ਕੇਂਦਰੀ ਮੰਤਰੀ ਤੋਮਰ ਨੂੰ ਮਿਲੇ ਕੁਲਦੀਪ ਸਿੰਘ ਧਾਲੀਵਾਲ, ਪੰਜਾਬ ਦੇ ਕਿਸਾਨਾਂ ਲਈ ਕੀਤੀ ਵੱਡੀ ਮੰਗ
Friday, Jul 15, 2022 - 01:00 PM (IST)
ਚੰਡੀਗੜ੍ਹ : ਪੰਜਾਬ 'ਚ ਖੇਤੀਬਾੜੀ ਨੂੰ ਲੈ ਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਆਰ. ਐੱਸ. ਤੋਮਰ ਨੂੰ ਅਪੀਲ ਕਰਦਿਆਂ ਸੂਬੇ ਨੂੰ ਕਰਜ਼ਾ ਮੁਆਫ਼ੀ ਫੰਡ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਸਿਰ 75 ਹਜ਼ਾਰ ਕਰੋੜ ਰੁਪਏ ਦੇ ਕਰੀਬ ਕਰਜ਼ਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਪਿਛਲੇ 4 ਦਹਾਕਿਆਂ ਤੋਂ ਪੂਰੇ ਦੇਸ਼ ਲਈ ਕਣਕ ਅਤੇ ਚੌਲਾਂ ਦੀ ਖੇਤੀ ਕਰ ਰਿਹਾ ਹੈ, ਇਸ ਲਈ ਇੱਥੇ ਖੇਤੀਬਾੜੀ ਨੂੰ ਬਚਾਉਣ ਲਈ ਕੇਂਦਰ ਨੂੰ ਮਦਦ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਮਮਤਾ ਦੀ ਮੂਰਤ ਮਾਂ ਨੇ ਜਿਗਰ ਦੇ ਟੋਟੇ ਨਾਲ ਜੋ ਹਸ਼ਰ ਕੀਤਾ, ਸੁਣ ਕੰਬਣੀ ਛਿੜ ਜਾਵੇਗੀ (ਤਸਵੀਰਾਂ)
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਰਾਲੀ ਸਾੜਨਾ ਕਿਸਾਨਾਂ ਦੀ ਆਦਤ ਤੋਂ ਜ਼ਿਆਦਾ ਉਨ੍ਹਾਂ ਦੀ ਮਜਬੂਰੀ ਬਣੀ ਹੋਈ ਹੈ, ਜਿਸ ਦੇ ਲਈ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਕੁਇੰਟਲ ਦਿੱਤੇ ਜਾਣ ਦੀ ਲੋੜ ਹੈ।
ਇਹ ਵੀ ਪੜ੍ਹੋ : ਸਿਵਲ ਹਸਪਤਾਲ 'ਚ ਰਾਤ ਵੇਲੇ ਖੇਡੀ ਗਈ ਖੂਨੀ ਖੇਡ, ਐਮਰਜੈਂਸੀ 'ਚ ਵੜ ਕੇ ਕਤਲ ਕੀਤਾ ਨੌਜਵਾਨ (ਤਸਵੀਰਾਂ)
ਅਖ਼ੀਰ 'ਚ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ, ਈਰਾਨ ਅਤੇ ਮੱਧ ਪੂਰਬੀ ਦੇਸ਼ਾਂ ਨਾਲ ਵਪਾਰ ਖੋਲ੍ਹਣ ਨਾਲ ਸੂਬੇ ਦੀ ਆਰਥਿਕ ਹਾਲਤ ਨੂੰ ਕਾਫੀ ਮਦਦ ਮਿਲੇਗੀ ਅਤੇ ਇਹ ਮਜ਼ਬੂਤ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ