AGTF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਮਾਫ਼ੀਆ ਡੌਨ ਧਰੁਵ ਕੁੰਟੂ ਦਾ ਨਜ਼ਦੀਕੀ ਸਾਥੀ ਕੀਤਾ ਗ੍ਰਿਫ਼ਤਾਰ

08/12/2023 3:50:08 AM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਉੱਤਰ ਪ੍ਰਦੇਸ਼ ਦੀ ਐੱਸ. ਟੀ. ਐੱਫ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਭਗੌੜੇ ਅਪਰਾਧੀ ਅਤੇ ਮਾਫ਼ੀਆ ਡੌਨ ਧਰੁਵ ਕੁੰਟੂ ਦੇ ਕਰੀਬੀ ਸਾਥੀ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਅੱਜ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ : ਵਿਸ਼ਵ ਪੁਲਸ ਖੇਡਾਂ ’ਚ ਪੰਜਾਬੀਆਂ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸਾਗਰੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਸਰਵੇਸ਼ ਸੀਪੂ, ਜਿਸ ਦੀ 2013 ’ਚ ਹੱਤਿਆ ਕਰ ਦਿੱਤੀ ਗਈ ਸੀ, ਦੇ ਕਤਲ ’ਚ ਸ਼ਾਮਲ ਸੀ ਅਤੇ ਉੱਤਰ ਪ੍ਰਦੇਸ਼ ਪੁਲਸ ਨੇ ਉਸ ਦੀ ਗ੍ਰਿਫ਼ਤਾਰੀ ’ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਦੱਸਣਯੋਗ ਹੈ ਕਿ ਪਿੰਟੂ ਦੇ ਗਰੁੱਪ ਮੈਂਬਰਾਂ ਨੇ ਧਰੁਵ ਸਿੰਘ ਕੁੰਟੂ ਦੇ ਇਸ਼ਾਰੇ 'ਤੇ ਸਾਬਕਾ ਵਿਧਾਇਕ ਸਰਵੇਸ਼ ਸੀਪੂ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਦੀਆਂ ਫ਼ਿਲਮਾਂ ਦੇ ਸਕ੍ਰਿਪਟ ਰਾਈਟਰ ਤਰਲੋਚਨ ਸਿੰਘ ਨਾਲ ਵਾਪਰਿਆ ਭਿਆਨਕ ਹਾਦਸਾ, ਦਰਦਨਾਕ ਮੌਤ

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ, ਜੋ ਜ਼ਿਲ੍ਹਾ ਆਜ਼ਮਗੜ੍ਹ, ਯੂ.ਪੀ. ਦੇ ਚੱਕੀਆ ਕਸਰਾਵਾਲ ਦਾ ਰਹਿਣ ਵਾਲਾ ਹੈ, ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਅਸਲਾ ਐਕਟ ਨਾਲ ਸਬੰਧਤ 16 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਏ. ਡੀ. ਜੀ. ਪੀ. ਏ.ਜੀ.ਟੀ.ਐੱਫ. ਪ੍ਰਮੋਦ ਬਾਨ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ 'ਤੇ ਏ. ਆਈ. ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਸ ਟੀਮਾਂ ਨੇ ਐੱਸ. ਟੀ. ਐੱਫ., ਯੂ.ਪੀ. ਨਾਲ ਮਿਲ ਕੇ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਲੁਧਿਆਣਾ, ਪੰਜਾਬ ਦੇ ਥਾਣਾ ਡਾਬਾ ਦੇ ਖੇਤਰ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ : ਅੱਤਵਾਦੀਆਂ ਤੇ ਨਸ਼ਾ ਤਸਕਰਾਂ ਦਾ ਤੋੜਿਆ ਨੈੱਟਵਰਕ, ਹੈਰੋਇਨ ਬਰਾਮਦਗੀ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜ਼ਿਲ੍ਹਾ ਆਜ਼ਮਗੜ੍ਹ ਦੇ ਥਾਣਾ ਜਿਆਣਪੁਰ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 147, 302 ਅਤੇ 120ਬੀ ਤਹਿਤ ਦਰਜ ਐੱਫ.ਆਈ.ਆਰ. ਨੰਬਰ 348/2013 ਵਿੱਚ ਲੋੜੀਂਦਾ ਸੀ। ਉਕਤ ਮਾਮਲੇ 'ਚ 16 ਮਾਰਚ 2022 ਨੂੰ ਧਰੁਵ ਸਿੰਘ ਕੁੰਟੂ ਸਮੇਤ 7 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਦਕਿ ਦੋਸ਼ੀ ਅਰਵਿੰਦ ਕਸ਼ਯਪ ਫਰਾਰ ਚੱਲ ਰਿਹਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Manoj

Content Editor

Related News