ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਫੁੱਟਿਆ ਗੁੱਸਾ, ਸੜਕਾਂ 'ਤੇ ਉਤਰੇ ਕਿਸਾਨ
Monday, Sep 14, 2020 - 05:45 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਗੁੱਸਾ ਫੁਟ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਵੱਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਅੱਜ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਤੇ ਬਿਆਸ ਦਰਿਆ ਪੁਲ ਨੇੜੇ ਧਰਨਾ ਲਾ ਕੇ ਰੋਡ ਜਾਮ ਕੀਤਾ ਗਿਆ। ਦੇਸ਼ ਦੀਆਂ 250 ਕਿਸਾਨ ਜਥੇਬੰਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹਮਾਇਤ 'ਚ ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਤਿੰਨ ਅਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ ਇਹ ਧਰਨਾ ਦਿੰਦੇ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਜਲੰਧਰ: ਸਹੁਰੇ ਦਾ ਕਤਲ ਕਰਨ ਵਾਲਾ ਜਵਾਈ ਗ੍ਰਿਫ਼ਤਾਰ, ਬੇਦਰਦ ਮੌਤ ਦੇਣ ਲਈ ਖੁਦ ਤਿਆਰ ਕੀਤਾ ਸੀ ਚਾਕੂ
ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੋਤਾਲਾ , ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ, ਗੁਰਪ੍ਰੀਤ ਸਿੰਘ ਖਾਨਪੁਰ, ਰਣਜੀਤ ਸਿੰਘ ਕਲੇਰ, ਰਣਬੀਰ ਸਿੰਘ ਅਤੇ ਗੁਰਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਸ਼ੁਰੂ ਹੋਰ ਇਸ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ।
ਇਹ ਵੀ ਪੜ੍ਹੋ: ਜ਼ਿਲ੍ਹਾ ਕਪੂਰਥਲਾ 'ਚ ਸ਼ਰਮਨਾਕ ਘਟਨਾ, ਹਵਸ ਦੇ ਭੁੱਖੇ ਨੇ 6 ਸਾਲਾ ਬੱਚੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਇਸ ਮੌਕੇ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੋਤਾਲਾ, ਕੁਲਬੀਰ ਸਿੰਘ ਕਾਹਲੋਂ, ਸਵਿੰਦਰ ਸਿੰਘ ਰੂਪੋਵਾਲੀ, ਬਖਸ਼ੀਸ਼ ਸਿੰਘ ਮੁਲਤਾਨੀ, ਸੋਹਣ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ ਨੇ ਕਿਹਾ ਕਿ ਕਿਸਾਨ ਵਿਰੋਧੀ ਬਿੱਲ ਵਾਪਸ ਕਰਵਾਉਣ ਲਈ ਅਤੇ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਇਸ ਪਾਰਲੀਮੈਂਟ ਸੈਸ਼ਨ 'ਚ ਇਹ ਬਿੱਲ ਰੱਦ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਬਿਜਲੀ ਸੋਧ ਬਿੱਲ ਵਾਪਸ ਲੈਣ, ਗੰਨੇ ਦਾ ਬਕਾਇਆ 681 ਕਰੋੜ ਵਿਆਸ ਸਮੇਤ ਵਾਪਸ ਕਰਨ, ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਆਦਿ ਮੰਗਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਉਧਰ ਟਾਂਡਾ ਪੁਲਸ ਨੇ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਦੀ ਟੀਮ ਨੇ ਟ੍ਰੈਫਿਕ ਨੂੰ ਰੜਾ ਮੋੜ ਤੋਂ ਡਾਈਵਰਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਵਿਧਵਾ ਨੂੰ ਪ੍ਰੇਮ ਜਾਲ 'ਚ ਫਸਾ ਦਿੱਤਾ ਵਿਆਹ ਦਾ ਝਾਂਸਾ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਵੱਡੀ ਗਿਣਤੀ 'ਚ ਕਿਸਾਨਾਂ ਦੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਵੇਖਣ ਨੂੰ ਮਿਲੀਆਂ। ਇਸ ਮੌਕੇ ਕੋਰੋਨਾ ਵਾਇਰਸ ਨੂੰ ਲੈ ਕੇ ਦਿੱਤੀਆਂ ਗਈਆਂ ਹਦਾਇਤਾਂ ਦੀਆਂ ਵੀ ਧੱਜੀਆਂ ਉੱਡਦੀਆਂ ਨਜ਼ਰ ਆਈਆਂ। ਇਸ ਮੌਕੇ ਕਿਸਾਨਾਂ ਵੱਲੋਂ ਨਾ ਤਾਂ ਮੂੰਹ 'ਤੇ ਮਾਸਕ ਪਾਏ ਗਏ ਸਨ ਅਤੇ ਨਾ ਹੀ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਗਿਆ। ਇਸ ਮੌਕੇ ਕਸ਼ਮੀਰ ਸਿੰਘ, ਅਸ਼ੋਕ ਵਰਧਨ, ਹਰਵਿੰਦਰ ਸਿੰਘ, ਗੁਰਜੀਤ ਸਿੰਘ, ਸੁਖਦੇਵ ਸਿੰਘ, ਦਲੇਰ ਸਿੰਘ, ਗੁਰਵਿੰਦਰ ਬਾਜਵਾ, ਜਗਮੋਹਨ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ ਟਾਂਡਾ, ਪਰਮਿੰਦਰ ਸਿੰਘ ਆਦਿ ਮੌਜੂਦ ਸਨ।