ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ, ਕੀਤਾ ਪਿੱਟ ਸਿਆਪਾ

09/20/2020 5:57:48 PM

ਜ਼ੀਰਾ (ਗੁਰਮੇਲ ਸੇਖ਼ਵਾ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਜ਼ੀਰਾ ਦੇ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਦਰਸ਼ਨ ਸਿੰਘ ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਪਿੰਡ ਮਰਖਾਈ ਵਿਖੇ ਬਲਵਿੰਦਰ ਸਿੰਘ ਅਤੇ ਪਿੰਡ ਅਲੀਪੁਰ ਵਿਖੇ ਹਰਦਿਆਲ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ। ਰੋਸ ਪ੍ਰ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਥੇਬੰਦੀਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਤੋਂ ਬਾਅਦ ਵੀ ਅੰਨੀ-ਬੋਲ਼ੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿਚ ਅਜੇ ਤੱਕ ਕੋਈ ਫ਼ੈਸਲਾ ਨਹੀਂ ਦਿੱਤਾ ਗਿਆ, ਜਿਸ ਕਰਕੇ ਕਿਸਾਨਾਂ ਵੱਲੋਂ ਪੁਤਲੇ ਫੂਕਣ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। 

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪਾਸ ਕੀਤੇ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਨੂੰ ਵਾਪਸ ਲਵੇ ਨਹੀਂ ਤਾਂ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਵੱਡਾ ਸੰਘਰਸ਼ ਵਿੱਢਣਗੀਆਂ। ਇਸ ਮੌਕੇ ਸੁਖਵੀਰ ਸਿੰਘ ਇਕਾਈ ਪ੍ਰਧਾਨ ਮਰਖਾਈ, ਗੁਲਜਾਰ ਸਿੰਘ, ਤਰਸੇਮ ਸਿੰਘ ਖ਼ਜ਼ਾਨਚੀ, ਚਤਰ ਸਿੰਘ, ਛਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਪਰਮਜੀਤ ਸਿੰੰਘ, ਬਲਕਾਰ ਸਿੰਘ, ਜਿਓਣ ਸਿੰਘ, ਦਵਿੰਦਰ ਸਿੰਘ, ਲਖਵੀਰ ਸਿੰਘ, ਗੁਰਜੰਟ ਸਿੰਘ, ਆਦਿ ਹਾਜ਼ਰ ਸਨ।


Gurminder Singh

Content Editor

Related News