ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਤੋਂ ਖਫ਼ਾ ਨੌਜਵਾਨ ਨੇ ਸ਼ਰੇਆਮ ਸੱਥ ''ਚ ਐਲਾਨ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ
Friday, Feb 26, 2021 - 06:28 PM (IST)
ਤਪਾ ਮੰਡੀ (ਸ਼ਾਮ,ਗਰਗ): ਕੇਂਦਰ ਸਰਕਾਰ ਵੱਲੋਂ ਲਾਗੂ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੇ ਵਿਰੋਧ ’ਚ ਪਿੰਡ ਜੈਮਲ ਸਿੰਘ ਵਾਲਾ ਵਿਖੇ ਇੱਕ ਨੌਜਵਾਨ ਨੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਨੌਜਵਾਨ ਪੁੱਤਰ ਸਤਵੰਤ ਸਿੰਘ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜੰਥੇਬੰਦੀ ਨਾਲ ਕਿਸਾਨ ਅੰਦੋਲਨ ’ਚ ਆਪਣਾ ਬਣਦਾ ਯੋਗਦਾਨ ਦਿੰਦਾ ਆ ਰਿਹਾ ਸੀ ਅਤੇ 24 ਤਾਰੀਖ ਨੂੰ ਦਿੱਲੀ ਦੇ ਟਿਕਰੀ ਬਾਰਡਰ ਤੋਂ ਵਾਪਸ ਆਇਆ ਸੀ ਅਤੇ ਪਿੰਡ ਦੀ ਸੱਥ ’ਚ ਬੈਠਕੇ ਕਹਿ ਰਿਹਾ ਸੀ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਕੇ ਕਿਸਾਨਾਂ ਨੂੰ ਬਿਨਾਂ ਵਜ੍ਹਾ ਤੰਗ ਪਰੇਸ਼ਾਨ ਕਰ ਰਹੀ ਹੈ ਅਤੇ ਸਾਡੀਆਂ ਬੀਬੀਆਂ ਸੜਕਾਂ ਤੇ ਰੁਲ ਰਹੀਆਂ ਹਨ। ਇਸ ਤੋਂ ਚੰਗਾ ਤਾਂ ਮਰਨਾ ਹੀ ਹੈ।
ਇਹ ਵੀ ਪੜ੍ਹੋ: ਵਾਰਿਸ ਦੀ ਸ਼ੱਕੀ ਮੌਤ ਦੀਆਂ ਖੁੱਲ੍ਹਣ ਲੱਗੀਆਂ ਗੁੰਝਲਾਂ, ਮਾਮੇ ਦੇ ਬਿਆਨਾਂ ਤੋਂ ਹੋਇਆ ਨਵਾਂ ਖੁਲਾਸਾ
ਲੱਕੜ ਦਾ ਮਿਸਤਰੀ ਹੋਣ ਕਾਰਨ ਕੋਈ ਕੰਮ ਨਹੀਂ ਸੀ ਚੱਲ ਰਿਹਾ ਅਤੇ ਨਾ ਹੀ ਕੋਈ ਜ਼ਮੀਨ ਜਾਇਦਾਦ ਸੀ,ਪਰ ਖੇਤੀ ਕਾਨੂੰਨ ਰੱਦ ਨਾ ਹੋਣ ਕਾਰਨ ਉਸ ਨੇ ਰਾਤ ਸਮੇਂ ਘਰ ਦੇ ਪੱਖੋ ਨਾਲ ਫਾਹਾ ਲੈ ਕੇ ਖੁਦਕਸ਼ੀ ਕਰ ਲਈ। ਇਸ ਗੱਲ ਦਾ ਪਰਿਵਾਰਿਕ ਮੈਂਬਰਾਂ ਨੂੰ ਉਸ ਸਮੇਂ ਪਤਾ ਲੱਗਾ ਜਦ ਸਵੇਰੇ ਕਮਰੇ ਦਾ ਦਰਵਾਜਾ ਖੜਕਾਇਆ ਤਾਂ ਅੰਦਰੋਂ ਕੁੰਡੀ ਬੰਦ ਹੋਣ ਕਾਰਨ ਦਰਵਾਜੇ ਨੂੰ ਤੋੜ ਕੇ ਦੇਖਿਆ ਤਾਂ ਸਤਵੰਤ ਸਿੰਘ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਦ ਨੌਜਵਾਨ ਦੇ ਸ਼ਹੀਦ ਹੋਣ ਦੀ ਗੱਲ ਪਿੰਡ ’ਚ ਅੱਗ ਵਾਂਗ ਫੈਲੀ ਤਾਂ ਪਿੰਡ ’ਚ ਸੋਗ ਛਾ ਗਿਆ।
ਇਹ ਵੀ ਪੜ੍ਹੋ: 89 ਸਾਲ ਦੀ ਉਮਰ ਵਿੱਚ ਵੀ 'ਹੌਂਸਲੇ ਦੀ ਦੌੜ' ਬਰਕਰਾਰ, 3 ਸੋਨੇ ਦੇ ਮੈਡਲ ਜਿੱਤ ਕੇ ਇੰਦਰ ਸਿੰਘ ਨੇ ਰਚਿਆ ਇਤਿਹਾਸ
ਘਟਨਾ ਦਾ ਪਤਾ ਲੱਗਦੇ ਹੀ ਪਿੰਡ ਦੇ ਸਰਪੰਚ ਸੁਖਦੀਪ ਸਿੰਘ, ਕਿਸਾਨ ਜੰਥੇਬੰਦੀ ਦੇ ਗਾਂਧੀ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਜਦ ਤੱਕ ਸ਼ਹੀਦ ਹੋਏ ਨੌਜਵਾਨ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ,ਸਰਕਾਰੀ ਨੌਕਰੀ ਨਹੀਂ ਮਿਲਦੀ ਉਦੋਂ ਤੱਕ ਨੌਜਵਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਮੌਕੇ ’ਤੇ ਪੁੱਜੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਲਾਸ਼ ਨੂੰ 174 ਦੀ ਕਾਰਵਾਈ ਲਈ ਬਰਨਾਲਾ ਭੇਜ ਦਿੱਤਾ ਗਿਆ ਹੈ। ਮਿ੍ਰਤਕ ਆਪਣੇ ਪਿੱਛੇ ਮਾਤਾ-ਪਿਤਾ ਅਤੇ ਫੌਜੀ ਭਰਾ ਜੋ ਅਹਿਮਦਾਬਾਦ (ਗੁਜਰਾਤ) ’ਚ ਨੌਕਰੀ ਕਰਦਾ ਹੈ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋ: ਗੁਰਲਾਲ ਪਹਿਲਵਾਨ ਦੇ ਕਤਲ ਮਾਮਲੇ 'ਚ 4 ਹੋਰ ਨੌਜਵਾਨ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ