ਖੇਤੀਬਾੜੀ ਬਿੱਲ: ਇਹ ਕੇਂਦਰੀ ਮੰਤਰੀ ਕਿਸਾਨਾਂ ਤੇ ਆੜ੍ਹਤੀਆਂ ਨਾਲ ਕਰਨਗੇ ਸਿੱਧੀ ਗੱਲਬਾਤ, ਸਮਾਂ ਸਾਰਨੀ ਜਾਰੀ

Tuesday, Oct 13, 2020 - 09:37 AM (IST)

ਖੇਤੀਬਾੜੀ ਬਿੱਲ: ਇਹ ਕੇਂਦਰੀ ਮੰਤਰੀ ਕਿਸਾਨਾਂ ਤੇ ਆੜ੍ਹਤੀਆਂ ਨਾਲ ਕਰਨਗੇ ਸਿੱਧੀ ਗੱਲਬਾਤ, ਸਮਾਂ ਸਾਰਨੀ ਜਾਰੀ

ਚੰਡੀਗੜ੍ਹ (ਸ਼ਰਮਾ) - ਕੇਂਦਰ ਸਰਕਾਰ ਵਲੋਂ ਸੋਧ ਕਰਕੇ ਪਾਸ ਕੀਤੇ ਗਏ ਖੇਤੀ ਨਾਲ ਸਬੰਧਤ ਕਾਨੂੰਨਾਂ ਬਾਰੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਨ ਲਈ ਕੇਂਦਰੀ ਮੰਤਰੀਆਂ ਵਲੋਂ 13 ਅਕਤੂਬਰ ਤੋਂ 20 ਅਕਤੂਬਰ ਤੱਕ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸਵੇਰੇ 11:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਸਿੱਧੀ ਗੱਲਬਾਤ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ - Beauty Tips : ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਤਰੀਕਿਆਂ ਨਾਲ ਕਰੋ ਮੁੜ ਤੋਂ ‘ਕਾਲਾ’

ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ। 14 ਅਕਤੂਬਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਸੰਗਰੂਰ ਅਤੇ ਬਰਨਾਲਾ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ। 15 ਅਕਤੂਬਰ ਨੂੰ ਭਾਰਤ ਸਰਕਾਰ ਦੇ ਕੱਪੜਾ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਬਠਿੰਡਾ ਅਤੇ ਫਰੀਦਕੋਟ ਦੇ ਆੜ੍ਹਤੀਆਂ ਨਾਲ ਗੱਲਬਾਤ ਕਰਨਗੇ। 16 ਅਕਤੂਬਰ ਨੂੰ ਭਾਰਤ ਸਰਕਾਰ ਦੇ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਸਵੇਰੇ ਲੁਧਿਆਣਾ ਅਤੇ ਮੋਗਾ ਦੇ ਖੇਤੀਬਾੜੀ ਵਿਗਿਆਨੀਆਂ ਨਾਲ ਗੱਲਬਾਤ ਕਰਨਗੇ।

ਪੜ੍ਹੋ ਇਹ ਵੀ ਖਬਰ - ਗੁੱਸੇ ਅਤੇ ਸ਼ੱਕੀ ਸੁਭਾਅ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ ਹੋਰ ਵੀ ਖਾਸ ਗੱਲਾਂ

17 ਅਕਤੂਬਰ ਨੂੰ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਰਾਜ ਮੰਤਰੀ ਡਾ. ਸੰਜੀਵ ਕੁਮਾਰ ਬਲਿਆ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ। 18 ਅਕਤੂਬਰ ਨੂੰ, ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਰਾਜ ਮੰਤਰੀ, ਸੋਮ ਪ੍ਰਕਾਸ਼ ਗੁਰਦਾਸਪੁਰ ਅਤੇ ਪਠਾਨਕੋਟ ਦੇ ਪ੍ਰਮੁੱਖ ਕਿਸਾਨਾਂ ਨਾਲ ਗੱਲਬਾਤ ਕਰਨਗੇ। 19 ਅਕਤੂਬਰ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਬੋਹਰ ਅਤੇ ਫਿਰੋਜ਼ਪੁਰ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ।

ਪੜ੍ਹੋ ਇਹ ਵੀ ਖਬਰ - Health tips : 40 ਦੀ ਉਮਰ ’ਚ ਇੰਝ ਰੱਖੋ ਆਪਣੀ ਸਿਹਤ ਦਾ ਖ਼ਿਆਲ, ਕਦੇ ਨਹੀਂ ਹੋਵੇਗੀ ਕੋਈ ਬੀਮਾਰੀ

20 ਅਕਤੂਬਰ ਨੂੰ ਉੱਤਰ-ਪੂਰਬੀ ਖੇਤਰ ਦੇ ਵਿਕਾਸ ਰਾਜ ਮੰਤਰੀ ਭਾਰਤ ਸਰਕਾਰ ਜਿਤੇਂਦਰ ਸਿੰਘ ਮੋਹਾਲੀ ਅਤੇ ਰੋਪੜ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਵੀਡੀਓ ਕਾਨਫਰੰਸਾਂ ਵਿਚ ਕੇਂਦਰੀ ਮੰਤਰੀਆਂ ਵਲੋਂ ਸੋਧੇ ਹੋਏ ਖੇਤੀਬਾੜੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ - Navratri 2020: ਨਰਾਤਿਆਂ ’ਚ ਭੁੱਲ ਕੇ ਵੀ ਨਾ ਕਰੋ ਇਹ ਕੰਮ, ਹੋ ਸਕਦਾ ਹੈ ਨੁਕਸਾਨ


author

rajwinder kaur

Content Editor

Related News