ਪੰਜਾਬੀ ਗਾਇਕਾਂ ਖ਼ਿਲਾਫ਼ ਸਾਜ਼ਿਸ਼ਾਂ 'ਚ ਸ਼ਾਮਲ ਗੈਂਗਸਟਰ ਚੜ੍ਹਿਆ ਪੁਲਸ ਅੜਿੱਕੇ, ਹੋ ਸਕਦੇ ਨੇ ਵੱਡੇ ਖ਼ੁਲਾਸੇ

Saturday, Jun 17, 2023 - 06:03 AM (IST)

ਚੰਡੀਗੜ੍ਹ: ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬੀ ਗਾਇਕਾਂ ਖ਼ਿਲਾਫ਼ ਸਾਜ਼ਿਸ਼ਾਂ 'ਚ ਸ਼ਾਮਲ ਇਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ ਇਕ ਪਿਸਤੌਲ ਸਮੇਤ 5 ਜਿੰਦਾ ਕਾਰਤੂਸ ਬਰਾਮਦ ਹੋਏ ਹਨ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਵੰਤ ਸਿੰਘ ਉਰਫ ਜੱਸਾ ਹੁਸ਼ਿਆਰਪੁਰੀਆ ਵਜੋਂ ਹੋਈ ਹੈ। ਉਹ ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ। ਮੁੱਢਲੀ ਜਾਣਕਾਰੀ ਮੁਤਾਬਕ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਖ਼ਿਲਾਫ਼ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਵਿਚ ਸ਼ਾਮਲ ਸੀ। ਉਹ ਗਾਇਕਾਂ ਖ਼ਿਲਾਫ਼ ਫੇਸਬੁੱਕ 'ਤੇ ਧਮਕੀ ਭਰੀਆਂ ਪੋਸਟਾਂ ਸਾਂਝੀਆਂ ਕਰਦਾ ਸੀ।

ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ, ਰੱਖੀ ਇਹ ਮੰਗ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਦਵਿੰਦਰ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਜਸਵੰਤ ਸਿੰਘ ਉਰਫ਼ ਜੱਸਾ ਹੁਸ਼ਿਆਰਪੁਰੀਆ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਸ ਕੋਲੋਂ ਇਕ ਪਿਸਤੌਲ ਸਮੇਤ 05 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਖ਼ਿਲਾਫ਼ ਫਿਰੌਤੀ, ਹੋਰ ਹਿੰਸਕ ਅਪਰਾਧਾਂ ਦੀ ਸਾਜ਼ਿਸ਼ ਰਚਣ 'ਚ ਸਰਗਰਮ ਸੀ ਅਤੇ ਧਮਕੀ ਭਰੀਆਂ ਫੇਸਬੁੱਕ ਪੋਸਟਾਂ ਪਾਉਂਦਾ ਸੀ। 

ਇਹ ਖ਼ਬਰ ਵੀ ਪੜ੍ਹੋ - ਦਿੱਲੀ ਮੈਟਰੋ 'ਚੋਂ ਬਣੀਆਂ Reels ਵਾਇਰਲ ਹੋਣ ਮਗਰੋਂ DMRC ਦਾ ਟਵੀਟ, ਲਿਖੀਆਂ ਇਹ ਗੱਲਾਂ

ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਪੰਜਾਬ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਅਪਰਾਧੀਆਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News