ਅੰਮ੍ਰਿਤਸਰ ’ਚ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਮਜ਼ਬੂਤ ਹੋਵੇਗੀ ਐਗਰੋ ਇੰਡਸਟਰੀ : ਵਿਕਰਮਜੀਤ ਸਾਹਨੀ

Saturday, Dec 10, 2022 - 08:35 PM (IST)

ਅੰਮ੍ਰਿਤਸਰ ’ਚ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਮਜ਼ਬੂਤ ਹੋਵੇਗੀ ਐਗਰੋ ਇੰਡਸਟਰੀ : ਵਿਕਰਮਜੀਤ ਸਾਹਨੀ

ਅੰਮਿ੍ਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਐਗਰੋ ਇੰਡਸਟਰੀ ਮਜ਼ਬੂਤ ​​ਹੋਵੇਗੀ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਬਾਹਰ ਕੱਢਿਆ ਜਾ ਸਕੇਗਾ। ਸਾਹਨੀ ਅੱਜ ਇਥੇ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਵੱਲੋਂ ਆਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਪਾਈਟੈਕਸ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨਾ ਸਮੇਂ ਦੀ ਮੰਗ ਹੈ। ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਚੁੱਕਣਗੇ।

PunjabKesari

ਸਾਹਨੀ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਜ਼ਰੂਰੀ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਨੀਤੀ ਲਿਆਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ’ਚ ਸਾਢੇ ਅੱਠ ਏਕੜ ’ਚ ਕਨਵੈਨਸ਼ਨ ਸੈਂਟਰ ਬਣਾਉਣ ਦੀ ਜ਼ਰੂਰਤ ਹੈ ਤਾਂ ਕਿ ਉੱਦਮੀ ਇਕ ਛੱਤ ਹੇਠਾਂ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾ ਸਕਣ। ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ’ਚ ਉਦਯੋਗਾਂ ਲਈ ਕੱਚੇ ਮਾਲ ਦੀ ਕੋਈ ਕਮੀ ਨਹੀਂ ਹੈ।

PunjabKesari

ਲੁਧਿਆਣਾ ’ਚ ਸਾਈਕਲ, ਹੌਜ਼ਰੀ, ਜਲੰਧਰ ’ਚ ਸਪੋਰਟਸ ਦੇ ਉਦਯੋਗ ਪ੍ਰਫੁੱਲਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮੰਡੀ ਗੋਬਿੰਦਗੜ੍ਹ ’ਚ ਟਾਟਾ ਸਟੀਲ ਤਿੰਨ ਹਜ਼ਾਰ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਕਰਨ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਉੱਦਮੀਆਂ ਨੂੰ ਸੂਬੇ ’ਚ ਨਿਵੇਸ਼ ਕਰਨ ਲਈ 23 ਅਤੇ 24 ਫਰਵਰੀ ਨੂੰ ਮੁਹਾਲੀ ’ਚ ਇਨਵੈਸਟਰ ਮੀਟ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ’ਚ ਦੇਸ਼ ਭਰ ਤੋਂ ਉੱਦਮੀ ਹਿੱਸਾ ਲੈਣਗੇ।

PunjabKesari


author

Manoj

Content Editor

Related News