ਪੰਜਾਬ ''ਚ ਸਨਸਨੀਖੇਜ਼ ਵਾਰਦਾਤਾਂ ਦੀ ਸਾਜ਼ਿਸ਼! AGTF ਨੇ ਕੀਤੀ ਨਾਕਾਮ

Monday, Nov 25, 2024 - 12:44 PM (IST)

ਚੰਡੀਗੜ੍ਹ (ਵੈੱਬ ਡੈਸਕ):  ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਤਿਹਾੜ ਜੇਲ੍ਹ 'ਚ ਬੰਦ ਮਨਜੀਤ ਮਾਹਲ ਵੱਲੋਂ ਚਲਾਏ ਜਾ ਰਹੇ  ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। AGTF ਨੇ ਮਨਜੀਤ ਮਾਹਲ ਦੇ 3 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਤਿੰਨੋ ਮੁਲਜ਼ਮ ਮਨਜੀਤ ਮਾਹਲ ਦੇ ਨਿਰਦੇਸ਼ਾਂ ’ਤੇ ਸੂਬੇ ਵਿਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। 

ਇਹ ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਐੱਸ.ਏ.ਐੱਸ. ਨਗਰ ਪੁਲਸ ਦੇ ਨਾਲ ਇਕ ਸਾਂਝੇ ਆਪ੍ਰੇਸ਼ਨ ਤਹਿਤ ਤਿਹਾੜ ਜੇਲ੍ਹ ਵਿਚ ਬੰਦ ਮਨਜੀਤ ਮਾਹਲ ਦੁਆਰਾ ਚਲਾਏ ਜਾ ਰਹੇ ਇਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿਚ ਕਈ ਕੇਸ ਦਰਜ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ Update, ਹੋਰ ਵਧੇਗੀ ਠੰਡ

DGP ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ, ਹੈਂਡਲਰ ਮਨਜੀਤ ਮਾਹਲ ਦੇ ਨਿਰਦੇਸ਼ਾਂ ’ਤੇ ਸੂਬੇ ਵਿਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਦੋ .30 ਕੈਲੀਬਰ ਪਿਸਤੌਲ ਅਤੇ 18 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ। 

 ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News