ਖੇਤੀਬਾੜੀ ਮੰਤਰੀ ਧਾਲੀਵਾਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ, ਖਿਡਾਰੀਆਂ ਨੂੰ ਵੀ ਦਿੱਤੀ ਖ਼ੁਸ਼ਖਬਰੀ

Tuesday, Jan 24, 2023 - 12:19 AM (IST)

ਖੇਤੀਬਾੜੀ ਮੰਤਰੀ ਧਾਲੀਵਾਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ, ਖਿਡਾਰੀਆਂ ਨੂੰ ਵੀ ਦਿੱਤੀ ਖ਼ੁਸ਼ਖਬਰੀ

ਫਰੀਦਕੋਟ (ਜਗਤਾਰ, ਬਾਂਸਲ, ਜਸਬੀਰ, ਜਗਦੀਸ਼): ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਲਾਨ ਕੀਤਾ ਕਿ ਜਿਨ੍ਹਾਂ ਕਿਸਾਨਾਂ ਦੀ ਆਲੂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ, ਸੂਬਾ ਸਰਕਾਰ ਉਨ੍ਹਾਂ ਦੀ ਆਰਥਿਕ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਲਾਕੇ ਦੇ ਖਿਡਾਰੀਆਂ ਲਈ ਚੰਗਾ ਸੰਕੇਤ ਦਿੰਦਿਆਂ ਹਲਕਾ ਵਿਧਾਇਕ ਨੂੰ ਕਿਹਾ ਕਿ ਉਹ ਪਿੰਡ ਗੋਲੇਵਾਲ 'ਚ ਖੇਡ ਸਟੇਡੀਅਮ ਬਣਾਉਣ ਲਈ ਲੋੜੀਂਦੀ ਰਾਸ਼ੀ, ਸਾਮਾਨ ਅਤੇ ਜਗ੍ਹਾ ਦੀ ਨਿਸ਼ਾਨਦੇਹੀ ਕਰ ਕੇ ਭੇਜਣ।

ਇਹ ਖ਼ਬਰ ਵੀ ਪੜ੍ਹੋ - ਵਿਆਹ ਵਾਲੇ ਘਰ ਵਿਛ ਗਏ ਸੱਥਰ, ਲਾੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਇੱਥੇ ਪਿੰਡ ਗੋਲੇਵਾਲ ਵਿਖੇ ਸੰਤ ਕਸ਼ਮੀਰ ਸਿੰਘ ਨੂੰ ਸਮਰਪਿਤ 7ਵੇਂ ਸੁਪਰ ਮਹੰਤ ਸ਼ੇਰ ਸਿੰਘ ਯਾਦਗਾਰੀ ਦੋ ਰੋਜ਼ਾ ਕਬੱਡੀ ਟੂਰਨਾਮੈਂਟ 'ਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ’ਤੇ ਸਭ ਤੋਂ ਜ਼ਿਆਦਾ ਜ਼ੋਰ ਦੇ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਵਿੱਚ ਲਿਆਂਦਾ ਜਾਵੇ। ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਜ਼ਮੀਨੀ ਪੱਧਰ ’ਤੇ ਨੌਜਵਾਨਾਂ ਨੂੰ ਖੇਡਾਂ ਵੱਲ ਲਿਆਉਣ ਦੇ ਲਈ ਸਮੇਂ ਸਮੇਂ ਸਿਰ ਜਿੱਥੇ ਐੱਨ.ਆਰ.ਆਈਜ਼ ਵੱਲੋਂ ਖੇਡ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਉੱਥੇ ਪੰਜਾਬ ਸਰਕਾਰ ਵੱਲੋਂ ਵੀ ਰਾਜ ਪੱਧਰ ’ਤੇ ਖੇਡਾਂ ਕਰਵਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੌਰ ’ਤੇ ਮਜ਼ਬੂਤ ਕਰਦੀਆਂ ਹਨ, ਉੱਥੇ ਨਸ਼ਿਆਂ ਵਰਗੀ ਨਾਮੁਰਾਦ ਬੀਮਾਰੀ ਤੋਂ ਵੀ ਬਚੇ ਰਹਿੰਦੇ ਹਨ।

PunjabKesari

ਇਸ ਦੌਰਾਨ ਉਨ੍ਹਾਂ ਨੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਕਿਹਾ ਕਿ ਪਿੰਡ ਵਿਚ ਸਟੇਡੀਅਮ ਬਣਾਉਣ ਦੇ ਲਈ ਜੋ ਵੀ ਰਾਸ਼ੀ ਲੱਗਣੀ ਹੈ, ਜਾਂ ਖੇਡਾਂ ਵਾਸਤੇ ਜੋ ਵੀ ਸਾਮਾਨ ਚਾਹੀਦਾ ਹੈ, ਇਸ ਸਬੰਧੀ ਲਿਖਤੀ ਰੂਪ ਵਿਚ ਉਨ੍ਹਾਂ ਨੂੰ ਭੇਜ ਦਿੱਤਾ ਜਾਵੇ। ਉਨ੍ਹਾਂ ਨੇ ਕਲੱਬ ਨੂੰ 2 ਲੱਖ ਰੁਪਏ ਦੀ ਰਾਸ਼ੀ ਦੇਣ ਦੀ ਘੋਸ਼ਣਾ ਵੀ ਕੀਤੀ।

ਇਹ ਖ਼ਬਰ ਵੀ ਪੜ੍ਹੋ - ਕੀ ਕੈਬਨਿਟ ਜਾਂ ਰਾਜਪਾਲ ਦੀ ਪ੍ਰਵਾਨਗੀ ਤੋਂ ਬਿਨਾਂ ਵੀ ਹੋ ਸਕਦੀ ਹੈ ਸਿੱਧੂ ਦੀ ਰਿਹਾਈ? ਜਾਣੋ ਕਾਨੂੰਨੀ ਮਾਹਿਰਾਂ ਦੀ ਰਾਏ

ਇਸ ਦੌਰਾਨ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਆਪਣਾ ਧਿਆਨ ਖੇਡਾਂ ਵੱਲ ਲੈ ਕੇ ਜਾਣਾ ਚਾਹੀਦਾ ਹੈ ਤਾਂ ਜੋ ਨਾਮੁਰਾਦ ਬੀਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਡਾਂ ਵੱਲੋਂ ਧਿਆਨ ਦੇਣ ਤਾਂ ਜੋ ਉਹ ਖੇਡਾਂ ਰਾਹੀਂ ਵੀ ਪੰਜਾਬ ਪੁਲਸ ਅਤੇ ਹੋਰ ਵਿਭਾਗਾਂ ਵਿਚ ਉੱਚ ਅਹੁਦਿਆਂ ’ਤੇ ਬਿਰਾਜਮਾਨ ਹੋ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਖਵਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਤੇ ਪਿੰਡ ਵਾਸੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News