ਹਾਇਰਿੰਗ ਸੈਂਟਰਾਂ ਵਾਸਤੇ ਖੇਤੀ ਮਸ਼ੀਨਰੀ ਲਈ ਸਬਸਿਡੀ ਵਧਾਈ ਗਈ, 4 ਲੱਖ ਤੋਂ 12 ਲੱਖ ਕੀਤੀ ਗਈ
Wednesday, Jul 26, 2023 - 04:17 PM (IST)
ਮੋਹਾਲੀ (ਪਰਦੀਪ) : ਮੁੱਖ ਖੇਤੀਬਾੜੀ ਅਫ਼ਸਰ ਐੱਸ. ਏ. ਐੱਸ. ਨਗਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਲਈ ਦਿੱਤੀ ਜਾ ਰਹੀ ਸਬਸਿਡੀ ਕਸਟਮ ਹਾਇਰਿੰਗ ਸੈਂਟਰਾਂ ਲਈ 4 ਲੱਖ ਤੋਂ ਵਧਾ ਕੇ 12 ਲੱਖ ਕਰ ਦਿੱਤੀ ਗਈ ਹੈ। ਇਸ ਸਬੰਧੀ ਆਖ਼ਰੀ ਮਿਤੀ 15 ਅਗਸਤ 2023 ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਦੋਪਹੀਆ ਵਾਹਨਾਂ ਦੀ Parking ਹੋਈ Free, ਇਨ੍ਹਾਂ 'ਤੇ ਲੱਗੇਗਾ Double Charge
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਭੂਮੀ ਦੀ ਉਪਜਾਊ ਸ਼ਕਤੀ ਲਈ ਲੋੜੀਂਦੇ ਪੌਸ਼ਟਿਕ ਤੱਤ ਅਤੇ ਮਿੱਤਰ ਜੀਵ-ਜੰਤੂ ਨਸ਼ਟ ਹੁੰਦੇ ਹਨ। ਧੂੰਏਂ ਨਾਲ ਪੈਦਾ ਹੋਣ ਵਾਲੀਆਂ ਗੈਸਾਂ ਦਿਲ, ਫੇਫੜੇ, ਅੱਖਾਂ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਦੱਸਿਆ ਕਿ ਐਕਸ ਸੀਟੂ ਵਿਧੀ ਅਧੀਨ ਬੇਲਰ ਅਤੇ ਰੈਕ ਮਸ਼ੀਨਾਂ ਦੀ ਜ਼ਿਲ੍ਹੇ ਵਿੱਚ ਘਾਟ ਹੋਣ ਕਰ ਕੇ ਵੱਧ ਤੋਂ ਵੱਧ ਕਿਸਾਨਾਂ/ਕਸਟਮ ਹਾਇਰਿੰਗ ਸੈਂਟਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਆਨਲਾਆਨ ਸਾਈਟ www.pbagrimachinery.com 'ਤੇ ਅਪਲਾਈ ਕੀਤਾ ਜਾਵੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਕਸਟਮ ਹਾਇਰਿੰਗ ਸੈਂਟਰ ,ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਐੱਫ. ਪੀ. ਓਜ. ਉਹ ਵੀ ਰੇਕ ਅਤੇ ਬੇਲਰ ਮਸ਼ੀਨ ਲਈ ਜ਼ਰੂਰ ਅਪਲਾਈ ਕਰਨ, ਜਿਸ ਨਾਲ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਏਰੀਆ ਐਕਸ ਸੀਟੂ ਤਹਿਤ ਕਵਰ ਕੀਤਾ ਜਾ ਸਕੇ। ਇਸ ਸਕੀਮ ਸਬੰਧੀ ਲਖਵਿੰਦਰ ਸਿੰਘ, ਜੂਨੀਅਰ ਤਕਨੀਸ਼ੀਅਨ (ਇੰਜੀ:) ਮੋਬਾਇਲ ਨੰਬਰ: 79860-52309 ਨੂੰ ਵਧੇਰੇ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ