ, ਬਿੱਕਰ ਸਿੰਘ ਮੰਘਾਣੀਆਂ, ਅਵਤਾਰ ਸਿੰਘ ਰਾੜਾ, ਗੋਪਾਲ ਦਾਸ ਆਦਿ ਹਾਜ਼ਰ ਸਨ |
ਇਹ ਵੀ ਪੜ੍ਹੋ: ਨਸ਼ੇੜੀ ਨੇ ਪਹਿਲਾਂ ਮਾਤਾ-ਪਿਤਾ ਨਾਲ ਕੀਤੀ ਕੁੱਟਮਾਰ ਫਿਰ ਪਵਿੱਤਰ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ