ਕਿਸਾਨਾਂ ਨੂੰ ਜਾਗਰੂਕ ਕਰਨ ਜਾ ਰਹੇ ਖੇਤੀਬਾੜੀ ਅਫ਼ਸਰ ਨਾਲ ਵਾਪਰ ਗਈ ਅਣਹੋਣੀ

Wednesday, Aug 28, 2024 - 11:06 AM (IST)

ਸਮਰਾਲਾ (ਬੰਗੜ,ਗਰਗ)- ਸਮਰਾਲਾ ਵਿਖੇ ਖੇਤੀਬਾੜੀ ਅਫ਼ਸਰ ਵਜੋਂ ਤਾਇਨਾਤ ਕੁਲਦੀਪ ਸਿੰਘ ਸੇਖੋਂ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਇਹ ਹਾਦਸਾ ਖੰਨਾ ਰੋਡ ’ਤੇ ਪਿੰਡ ਬਰਧਾਲਾਂ ਨੇੜੇ ਉਸ ਸਮੇਂ ਵਾਪਰਿਆ ਜਦੋਂ ਉਹ ਕਿਸਾਨ ਜਾਗਰੂਕਤਾ ਕੈਂਪ ’ਚ ਭਾਗ ਲੈਣ ਲਈ ਸਮਰਾਲਾ ਤੋਂ ਪਿੰਡ ਚੱਕਮਾਫੀ ਵੱਲ ਜਾ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ - ਨਹੀਂ ਮਿਲੇਗਾ Study Visa! ਆਸਟ੍ਰੇਲੀਆ ਜਾਣ ਦੀ ਯੋਜਨਾ ਬਣਾ ਰਹੇ ਭਾਰਤੀਆਂ ਨੂੰ ਝਟਕਾ

ਉਨ੍ਹਾਂ ਦੇ ਵੱਡੇ ਭਰਾ ਗੁਰਮੀਤ ਸਿੰਘ ਸੇਖੋਂ ਨੇ ਦੱਸਿਆ ਕਿ ਜਦੋਂ ਕੁਲਦੀਪ ਸਿੰਘ ਜਦੋਂ ਆਪਣੀ ਕਾਰ ’ਚ ਜਾ ਰਿਹਾ ਸੀ ਤਾਂ ਪਿੰਡ ਬਰਧਾਲਾਂ ਨੇੜੇ ਸਾਹਮਣਿਓਂ ਆ ਰਹੀ ਕਾਰ ਚਾਲਕ ਨੇ ਇਕ ਟਰੱਕ ਨੂੰ ਓਵਰਟੇਕ ਕੀਤਾ ਤੇ ਮੋੜ ਉੱਪਰ ਕਾਰ ਤੇਜ਼ੀ ਨਾਲ ਲਿਆ ਕੇ ਉਨ੍ਹਾਂ ਦੀ ਗੱਡੀ ’ਚ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਅਹਿਮ ਫ਼ੈਸਲੇ

ਉਹ ਆਪਣੇ ਜ਼ਖ਼ਮੀ ਹੋਏ ਭਰਾ ਨੂੰ ਖੰਨਾ ਦੇ ਇਕ ਨਿੱਜੀ ਹਸਪਤਾਲ ’ਚ ਲੈ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਚੌਕੀ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News