ਖੇਤੀਬਾੜੀ ਮੰਤਰੀ ਵੱਲੋਂ ‘ਕਿਸਾਨ ਮਿੱਤਰਾਂ’ ਨਾਲ ਮੀਟਿੰਗ, ਨਰਮੇ ਤੇ ਬਾਸਮਤੀ ਦੀ ਬਿਜਾਈ ਲਈ ਕੀਤੀ ਅਪੀਲ
Tuesday, Apr 04, 2023 - 04:49 AM (IST)
ਚੰਡੀਗੜ੍ਹ (ਰਮਨਜੀਤ ਸਿੰਘ)– ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਿਤ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ-ਕੈਨੇਡਾ ਸਰਹੱਦ 'ਤੇ ਮੌਤ ਦਾ ਮਾਮਲਾ: MP ਨੇ ਪੀੜਤ ਪਰਿਵਾਰ ਨੂੰ ਕੈਨੇਡਾ ਦਾ ਵੀਜ਼ਾ ਦੇਣ ਦੀ ਕੀਤੀ ਮੰਗ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਭਰਪੂਰ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਖੇਤੀਬਾੜੀ ਦਾ ਖੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਖੇਤੀਬਾੜੀ ਨੂੰ ਖੁਸ਼ਹਾਲ ਬਣਾਉਣ ਲਈ ਇਸ ਵਿਚ ਬਦਲਵੀਆਂ ਫਸਲਾਂ ਹੇਠ ਰਕਬਾ ਵਧਾਉਣਾ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਸਾਨ ਮਿੱਤਰਾਂ ਨੂੰ ਪ੍ਰੇਰਿਤ ਕੀਤਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਬਜਾਏ ਫਸਲੀ ਵਿਭਿੰਨਤਾ ਵਾਲੀਆਂ ਫ਼ਸਲਾਂ ਜਿਵੇਂ ਕਿ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਹੁਣ ਅਮਰੀਕਾ 'ਚ ਨੀਲਾਮ ਹੋਏ ਪੰਜਾਬ ਯੂਨੀਵਰਸਿਟੀ ਦੇ 6 ਸਟੂਲ, 18.70 ਲੱਖ ਰੁਪਏ ਦੀ ਲੱਗੀ ਬੋਲੀ
ਧਾਲੀਵਾਲ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਜ਼ਿਆਦਾ ਤੋਂ ਜ਼ਿਆਦਾ ਰਕਬੇ ਵਿਚ ਬੀਜਣ ਲਈ ਕਿਸਾਨ ਮਿੱਤਰ ਆਪਣਾ ਅਹਿਮ ਰੋਲ ਅਦਾ ਕਰਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿਚੋਂ ਕੱਢਣ ਲਈ ਫਸਲੀ ਵਿਭਿੰਨਤਾ ਵੱਲ ਲਿਜਾਣਾ ਕਿਸਾਨ ਮਿੱਤਰਾਂ ਦੀ ਮੁੱਖ ਡਿਊਟੀ ਹੈ। ਇਸ ਮੌਕੇ ਧਰਤੀ ਹੇਠਲੇ ਪਾਣੀ ਦੇ ਡੂੰਘੇ ਹੋ ਰਹੇ ਪੱਧਰ ’ਤੇ ਵੀ ਖੇਤੀਬਾੜੀ ਮੰਤਰੀ ਨੇ ਚਿੰਤਾ ਪ੍ਰਗਟਾਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।