ਅਫ਼ਸੋਸਜਨਕ ਖ਼ਬਰ: ਖੇਤੀਬਾੜੀ ਬਿੱਲ ਪਾਸ ਹੋਣ ਤੋਂ ਬਾਅਦ 60 ਤੋਂ ਵਧੇਰੇ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ
Thursday, Oct 01, 2020 - 06:37 PM (IST)
ਚੰਡੀਗੜ੍ਹ (ਬਿਊਰੋ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਫਸਲਾਂ ਦੇ ਸਬੰਧ ’ਚ 3 ਖੇਤੀ ਆਰਡੀਨੈਂਸ ਪਾਸ ਕੀਤੇ ਗਏ ਹਨ। ਵਿਰੋਧ ਦੇ ਨਾਲ-ਨਾਲ ਸਭ ਤੋਂ ਵੱਡੀ ਦੁੱਖ ਵਾਲੀ ਗੱਲ ਇਹ ਹੈ ਕਿ ਖੇਤੀਬਾੜੀ ਆਰਡੀਨੈਂਸ ਘੋਸ਼ਿਤ ਕੀਤੇ ਜਾਣ ਤੋਂ ਬਾਅਦ 60 ਤੋਂ ਵੱਧ ਕਿਸਾਨਾਂ ਵਲੋਂ ਖੁਦਕੁਸ਼ੀ ਕੀਤੀ ਗਈ ਹੈ। ਇਸ ਦਾ ਪ੍ਰਗਟਾਵਾ ਕੀਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਵਲੋਂ ਆਪਣੇ ਅੰਕੜੇ ਜਾਰੀ ਕਰਦੇ ਹੋਏ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖਬਰ - ਅਕਤੂਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰਾਂ ਬਾਰੇ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਦੱਸ ਦੇਈਏ ਕਿ ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ, ਜਥੇਬੰਦੀਆਂ, ਕਿਸਾਨਾਂ ਦੇ ਨਾਲ-ਨਾਲ ਕਲਾਕਾਰਾਂ ਵਲੋਂ ਬਹੁਤ ਜ਼ਿਆਦਾ ਵਿਰੋਧ ਕੀਤਾ ਜਾ ਰਿਹਾ ਹੈ। ਕੋਰੋਨਾ ਲਾਗ ਕਾਰਨ ਹੋਈ ਤਾਲਾਬੰਦੀ ਦੌਰਾਨ ਕਿਸਾਨਾਂ ਦੀ ਖੁਦਕੁਸ਼ੀਆਂ ਦੀ ਗਿਣਤੀ ਘੱਟ ਸੀ, ਜੋ ਮੁੜ ਤੋਂ ਵੱਧ ਗਈ ਹੈ।
ਪੜ੍ਹੋ ਇਹ ਵੀ ਖਬਰ - ਭਾਰਤ 'ਚ ਕੋਰੋਨਾ ਲਾਗ ਦੀ ਘਟੀ R-Value, ਮੱਠਾ ਪਿਆ ਪ੍ਰਕੋਪ (ਵੀਡੀਓ)
ਜ਼ਿਕਰਯੋਗ ਹੈ ਕਿ ਖੇਤੀ ਪ੍ਰਧਾਨ ਸੂਬਾ ਪੰਜਾਬ ਕਿਸੇ ਸਮੇਂ ਭਾਰਤ ਦਾ ਤਰੱਕੀ ਵਾਲਾ ਮੋਹਰੀ ਸੂਬਾ ਰਿਹਾ ਹੈ। ਸਮੇਂ ਦੇ ਹਾਕਮਾਂ ਨੇ ਬਦਨੀਤੀ ਭਰਪੂਰ ਅਜਿਹੀਆਂ ਨੀਤੀਆਂ ਘੜੀਆਂ ਕਿ ਇਥੋਂ ਦਾ ਕਿਸਾਨ ਆਰਥਿਕ ਤੰਗੀ ਦੇ ਚੱਲਦਿਆਂ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ। ਭਾਵੇਂ ਕਿ ਮੌਜੂਦਾ ਸਰਕਾਰਾਂ ਨੇ ਕਿਸਾਨਾਂ ਦੇ ਕਰਜ਼ੇ ਮਾਫੀ ਨੂੰ ਲੈ ਕੇ ਚੋਣਾਂ ਜਿੱਤੀਆਂ ਪਰ ਪੀੜਤ ਪਰਿਵਾਰਾਂ ਦੇ ਦਿਲ ਉਹ ਹੁਣ ਤੱਕ ਨਾ ਜਿੱਤ ਸਕੀ। ਐੱਨ.ਸੀ.ਆਰ.ਬੀ. ਵਲੋਂ ਕੀਤੇ ਗਏ ਖੁਲਾਸਿਆਂ ’ਚ ਭਾਰਤ ਦੇ ਮਹਾਰਾਸ਼ਟਰ ਸੂਬੇ ਵਿਚ ਕਿਸਾਨ ਖੁਦਕੁਸ਼ੀਆਂ ਦੀ ਗਿਣਤੀ ’ਚ ਪਹਿਲੇ ਨੰਬਰ ’ਤੇ ਹੈ। ਜਿਥੇ 2019-20 ਤੱਕ 9680 ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਹਨ। ਦੂਜੇ ਨੰਬਰ ’ਤੇ ਕਰਨਾਟਕਾ ’ਚ 1331, ਤੀਜੇ ਨੰਬਰ ’ਤੇ ਤੇਲੰਗਾਨਾ 441, ਚੌਥੇ ਨੰਬਰ ’ਤੇ ਆਂਧਰਾ ਪ੍ਰਦੇਸ਼ 286 ਅਤੇ 5ਵੇਂ ਨੰਬਰ ’ਤੇ ਪੰਜਾਬ 239 ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਹਨ।
ਪੜ੍ਹੋ ਇਹ ਵੀ ਖਬਰ - ਅਫ਼ਸੋਸਜਨਕ ਖ਼ਬਰ: ਖੇਤੀਬਾੜੀ ਬਿੱਲ ਪਾਸ ਹੋਣ ਤੋਂ ਬਾਅਦ 60 ਤੋਂ ਵਧੇਰੇ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ
ਵਿਧਾਨ ਸਬਾ ਚੋਣਾਂ ’ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਲਈ ਸਮੁੱਚੇ ਕਰਜ਼ਾ ਮੁਆਫੀ ਸਕੀਮ, ਫਸਲੀ ਬੀਮਾ, ਮੁਆਵਜਾ ਅਤੇ ਨੌਕਰੀਆਂ ਦੇਣ ਦੇ ਝਾਂਸਿਆਂ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਤਾਂ ਬਣ ਗਈ। ਪਰ ਸਾਢੇ 3 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਦੇ ਸਮੁੱਚੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ ਮੁਆਫ ਨਹੀਂ ਹੋ ਸਕਿਆ। ਇਹ ਕਰਜ਼ ਭਵਿੱਖ ਵਿਚ ਵੀ ਮੁਆਫ ਹੋਣ ਦੀ ਸੰਭਾਵਨਾ ਨਜ਼ਰ ਨਹੀਂ ਆਉਂਦੀ। ਕਿਸਾਨ ਹਿਤੈਸ਼ੀ ਅਖਵਾਉਣ ਵਾਲੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਇਸ ਸਮੱਸਿਆ ਨੂੰ ਸਮੁੱਚੇ ਰੂਪ ਵਿਚ ਹੱਲ ਕਰਨ ਵਿਚ ਨਾਕਾਮ ਸਾਬਿਤ ਹੋਏ ਹਨ।
ਪੜ੍ਹੋ ਇਹ ਵੀ ਖਬਰ - ਦੇਸ਼ ਦਾ ਸਿਰ ਸ਼ਰਮ ਨਾਲ ਝੁਕਾਉਂਦੀਆਂ ਹਨ ‘ਹਾਥਰਸ’ ਜਿਹੀਆਂ ਘਟਨਾਵਾਂ